ਗੁਰੂਸਰ ਸੁਧਾਰ, 24 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਅੱਜ 25 ਨਵੰਬਰ ਨੂੰ ਕਰਵਾਇਆ ਜਾਵੇਗਾ | ਨਗਰ ਨਿਵਾਸੀਆਂ ਵਲੋਂ ਗ੍ਰਾਮ ਪੰਚਾਇਤ ਤੇ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਜਾਣ ਵਾਲੇ ਇੰਨ੍ਹਾਂ ਸਮਾਗਮਾਂ ਦੌਰਾਨ ਬੀਤੇ ਦਿਨਾਂ ਤੋਂ ਪ੍ਰਕਾਸ਼ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ | ਸਰਪੰਚ ਭੁਪਿੰਦਰ ਸਿੰਘ ਭਿੰਦਾ, ਬਾਬਾ ਹਰਜਿੰਦਰ ਸਿੰਘ, ਪ੍ਰਧਾਨ ਗੁਲਜ਼ਾਰ ਸਿੰਘ, ਹਰਜਿੰਦਰ ਸਿੰਘ ਕੁੱਕਾ, ਪਵਿੱਤਰ ਸਿੰਘ, ਯੂਥ ਤੇ ਕਿਸਾਨ ਆਗੂ ਗੁਰਮੁਖ ਸਿੰਘ ਘੁਮਾਣ ਅਨੁਸਾਰ ਕੀਰਤਨੀ ਜਥੇ ਸੰਗਤਾਂ ਨੂੰ ਸ਼ਬਦ ਗੁਰਬਾਣੀ ਰਾਹੀਂ ਨਿਹਾਲ ਕਰਨਗੇ ਤੇ ਬਾਬਾ ਰਵਿੰਦਰ ਸਿੰਘ ਜੌਨੀ ਤਖਾਣਬੱਧ ਵਾਲੇ ਦੁਪਹਿਰ 11 ਤੋਂ 2 ਵਜੇ ਤੱਕ ਹਾਜ਼ਰੀਨਾਂ ਨੂੰ ਨੌਂਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਤੋਂ ਜਾਣੂੰ ਕਰਵਾਉਣਗੇ |