18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਮੋਟਰਸਾਈਕਲ ਚੋਰ ਗਰੋਹ ਦਾ ਸਰਗਨਾ ਕਾਬੂ, ਪੁਲਿਸ ਨੇ 5 ਮੋਟਰਸਾਈਕਲ ਵੀ ਕੀਤੇ ਬਰਾਮਦ

Ad Position 21
No active advertisement
ਅਜੀਤ ਡੈਸਕ 07-12-2025
ਜਗਰਾਉਂ, 6 ਦਸੰਬਰ (ਗੁਰਦੀਪ ਸਿੰਘ ਮਲਕ)-ਪੰਜਾਬ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਮੁਹਿੰਮ ਤਹਿਤ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸ.ਐੱਸ.ਪੀ. ਡਾ: ਅੰਕੁਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੀ.ਐੱਸ.ਪੀ. ਜਸਵਿੰਦਰ ਸਿੰਘ ਢੀਂਡਸਾ ਅਤੇ ਐੱਸ.ਐੱਚ.ਓ. ਸੁਰਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕੀਤਾ ਹੈ | ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਜਸਵਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਕਮਲਜੋਤ ਸਿੰਘ ਉਰਫ਼ ਸਕੂਟਰ ਪੁੱਤਰ ਜਗਸੀਰ ਸਿੰਘ ਵਾਸੀ ਕਾਉਂਕੇ ਕਲਾਂ ਪਿਛਲੇ ਲੰਮੇ ਸਮੇਂ ਤੋਂ ਮੋਟਰਸਾਈਕਲ ਚੋਰੀ ਕਰਨ ਦਾ ਆਦੀ ਸੀ ਤੇ ਆਖ਼ਰ ਪੁਲਿਸ ਅੜਿੱਕੇ ਆ ਗਿਆ | ਉਨ੍ਹਾਂ ਦੱਸਿਆ ਕਿ ਕਮਲਜੋਤ ਸਿੰਘ ਤੋਂ 5 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ ਜਦਕਿ ਉਹਦਾ ਇਕ ਹੋਰ ਸਾਥੀ ਹਾਲੇ ਪੁਲਿਸ ਗਿ੍ਫ਼ਤ ਤੋਂ ਬਾਹਰ ਹੈ | ਥਾਣਾ ਸਦਰ ਦੇ ਮੁਖੀ ਸੁਰਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਕਮਲਜੋਤ ਸਿੰਘ ਤੋਂ ਬਾਰੀਕੀ ਨਾਲ ਛਾਣਬੀਣ ਕੀਤੀ ਜਾ ਰਹੀ ਹੈ ਤੇ ਪੁੱਛਗਿੱਛ ਦੌਰਾਨ ਜੇਕਰ ਹੋਰ ਵੀ ਸਾਹਮਣੇ ਆਇਆ ਤਾਂ ਜੁਰਮ ਵਿਚ ਵਾਧਾ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਰਾਜਾ ਵੜਿੰਗ ਨੇ ਹੰਬੜਾਂ 'ਚ ਸੰਮਤੀ ਉਮੀਦਵਾਰਾਂ ਦੇ ਹੱਕ 'ਚ ਭਰਵੇਂ ਚੋਣ ਜਲਸੇ ਨੂੰ ਕੀਤਾ ਸੰਬੋਧਨ <br/> ਅਗਲੀ ਖ਼ਬਰ ਮੁੱਲਾਂਪੁਰ ਸੰਮਤੀ ਜ਼ੋਨ ਲਈ ਇਯਾਲੀ ਸਮਰਥਕ ਸੁਰਿੰਦਰਪਾਲ ਸਿੰਘ ਵਲੋਂ ਚੋਣ ਪ੍ਰਚਾਰ ਸ਼ੁਰੂ
Ad Position 24