ਜਗਰਾਉਂ, 5 ਦਸੰਬਰ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਪੂਰਨਮਾਸ਼ੀ ਦੇ ਦਿਹਾੜੇ ਮੌਕੇ ਦਿਨ ਅਤੇ ਰਾਤ ਦੇ ਸਮਾਗਮ ਹੋਏ | ਇਸ ਦੌਰਾਨ ਹਜ਼ਾਰਾਂ ਸੰਗਤਾਂ ਨਤਮਸਤਕ ਹੋਈਆਂ | ਉਨ੍ਹਾਂ ਪਵਿੱਤਰ ਸਰੋਵਰ 'ਚ ਇਸ਼ਨਾਨ ਕੀਤਾ | ਕੀਰਤਨੀ ਜੱਥਿਆਂ ਤੋਂ ਗੁਰਬਾਣੀ ਦਾ ਕੀਰਤਨ ਤੇ ਮਹਾਂਪੁਰਖਾਂ ਦੇ ਪ੍ਰਵਚਨ ਸਰਵਣ ਕਰਕੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ | ਰਾਤ ਦੇ ਸਮਾਗਮ ਦੌਰਾਨ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ | ਇਨ੍ਹਾਂ ਦੀ ਅਰਦਾਸ ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ ਵਾਲਿਆਂ ਨੇ ਕੀਤੀ | ਪ੍ਰਵਚਨ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਅਤੇ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਵਾਲਿਆਂ ਵਲੋਂ ਕੀਤੇ ਗਏ | ਗੁਰੂ ਸਾਹਿਬ ਜੀ ਨੂੰ ਚੌਰ ਦੀ ਸੇਵਾ ਸੰਤ ਬਾਬਾ ਗੁਰਚਰਨ ਸਿੰਘ ਨਾਨਕਸਰ ਵਾਲਿਆਂ ਵਲੋਂ ਕੀਤੀ ਗਈ | ਸੰਤ ਬਾਬਾ ਭਾਗ ਸਿੰਘ ਨਾਨਕਸਰ ਵਾਲਿਆਂ ਦੇ ਜੱਥੇ ਨੇ 65 ਪ੍ਰਾਣੀਆਂ ਨੂੰ ਅੰਮਿ੍ਤਪਾਨ ਕਰਵਾ ਕੇ ਗੁਰੂ ਲੜ ਲਾਇਆ | ਇਸ ਦੌਰਾਨ ਅਨੇਕ ਤਰ੍ਹਾਂ ਦੇ ਖਾਣ-ਪੀਣ ਪਦਾਰਥਾਂ ਦੇ ਲੰਗਰ ਵੀ ਲਗਾਏ ਗਏ | ਇਸ ਮੌਕੇ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ, ਸੰਤ ਬਾਬਾ ਧੰਨਾ ਸਿੰਘ ਬੜੂੰਦੀ, ਸੰਤ ਬਾਬਾ ਜੋਰਾ ਸਿੰਘ ਬੱਧਨੀ, ਸੰਤ ਬਾਬਾ ਗੁਰਦੇਵ ਸਿੰਘ ਚੰਡੀਗੜ੍ਹ, ਬਾਬਾ ਤੇਜਿੰਦਰ ਸਿੰਘ ਨਾਨਕਸਰ, ਬਾਬਾ ਸੇਵਾ ਸਿੰਘ ਨਾਨਕਸਰ, ਬਾਬਾ ਬਲਜੀਤ ਸਿੰਘ ਪਾਤੜਾਂ, ਬਾਬਾ ਜੁਗਰਾਜ ਸਿੰਘ ਸੁਧਾਰਾ, ਬਾਬਾ ਗੁਰਮੀਤ ਸਿੰਘ ਮੌਹੀ, ਬਾਬਾ ਹਰੀ ਸਿੰਘ ਨਾਨਕਸਰ, ਬਾਬਾ ਲਖਵੀਰ ਸਿੰਘ ਭੈਣੀ ਆਦਿ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਗੁਰੂ ਸਾਹਿਬ ਅੱਗੇ ਭੇਟ ਕੀਤੇ ਫੁੱਲਾਂ ਨੂੰ ਤਾਂ ਅਸੀਂ ਪੈਰਾਂ ਵਿਚ ਰੁਲਨ ਨਹੀਂ ਦਿੰਦੇ, ਪਰ ਮੱਥਾ ਟੇਕਣ ਤੋਂ ਬਾਅਦ ਵੀ ਆਪਣੀਆਂ ਗਰਜ਼ਾਂ ਦੀ ਪੂਰਤੀ ਲਈ ਹੋਰਾਂ ਅੱਗੇ ਮੱਥੇ ਰਗੜ ਰਹੇ ਹਾਂ | ਉਨ੍ਹਾਂ ਆਖਿਆ ਕਿ ਜਦ ਤੱਕ ਅਸੀਂ ਇਕ ਨਾਲ ਨਹੀਂ ਜੁੜਦੇ, ਤਦ ਤੱਕ ਖੱਜ਼ਲ-ਖੁਆਰ ਹੀ ਹੁੰਦੇ ਰਹਾਂਗੇ | ਇਸ ਮੌਕੇ ਪੂਰੀ ਰਾਤ ਸਿੱਖ ਕੌਮ ਦੇ ਨਾਮੀ ਕੀਰਤਨੀ ਜੱਥਿਆਂ ਨੇ ਗੁਰਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰਮੇਲ ਸਿੰਘ, ਦਵਿੰਦਰ ਸਿੰਘ, ਬਲਦੇਵ ਸਿੰਘ ਬੀੜ ਗਗੜਾ, ਕਮਲਜੀਤ ਸਿੰਘ ਬਰਾੜ, ਹਰਚਰਨ ਸਿੰ ਤੂਰ, ਸਤਿੰਦਰਪਾਲ ਸਿੰਘ ਕਾਕਾ ਗਰੇਵਾਲ, ਕੈਪਟਨ ਦਲਜੀਤ ਸਿੰਘ, ਬਲਦੇਵ ਸਿੰਘ ਗਰਚਾ, ਗੁਰਸੇਵਕ ਸਿੰਘ, ਹਰਦੀਪ ਸਿੰਘ, ਦਲੇਰ ਸਿੰਘ ਲੁਧਿਆਣਾ, ਮਨਿੰਦਰ ਸਿੰਘ ਮੰਨੀ, ਡਾ. ਦਰਸ਼ਨ ਸਿੰਘ, ਹਾਕਮ ਸਿੰਘ, ਗਗਨਪ੍ਰੀਤ ਸਿੰਘ, ਹਰਪਾਲ ਸਿੰਘ ਖ਼ਾਲਸਾ, ਬਲਬੀਰ ਸਿੰਘ ਮੋਹਾਲੀ, ਜਗਦੀਪ ਸਿੰਘ ਮਾਣਾ ਆਦਿ ਹਾਜ਼ਰ ਸਨ |