19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਪ੍ਰਧਾਨ ਰਾਜਾ ਵੜਿੰਗ ਨੇ ਹੰਬੜਾਂ 'ਚ ਸੰਮਤੀ ਉਮੀਦਵਾਰਾਂ ਦੇ ਹੱਕ 'ਚ ਭਰਵੇਂ ਚੋਣ ਜਲਸੇ ਨੂੰ ਕੀਤਾ ਸੰਬੋਧਨ <br/>

Ad Position 21
No active advertisement
ਅਜੀਤ ਡੈਸਕ 07-12-2025
ਹੰਬੜਾਂ, 6 ਦਸੰਬਰ (ਮੇਜਰ ਹੰਬੜਾਂ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਐੱਮ.ਪੀ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਾਂਗਰਸ ਦੇ ਸੂਬਾਈ ਆਗੂ ਪ੍ਰਧਾਨ ਮਨਜੀਤ ਸਿੰਘ ਹੰਬੜਾਂ ਦੇ ਗ੍ਰਹਿ ਵਿਖੇ ਕਾਂਗਰਸ ਦੇ ਹੰਬੜਾਂ ਜ਼ੋਨ ਤੋਂ ਜ਼ਿਲ੍ਹਾ.ਪ੍ਰੀਸ਼ਦ ਉਮੀਦਵਾਰ ਪਰਮਜੀਤ ਕੌਰ ਬਰਾੜ ਪਤਨੀ ਇੰਦਰਜੀਤ ਸਿੰਘ ਬਰਾੜ ਅਤੇ ਬਲਾਕ ਸੰਮਤੀ ਉਮੀਦਵਾਰ ਹਰਦੀਪ ਸਿੰਘ ਲੱਕੀ ਖਹਿਰਾ ਦੇ ਹੱਕ 'ਚ ਚੋਣ ਪ੍ਰਚਾਰ ਦਾ ਆਗਾਜ਼ ਕਰਦਿਆਂ ਕਿਹਾ ਕਿ ਹੁਣ 'ਆਪ' ਸਰਕਾਰ ਦੇ ਦਿਨ ਪੁੱਗ ਚੁੱਕੇ ਹਨ ਕਿਉਂਕਿ ਅੱਜ ਪੰਜਾਬ ਅੰਦਰ ਗੈਂਗਸਟਰ ਦਾ ਰਾਜ ਚੱਲ ਰਿਹਾ ਹੈ ਤੇ ਆਏ ਦਿਨ ਨਸ਼ਿਆਂ ਕਾਰਨ ਨੌਜਵਾਨ ਮਰਦੇ ਨਜ਼ਰ ਆ ਰਹੇ ਹਨ ਤੇ ਸਰਕਾਰ ਅੱਜ ਹਰ ਫਰੰਟ 'ਤੇ ਫੇਲ੍ਹ ਸਾਬਤ ਹੋ ਰਹੀ ਹੈ | ਵੜਿੰਗ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਵਰ੍ਹਦਿਆਂ ਕਿਹਾ ਕਿ ਉਹ ਆਪਣੀ ਸੂਬੇ 'ਚ ਸਾਖ ਗੁਵਾਅ ਚੁੱਕੇ ਹਨ ਤੇ ਲੋਕ 'ਆਪ' ਸਰਕਾਰ ਤੇ ਅਕਾਲੀ ਦਲ ਨੂੰ ਮੂੰਹ ਨਹੀਂ ਲਾਉਣਗੇ | ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ 'ਆਪ' ਤੇ ਅਕਾਲੀ ਦਲ ਨੂੰ ਨਕਾਰਦਿਆਂ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਉਮੀਦਵਾਰਾਂ ਦੇ ਹੱਕ 'ਚ ਫਤਵਾ ਦੇ ਕੇ 2027 'ਚ ਸੂਬੇ ਅੰਦਰ ਕਾਂਗਰਸ ਸਰਕਾਰ ਬਣਾਉਣ ਦਾ ਮੁੱਢ ਬੰਨ੍ਹਣਗੇ | ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਅਤੇ ਕਾਂਗਰਸ ਦੇ ਸੂਬਾਈ ਆਗੂ ਪ੍ਰਧਾਨ ਮਨਜੀਤ ਸਿੰਘ ਹੰਬੜਾਂ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਲੋਕ ਸਭਾ ਹਲਕਾ ਲੁਧਿਆਣਾ ਦੇ ਐੱਮ.ਪੀ. ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸੀ ਉਮੀਦਾਵਰਾਂ ਨੂੰ ਵੱਡੀ ਲੀਡ ਨਾਲ ਜਿਤਾਕੇ ਕਾਂਗਰਸ ਪਾਰਟੀ ਦੇ ਹੱਥ ਮਜ਼ਬੂਤ ਕਰਾਂਗੇ | ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ 14 ਦਸੰਬਰ ਨੂੰ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਉਮੀਦਵਾਰਾਂ ਦੇ ਹੱਕ 'ਚ ਵੋਟ ਦੇ ਕੇ ਪਾਰਟੀ ਦੇ ਹੱਥ ਮਜ਼ਬੂਤ ਕਰਨ ਤਾਂ ਜੋ ਸੂਬੇ ਅੰਦਰ ਕਾਂਗਰਸ ਸਰਕਾਰ ਬਣਾਏ ਜਾਣ ਦੀ ਸ਼ੁਰੂਆਤ ਕੀਤੀ ਜਾ ਸਕੇ | ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਪਰਮਜੀਤ ਕੌਰ ਬਰਾੜ ਅਤੇ ਬਲਾਕ ਸੰਮਤੀ ਉਮੀਦਵਾਰ ਹਰਦੀਪ ਸਿੰਘ ਲੱਕੀ ਖਹਿਰਾ ਨੇ ਕਾਂਗਰਸ ਪਾਰਟੀ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਸੀਟ ਜਿੱਤਕੇ ਪਾਰਟੀ ਦੀ ਝੋਲੀ 'ਚ ਪਾਉਣਗੇ | ਇਸ ਮੌਕੇ ਅਬਜ਼ਰਵਰ ਪਿ੍ਥੀਪਾਲ ਸਿੰਘ ਖਹਿਰਾ, ਕਾਂਗਰਸੀ ਆਗੂ ਸੁਰਿੰਦਰ ਸਿੰਘ ਪਵਾਰ, ਕਾਂਗਰਸੀ ਆਗੂ ਇੰਦਰਮੋਹਣ ਸਿੰਘ ਕਾਦੀਆਂ, ਹਰਦੇਵ ਸਿੰਘ ਲਾਦੀਆਂ, ਸਾਬਕਾ ਸਰਪੰਚ ਰਣਜੋਧ ਸਿੰਘ ਜੱਗਾ, ਕਾਂਗਰਸੀ ਆਗੂ ਬਾਦਸ਼ਾਹ ਸਿੰਘ ਦਿਉਲ, ਉਮੀਦਵਾਰ ਕਸ਼ਮੀਰ ਸਿੰਘ, ਸਰਪ੍ਰਸਤ ਤੇਜਾ ਸਿੰਘ ਗਿੱਲ, ਪੰਚ ਅਵਤਾਰ ਸਿੰਘ ਭੰਦੋਲ, ਸਾਬਕਾ ਸਰਪੰਚ ਇੰਦਰਜੀਤ ਸਿੰਘ ਸਲੇਮਪੁਰ, ਜਸਵੰਤ ਸਿੰਘ ਧਾਲੀਵਾਲ, ਬਿਨੇਪਾਲ ਸਿੰਘ ਬਰਾੜ, ਅਮਰ ਸਿੰਘ ਪੱਪੂ, ਰਣਬੀਰ ਸਿੰਘ ਹੰਬੜਾਂ, ਮਹਾ ਸਿੰਘ ਬਿੱਟੂ ਧਾਲੀਵਾਲ, ਫੌਜੀ ਬਲਵਿੰਦਰ ਸਿੰਘ, ਜਸਪਾਲ ਸਿੰਘ ਪਾਲਾ, ਪੰਚ ਕੁਲਵਿੰਦਰ ਸਿੰਘ ਸਹੋਤਾ, ਪਰਮਿੰਦਰ ਸਿੰਘ ਸਿਡਾਨਾ, ਸੁਰਜੀਤ ਸਿੰਘ ਮੰਗਾ, ਹਰਜਿੰਦਰ ਸਿੰਘ ਆਰੇ ਵਾਲੇ, ਗੁਰਪ੍ਰੀਤ ਸਿੰਘ ਪੀਤਾ, ਜਸਵੀਰ ਸਿੰਘ ਨਾਨੂੰ ਅਤੇ ਹੋਰ ਕਾਂਗਰਸੀ ਵਰਕਰ ਵੱਡੀ ਗਿਣਤੀ 'ਚ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਜਗਰਾਉਂ ਦੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਉਮੀਦਵਾਰਾਂ ਨੂੰ ਸਨਮਾਨਿਤ ਕਰਕੇ ਸਾਬਕ... ਅਗਲੀ ਖ਼ਬਰ ਮੋਟਰਸਾਈਕਲ ਚੋਰ ਗਰੋਹ ਦਾ ਸਰਗਨਾ ਕਾਬੂ, ਪੁਲਿਸ ਨੇ 5 ਮੋਟਰਸਾਈਕਲ ਵੀ ਕੀਤੇ ਬਰਾਮਦ
Ad Position 24