15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਸਿੱਧਵਾਂ ਵਿੱਦਿਅਕ ਸੰਸਥਾਵਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਸ਼ਟਰੀ ਸੈਮੀਨਾਰ

Ad Position 21
No active advertisement
ਅਜੀਤ ਡੈਸਕ 06-12-2025
ਚੌਂਕੀਮਾਨ, 5 ਦਸੰਬਰ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਯਾਦ ਵਿਚ ਸਿੱਧਵਾਂ ਵਿੱਦਿਅਕ ਸੰਸਥਾਵਾਂ ਖ਼ਾਲਸਾ ਕਾਲਜ ਫਾਰ ਵੂਮੈਨ, ਜੀ.ਐੱਚ.ਜੀ. ਹਰਿਪ੍ਰਕਾਸ਼ ਕਾਲਜ ਆਫ਼ ਐਜੂਕੇਸ਼ਨ ਫਾਰ ਵੂਮੈਨ, ਜੀ.ਐੱਚ.ਜੀ. ਇੰਸਟੀਚਿਊਟ ਆਫ਼ ਲਾਅ, ਜੀ.ਐੱਚ.ਜੀ. ਇੰਸਟੀਚਿਊਟ ਆਫ਼ ਫਾਰਮੇਸੀ, ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅਤੇ ਜੀ.ਐੱਚ.ਜੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਲੋਂ ਸਾਂਝੇ ਤੌਰ 'ਤੇ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਇਹ ਸੰਸਥਾਵਾਂ ਐੱਸ.ਜੀ.ਐੱਚ.ਜੀ.ਯੂ. ਹਰੀ ਟਰੱਸਟ ਦੇ ਪ੍ਰਧਾਨ ਕਿ੍ਪਾਲ ਸਿੰਘ ਭੱਠਲ, ਸਕੱਤਰ ਪ੍ਰੀਤਮ ਸਿੰਘ ਜੌਹਲ, ਮੈਨੇਜਰ ਡਾ: ਜੀ.ਐੱਸ. ਗਰੇਵਾਲ ਅਤੇ ਟਰੱਸਟ ਮੈਂਬਰਾਂ ਹਰਮੇਲ ਸਿੰਘ ਸਿੱਧੂ, ਬੀ.ਐੱਸ. ਸਿੱਧੂ, ਦਵਿੰਦਰ ਸਿੰਘ ਮਾਨ ਅਤੇ ਜਰਨੈਲ ਸਿੰਘ ਢਿੱਲੋਂ ਦੀ ਯੋਗ ਅਗਵਾਈ ਹੇਠ ਚੱਲ ਰਹੀਆਂ ਹਨ | ਇਸ ਸੈਮੀਨਾਰ ਵਿਚ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਮੁੱਖ ਮਹਿਮਾਨ, ਪਦਮ ਸ੍ਰੀ ਡਾ. ਹਰਮੋਹਿੰਦਰ ਸਿੰਘ ਬੇਦੀ ਚਾਂਸਲਰ ਕੇਂਦਰੀ ਯੂਨੀਵਰਸਿਟੀ ਆਫ ਹਿਮਾਚਲ ਪ੍ਰਦੇਸ਼ ਅਤੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਸਿੱਧਵਾਂ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਬਾਨੀਆਂ ਨੂੰ ਸ਼ਰਧਾ ਦੇ ਫੁੱਲ ਸਮਰਪਿਤ ਕੀਤੇ ਗਏ | ਸੈਮੀਨਾਰ ਦਾ ਸ਼ੁਭ ਆਰੰਭ ਸ਼ਬਦ ਗਾਇਨ ਨਾਲ ਕੀਤਾ ਗਿਆ | ਮੈਨੇਜਰ ਡਾ: ਜੀ.ਐੱਸ. ਗਰੇਵਾਲ ਨੇ ਆਪਣੇ ਉਦਘਾਟਨੀ ਭਾਸ਼ਣ ਵਿਚ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ | ਉਨ੍ਹਾਂ ਨੇ ਪਿੰਡ ਸਿੱਧਵਾਂ ਖੁਰਦ ਅਤੇ ਸਿੱਧਵਾਂ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਇਤਿਹਾਸ 'ਤੇ ਚਾਨਣਾ ਪਾਇਆ | ਆਰ.ਐੱਸ.ਐੱਸ. ਪੰਜਾਬ ਦੇ ਸਕੱਤਰ ਯਸ਼ਗਿਰੀ ਨੇ ਜ਼ੋਰ ਦੇ ਕੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨਾ ਸਿਰਫ਼ ਸਿੱਖਾਂ ਦੇ ਗੁਰੂ ਸਨ, ਸਗੋਂ ਸਾਰੀ ਮਨੁੱਖਤਾ ਦੇ ਅਧਿਆਤਮਿਕ ਆਗੂ ਸਨ | ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਮੁੱਖ ਮਹਿਮਾਨ ਨੇ ਆਪਣੇ ਭਾਸ਼ਣ ਵਿਚ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਹਮੇਸ਼ਾ ਜਾਤ-ਪਾਤ ਅਤੇ ਭੇਦਭਾਵ ਦੇ ਖ਼ਿਲਾਫ਼ ਸਿੱਖਿਆ ਦਿੱਤੀ | ਪਦਮਸ਼੍ਰੀ ਡਾ. ਹਰਮੋਹਿੰਦਰ ਸਿੰਘ ਬੇਦੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸਰਵਉੱਚ ਕੁਰਬਾਨੀ 'ਤੇ ਚਾਨਣਾ ਪਾਇਆ | ਡਾ: ਇਕਬਾਲ ਸਿੰਘ ਲਾਲਪੁਰਾ ਨੇ ਗੁਰੂ ਜੀ ਦੀ ਕੁਰਬਾਨੀ ਨੂੰ ਯਾਦ ਕੀਤਾ ਅਤੇ ਕਿਹਾ ਕਿ ਗੁਰੂ ਸਾਹਿਬ ਜੀ ਦੀ ਕੁਰਬਾਨੀ ਮਨੁੱਖਤਾ ਲਈ ਇਕ ਮਾਰਗ-ਦਰਸ਼ਨ ਹੈ ਜੋ ਲੋਕਾਂ ਨੂੰ ਬੇਇਨਸਾਫ਼ੀ ਦੇ ਵਿਰੁੱਧ ਡਟ ਕੇ ਖੜ੍ਹਨ ਦੀ ਸ਼ਕਤੀ ਦਿੰਦਾ ਹੈ | ਇਸ ਮੌਕੇ ਖ਼ਾਲਸਾ ਕਾਲਜ ਦਾ ਸੋਵੇਨਿਰ ਵੀ ਜਾਰੀ ਕੀਤਾ ਗਿਆ | ਇਸ ਮੌਕੇ ਰਾਸ਼ਟਰੀ ਸਵੈ ਸੇਵਕ ਸੰਘ ਪੰਜਾਬ ਦੇ ਪ੍ਰਧਾਨ ਇਕਬਾਲ ਸਿੰਘ, ਡਾ: ਮੁਕੇਸ਼ ਕੁਮਾਰ ਅਰੋੜਾ ਸਾਬਕਾ ਸੈਨੇਟਰ, ਪਿ੍ੰਸੀਪਲ ਸੰਦੀਪ ਸਿੰਘ ਕਟਾਰੀਆ, ਡਾ: ਰਚਨਾ ਸ਼ਰਮਾ, ਡਾ: ਵਿਨੈ ਸੋਫਤ, ਡਾ: ਪਿ੍ਯਦਰਸ਼ਨੀ, ਦੇਵ ਕਿਰਨਦੀਪ ਸਿੰਘ ਜ਼ਿਲ੍ਹਾ ਭਾਜਪਾ ਪ੍ਰਧਾਨ, ਕਿਰਨਦੀਪ ਸਿੰਘ, ਡੀ.ਐੱਸ.ਪੀ. ਕੁਲਵੰਤ ਸਿੰਘ ਅਤੇ ਸਿੱਧਵਾਂ ਸੰਸਥਾਵਾਂ ਦੇ ਪਿ੍ੰਸੀਪਲ ਡਾ. ਸਤਿੰਦਰ ਕੌਰ, ਡਾ. ਅਮਨਦੀਪ ਕੌਰ, ਪ੍ਰੋਫੈਸਰ (ਡਾ.) ਸ਼ਵੇਤਾ ਢੰਡ), ਡਾ: ਜੀ. ਪਵਨ, ਦਲਜੀਤ ਕੌਰ, ਸੰਦੀਪ ਕੌਰ ਉਚੇਚੇ ਤੌਰ 'ਤੇ ਸ਼ਾਮਿਲ ਸਨ | ਸਕੱਤਰ ਪ੍ਰੀਤਮ ਸਿੰਘ ਜੌਹਲ ਨੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਕਿਸਾਨ-ਮਜ਼ਦੂਰ ਜਥੇਬੰਦੀਆਂ ਦੇ ਆਗੂ ਲਲਤੋਂ, ਢੱਟ, ਬੱਲੋਵਾਲ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਅਗਲੀ ਖ਼ਬਰ ਕਾਂਗਰਸ ਵਿਚ ਸ਼ਾਮਿਲ ਹੋਏ ਪਰਿਵਾਰਾਂ ਦਾ ਆਗੂਆਂ ਵਲੋਂ ਸਵਾਗਤ <br/>
Ad Position 24