ਸਿੱਧਵਾਂ ਬੇਟ, 5 ਦਸੰਬਰ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਦੀ ਪੁਲਿਸ ਚੌਂਕੀ ਗਿੱਦੜਵਿੰਡੀ ਦੇ ਇੰਚਾਰਜ ਥਾਣੇਦਾਰ ਸੁਖਮੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੂੰ ਪਿੰਡ ਗਿੱਦੜਵਿੰਡੀ ਦੇ ਬੱਸ ਅੱਡੇ 'ਤੇ ਸ਼ੱਕੀ ਲੋਕਾਂ ਦੀ ਤਲਾਸੀ ਲਈ ਕੀਤੀ ਗਈ ਨਾਕਾਬੰਦੀ ਦੌਰਾਨ ਕਿਸੇ ਖਾਸ ਮੁਖਬਰ ਨੇ ਸੂਚਨਾਂ ਦਿੱਤੀ ਕਿ ਸੁਖਦੀਪ ਸਿੰਘ ਪੁੱਤਰ ਮੋਹਣ ਸਿੰਘ ਵਾਸੀ ਤਰਫ਼ ਕੋਟਲੀ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ ਜੋ ਅੱਜ ਵੀ ਹੈਰੋਇਨ ਵੇਚਣ ਲਈ ਲੋਧੀਵਾਲ ਦੇ ਬੱਸ ਅੱਡੇ 'ਤੇ ਖੜ ਕੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ | ਉਪਰੰਤ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਸੁਖਦੀਪ ਸਿੰਘ ਨੂੰ 06 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ | ਜਿਸ ਖ਼ਿਲਾਫ਼ ਥਾਣਾ ਸਿੱਧਵਾਂ ਬੇਟ ਵਿਖੇ ਨਸ਼ਾ ਵਿਰੋਧੀ ਐਕਟ ਤਹਿਤ ਮੁਕੱਦਮਾਂ ਨੰ. 279 ਦਰਜ ਕਰ ਲਿਆ ਗਿਆ ਹੈ |