ਚੌਂਕੀਮਾਨ, 5 ਦਸੰਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਕੋਠੇ ਹਾਂਸ ਵਿਖੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸਰਪੰਚ ਰਣਜੀਤ ਸਿੰਘ ਕੋਠੇ ਹਾਂਸ ਦੇ ਗ੍ਰਹਿ ਵਿਖੇ ਕਾਂਗਰਸ ਦੇ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਨੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ ਤੇ ਜ਼ੋਨ ਹਾਂਸ ਕਲਾਂ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬੀਬੀ ਸੁਖਪ੍ਰੀਤ ਕੌਰ ਪਤਨੀ ਜੁਗਰਾਜ ਸਿੰਘ ਜੱਸੋਵਾਲ ਦੇ ਸਹੁਰਾ ਸਾਬਕਾ ਸਰਪੰਚ ਮਲਕੀਤ ਸਿੰਘ ਜੱਸੋਵਾਲ ਅਤੇ ਜ਼ੋਨ ਸੋਹੀਆਂ ਤੋਂ ਬਲਾਕ ਸੰਮਤੀ ਉਮੀਦਵਾਰ ਬੀਬੀ ਸੁਖਮਨਪ੍ਰੀਤ ਕੌਰ ਦੇ ਪਤੀ ਹਰਸਿਮਰਨਪ੍ਰੀਤ ਸਿੰਘ ਹਾਂਸ ਕਲਾਂ ਦਾ ਸਨਮਾਨ ਕੀਤਾ | ਇਸ ਮੌਕੇ ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਜ਼ੋਨ ਹਾਂਸ ਕਲਾਂ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬੀਬੀ ਸੁਖਪ੍ਰੀਤ ਕੌਰ ਜੱਸੋਵਾਲ ਅਤੇ ਜ਼ੋਨ ਸੋਹੀਆਂ ਤੋਂ ਬਲਾਕ ਸੰਮਤੀ ਉਮੀਦਵਾਰ ਬੀਬੀ ਸੁਖਮਨਪ੍ਰੀਤ ਕੌਰ ਨੂੰ ਲੋਕ ਵੱਡੀ ਲੀਡ ਨਾਲ ਜਿਤਾਉਣਗੇ | ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਕਾਂਗਰਸ ਪਾਰਟੀ ਨੂੰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਵੱਡੀ ਲੀਡ ਨਾਲ ਜਿਤਾ ਕੇ 2027 ਦੀਆਂ ਵਿਧਾਨ ਸਭਾ ਚੋਣਾ ਦਾ ਮੁੱਢ ਬੰਨਗੇ | ਇਸ ਮੌਕੇ ਸਾਬਕਾ ਸਰਪੰਚ ਰਣਜੀਤ ਸਿੰਘ ਕੋਠੇ ਹਾਂਸ ਨੇ ਕਿਹਾ ਕਿ ਸਮੁੱਚੀ ਕਾਂਗਰਸ ਲੀਡਰਸਿੱਪ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿਚ ਪਿੰਡ ਪਿੰਡ ਜਾ ਕੇ ਪ੍ਰਚਾਰ ਕਰੇਗੀ ਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਲੋਕਾਂ ਨੂੰ ਜਾਣੂੰ ਕਰਵੇਗੀ ਤੇ ਕਾਗਰਸੀ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕਰੇਗੀ | ਇਸ ਮੌਕੇ ਸਾਬਕਾ ਸਰਪੰਚ ਬਲਵਿੰਦਰ ਸਿੰਘ, ਪ੍ਰਧਾਨ ਸੁਖਵਿੰਦਰ ਸਿੰਘ ਸਿੰਦ, ਸਵਰਨ ਸਿੰਘ ਸੰਧੂ ਜੱਸੋਵਾਲ, ਬਾਵਾ ਸਿੰਘ ਹਾਂਸ, ਅਵਨਿੰਦਰ ਸਿੰਘ ਅਕਾਲੀ, ਸਾਬਕਾ ਸਰਪੰਚ ਜਸਪ੍ਰੀਤ ਸਿੰਘ ਜੱਸੀ, ਸਾਬਕਾ ਸਰਪੰਚ ਕੁਲਵਿੰਦਰ ਸਿੰਘ, ਸਾਬਕਾ ਪੰਚ ਕਰਤਾਰ ਸਿੰਘ, ਦਲਜੀਤ ਸਿੰਘ, ਰੇਸਮ ਸਿੰਘ, ਇੰਦਰਜੀਤ ਸਿੰਘ, ਉੱਤਮ ਸਿੰਘ, ਜੁਗਰਾਜ ਸਿੰਘ, ਮੇਹਰ ਸਿੰਘ, ਨਰਿੰਦਰਪਾਲ ਸਿੰਘ ਕਾਕਾ, ਕੁਲਦੀਪ ਸਿੰਘ ਫੌਜੀ, ਤੇਲੂ ਰਾਮ ਸ਼ਰਮਾ, ਗੁਰਦੀਪ ਸਿੰਘ ਸੰਧੂ, ਪਲਵਿੰਦਰ ਸਿੰਘ ਆਦਿ ਹਾਜ਼ਰ ਸਨ |