15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸੁਧਾਰ ਦੇ ਉਮੀਦਵਾਰ ਰਾਮਦੀਪ ਸਿੰਘ ਅਕਾਲਗੜ੍ਹ ਨੇ ਸ: ਸੁਖਬੀਰ ਸਿੰਘ ਬਾਦਲ ਤੋਂ ਲਿਆ ਅਸ਼ੀਰਵਾਦ

Ad Position 21
No active advertisement
ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸੁਧਾਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਾਮਦੀਪ ਸਿੰਘ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਤੋਂ ਅਸ਼ੀਰਵਾਦ ਲੈਣ ਸਮੇਂ | ਅਜੀਤ ਤਸਵੀਰ <br/> 06-12-2025
ਰਾਏਕੋਟ, 5 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰੰਮਤੀ ਚੋਣਾਂ ਦਾ ਬਿੱਗਲ ਵੱਜ ਚੁੱਕਿਆ ਹੈ, ਜਿਸ ਕਰਕੇ ਵੱਖੋ-ਵੱਖ ਪਾਰਟੀਆਂ ਦੇ ਉਮੀਦਵਾਰ ਆਪੋ-ਆਪਣੀ ਜ਼ੋਰ-ਅਜ਼ਮਾਈ ਕਰਨ ਵਿੱਚ ਰੁੱਝ ਚੁੱਕੀਆਂ ਹਨ | ਇਸੇ ਤਹਿਤ ਹੀ ਜ਼ਿਲ੍ਹਾ ਪ੍ਰੀਸ਼ਦ (ਰਿਜ਼ਰਵ) ਜ਼ੋਨ ਸੁਧਾਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਾਮਦੀਪ ਸਿੰਘ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਅਸ਼ੀਰਵਾਦ ਲਿਆ | ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਸੈਮੀਫਾਈਨਲ ਮੰਨਿਆ ਜਾ ਰਿਹਾ ਹੈ, ਇਸ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਕਾਮਯਾਬ ਬਣਾਇਆ ਜਾਵੇ | ਉਨ੍ਹਾਂ ਪੰਜਾਬ ਦੇ ਕਈ ਇਲਾਕਿਆਂ ਵਿਚ ਪੁਲਿਸ ਪ੍ਰਸ਼ਾਸਨ ਤੇ ਸਿਵਲ ਪ੍ਰਸ਼ਾਸਨ ਵੱਲੋਂ ਅਕਾਲੀ ਵਰਕਰਾਂ ਨਾਲ ਕੀਤੀਆਂ ਵਧੀਕੀਆਂ ਦਾ ਜ਼ਿਕਰ ਕਰਦਿਆਂ ਆਖਿਆ ਕਿ ਅਧਿਕਾਰੀ ਇਮਾਨਦਾਰੀ ਨਾਲ ਡਿਊਟੀ ਨਿਭਾਉਣ, ਨਾ ਕਿ ਸੱਤ੍ਹਾਧਾਰੀ ਧਿਰ ਲਈ ਡਿਊਟੀ ਵਿਚ ਕੁਤਾਹੀ ਕਰਨ | ਉਨ੍ਹਾਂ ਅਜਿਹੇ ਅਧਿਕਾਰੀਆਂ ਨੂੰ ਚੇਤਵਨੀ ਦਿੱਤੀ ਕਿ ਮੌਕਾ ਆਉਣ 'ਤੇ ਕਿਸੇ ਵੀ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ | ਸ: ਸੁਖਬੀਰ ਸਿੰਘ ਬਾਦਲ ਵਲੋਂ ਮਿਲੇ ਅਸ਼ੀਰਵਾਦ ਤੋਂ ਬਾਅਦ ਉਮੀਦਵਾਰ ਰਾਮਦੀਪ ਸਿੰਘ ਵਲੋਂ ਆਪਣੀਆਂ ਸਰਗਰਮੀਆਂ ਨੂੰ ਜ਼ੋਨ ਵਿੱਚ ਹੋਰ ਤੇਜ਼ ਕਰ ਦਿੱਤਾ ਗਿਆ ਹੈ | ਜਿਨ੍ਹਾਂ ਵੱਲੋਂ ਜ਼ੋਨ ਅਧੀਨ ਆਉਂਦੇ ਪਿੰਡਾਂ ਵਿੱਚ ਟਕਸਾਲੀ ਅਕਾਲੀ ਵਰਕਰਾਂ ਸਮੇਤ ਮੋਹਤਵਰ ਵਿਅਕਤੀਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਜਲਦ ਸ਼ੁਰੂ ਕਰਨ ਲਈ ਵਿਚਾਰਾਂ ਕੀਤੀਆਂ ਜਾ ਰਹੀਆਂ ਹਨ | ਇਸ ਮੌਕੇ ਉਮੀਦਵਾਰ ਰਾਮਦੀਪ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਉਨ੍ਹਾਂ ਵੱਲੋਂ ਪਾਰਟੀ ਚੋਣ ਨਿਸ਼ਾਨ 'ਤੱਕੜੀ' ਚੋਣ ਲੜ੍ਹੀ ਜਾ ਰਹੀ ਹੈ | ਉਨ੍ਹਾਂ ਜ਼ੋਨ ਅਧੀਨ ਆਉਂਦੇ ਪਿੰਡਾਂ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਸ ਨੂੰ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ | ਇਸ ਮੌਕੇ ਯੂਥ ਅਕਾਲੀ ਦਲ ਦੇ ਮੁੱਖ ਬੁਲਾਰੇ ਪ੍ਰਭਜੋਤ ਸਿੰਘ ਧਾਲੀਵਾਲ ਸਮੇਤ ਹੋਰ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਇਯਾਲੀ ਦੀ ਅਗਵਾਈ ਹੇਠ ਗੁਰਮੀਤ ਸਿੰਘ ਹਾਂਸ ਤੇ ਹੋਰ ਉਮੀਦਵਾਰ ਸ਼ਾਨਦਾਰ ਜਿੱਤ ਦਰਜ ਕਰਨਗੇ-ਗਰੇਵਾਲ/ਥਿੰਦ ਅਗਲੀ ਖ਼ਬਰ ਚੋਣਾਂ 'ਚ ਆਮ ਆਦਮੀ ਪਾਰਟੀ ਹੂੰਝਾਂ ਫੇਰ ਜਿੱਤ ਪ੍ਰਾਪਤ ਕਰੇਗੀ- ਮਨਸਾ ਖਾਂ
Ad Position 24