ਰਾਏਕੋਟ, 5 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ 'ਆਪ' ਦੇ ਸੀਨੀਅਰ ਆਗੂ ਤੇ ਬਲਾਕ ਪ੍ਰਧਾਨ ਠੇਕੇਦਾਰ ਮਨਸਾ ਖਾਂ ਨੱਥੋਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੋ ਵੀ ਚੋਣਾਂ ਸਮੇਂ ਲੋਕਾਂ ਨਾਲ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ | ਜਿਸ ਸਦਕਾ ਅੱਜ ਸੂਬੇ ਭਰ ਦੇ ਲੋਕ ਜ਼ਿਲ੍ਹਾ ਪ੍ਰੀਸ਼ਦ ਤੇ ਬਾਲਕ ਸੰਮਤੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਲਈ ਉਤਾਵਲੇ ਹੋ ਰਹੇ ਹਨ | ਉਨ੍ਹਾਂ ਵਿਧਾਨ ਸਭਾ ਹਲਕਾ ਰਾਏਕੋਟ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ 'ਆਪ' ਉਮੀਦਵਾਰਾਂ ਨੂੰ ਵੱਧ ਤੋਂ ਵੱਧ ਸਮਰਥਨ ਦਿੱਤਾ ਜਾਵੇਗਾ |