15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਵਿਧਾਇਕ ਇਯਾਲੀ ਦੀ ਅਗਵਾਈ ਹੇਠ ਗੁਰਮੀਤ ਸਿੰਘ ਹਾਂਸ ਤੇ ਹੋਰ ਉਮੀਦਵਾਰ ਸ਼ਾਨਦਾਰ ਜਿੱਤ ਦਰਜ ਕਰਨਗੇ-ਗਰੇਵਾਲ/ਥਿੰਦ

Ad Position 21
No active advertisement
ਅਜੀਤ ਡੈਸਕ 06-12-2025
ਸਿੱਧਵਾਂ ਬੇਟ, 5 ਦਸੰਬਰ (ਜਸਵੰਤ ਸਿੰਘ ਸਲੇਮਪੁਰੀ)-ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਸਾਬਕਾ ਵਾਈਸ ਚੇਅਰਮੈਨ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੇ ਨਜ਼ਦੀਕੀ ਸਾਥੀ ਮਨਜਿੰਦਰ ਸਿੰਘ ਬਿੰਦਾ ਗਰੇਵਾਲ ਭੁਮਾਲ ਅਤੇ ਲੈਂਡ ਮਾਰਗਟੇਜ਼ ਬੈਂਕ ਜਗਰਾਉਂ ਦੇ ਸਾਬਕਾ ਵਾਈਸ ਚੇਅਰਮੈਨ ਵਰਦੀਪ ਸਿੰਘ ਥਿੰਦ ਸਾਬਕਾ ਸਰਪੰਚ ਸਲੇਮਪੁਰਾ ਨੇ ਆਖਿਆ ਕਿ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਪੁੜੈਣ ਤੋਂ ਵਿਧਾਇਕ ਇਯਾਲੀ ਦੀ ਅਗਵਾਈ ਹੇਠ ਆਜ਼ਾਦ ਚੋਣ ਲੜ ਰਹੇ ਜਥੇਦਾਰ ਗੁਰਮੀਤ ਸਿੰਘ ਹਾਂਸ, ਸੰਮਤੀ ਜ਼ੋਨ ਸਿੱਧਵਾਂ ਬੇਟ ਤੋਂ ਉਮੀਦਵਾਰ ਪਰਮਜੀਤ ਸਿੰਘ ਧਾਲੀਵਾਲ ਅਤੇ ਸੰਮਤੀ ਜ਼ੋਨ ਸਲੇਮਪੁਰਾ ਤੋਂ ਮਨਦੀਪ ਕੌਰ ਥਿੰਦ ਪਤਨੀ ਅਰਸ਼ਪ੍ਰੀਤ ਸਿੰਘ ਥਿੰਦ ਸਮੇਤ ਹੋਰ ਉਮੀਦਵਾਰ ਸ਼ਾਨਦਾਰ ਜਿੱਤ ਦਰਜ ਕਰਕੇ ਵਿਧਾਇਕ ਇਯਾਲੀ ਦੀ ਝੋਲੀ 'ਚ ਪਾਉਣਗੇ | ਉਕਤ ਆਗੂਆਂ ਨੇ ਆਖਿਆ ਕਿ ਜਿਸ ਤਰ੍ਹਾਂ ਪੰਥਕ ਕੌਂਸ਼ਲ ਦੀ ਚੇਅਰਪਰਸਨ ਬੀਬੀ ਸਤਵੰਤ ਕੌਰ ਦੇ ਸਾਥੀ ਮਨਪ੍ਰੀਤ ਸਿੰਘ ਇਯਾਲੀ ਪਿਛਲੇ ਲੰਬੇ ਸਮੇਂ ਤੋਂ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ ਵਿਚ ਲੱਗੇ ਹੋਏ ਹਨ ਉਸ ਨੂੰ ਲੈ ਕੇ ਉਨ੍ਹਾਂ ਦਾ ਪੰਥਕ ਸੋਚ ਵਾਲੇ ਲੋਕਾਂ ਵਿਚ ਕੱਦ ਹੋਰ ਉੱਚਾ ਹੋਇਆ ਹੈ | ਇਸ ਲਈ ਜੇਕਰ ਹੁਣ ਵੋਟਰ ਇਯਾਲੀ ਸਮੱਰਥਕ ਸਾਰੇ ਉਮੀਦਵਾਰਾਂ ਨੂੰ ਜਿਤਾ ਦਿੰਦੇ ਹਨ ਤਾਂ ਵਿਧਾਇਕ ਇਯਾਲੀ ਆਪਣੇ ਮਿਸ਼ਨ ਵਿਚ ਕਾਮਯਾਬ ਹੋ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਵੋਟਾਂ ਲਈ ਮੁੱਲਾਂਪੁਰ ਬਲਾਕ 'ਚ 221 ਪੋਲਿੰਗ ਬੂਥ ਹੋਣਗੇ- ਐੱਸ.ਡੀ.ਐੱਮ ਬਰਾੜ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸੁਧਾਰ ਦੇ ਉਮੀਦਵਾਰ ਰਾਮਦੀਪ ਸਿੰਘ ਅਕਾਲਗੜ੍ਹ ਨੇ ਸ: ਸੁਖਬੀਰ ਸਿੰਘ ਬਾਦਲ ਤੋਂ ਲਿਆ ਅਸ਼ੀਰਵਾਦ
Ad Position 24