19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਜਗਰਾਉਂ ਦੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਉਮੀਦਵਾਰਾਂ ਨੂੰ ਸਨਮਾਨਿਤ ਕਰਕੇ ਸਾਬਕਾ ਵਿਧਾਇਕ ਕਲੇਰ ਨੇ ਦਿੱਤਾ ਜਿੱਤ ਦਾ ਮੰਤਰ

Ad Position 21
No active advertisement
ਅਜੀਤ ਡੈਸਕ 07-12-2025
ਜਗਰਾਉਂ, 6 ਦਸੰਬਰ (ਸ਼ਮਸ਼ੇਰ ਸਿੰਘ ਗਾਲਿਬ)-ਸ਼੍ਰੋਮਣੀ ਅਕਾਲੀ ਦਲ ਵਲੋਂ ਚੋਣ ਮੈਦਾਨ 'ਚ ਉਤਾਰੇ ਜ਼ਿਲ੍ਹਾ ਪ੍ਰੀਸ਼ਦ ਦੇ 3 ਅਤੇ ਬਲਾਕ ਸੰਮਤੀ ਦੇ 24 ਉਮੀਦਵਾਰਾਂ ਨੂੰ ਜਗਰਾਉਂ ਅਕਾਲੀ ਦਲ ਦੇ ਦਫ਼ਤਰ ਵਿਖੇ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਵਿਧਾਇਕ ਕਲੇਰ ਨੇ ਸਨਮਾਨਿਤ ਕਰਦਿਆਂ ਜਿੱਤ ਦਾ ਮੰਤਰ ਦਿੱਤਾ ਅਤੇ ਉਨ੍ਹਾਂ ਨੂੰ ਘਰ-ਘਰ ਪਹੁੰਚ ਕੇ ਅਕਾਲੀ ਦਲ ਦੇ ਹੱਕ 'ਚ ਵੋਟ ਪਾਉਣ ਦੀ ਅਪੀਲ ਕਰਨ ਲਈ ਕਿਹਾ | ਇਸ ਮੌਕੇ ਸਾਬਕਾ ਵਿਧਾਇਕ ਕਲੇਰ ਨੇ ਕਿਹਾ ਕਿ ਸਾਰੇ ਉਮੀਦਵਾਰ ਪਾਰਟੀ ਦੇ ਚੋਣ ਨਿਸ਼ਾਨ 'ਤੱਕੜੀ' 'ਤੇ ਚੋਣ ਲੜ ਰਹੇ ਹਨ ਅਤੇ ਸਾਰੇ ਉਮੀਦਵਾਰਾਂ ਤੇ ਪਾਰਟੀ ਵਰਕਰਾਂ 'ਚ ਚੋਣਾਂ ਸਬੰਧੀ ਉਤਸ਼ਾਹ ਤੇ ਜੋਸ਼ ਹੈ | ਕਲੇਰ ਨੇ ਆਖਿਆ ਕਿ ਸਾਰੀਆਂ ਸੀਟਾਂ 'ਤੇ ਜਿੱਤ ਪ੍ਰਾਪਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਕਰਵਾਏ ਵਿਕਾਸ ਕਾਰਜ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਾ ਬੇਹੱਦ ਲਾਜ਼ਮੀ ਹੈ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਤੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਨੇ ਕਿਹਾ ਕਿ ਪੰਜਾਬ ਦੇ ਲੋਕ ਸੱਤ੍ਹਾਧਾਰੀ ਧਿਰ ਦੀ ਕਾਰਗੁਜ਼ਾਰੀ ਤੋਂ ਬੇਹੱਦ ਨਿਰਾਸ਼ ਹਨ | ਇਸ ਸਮੇਂ ਸਾਰੇ ਆਗੂਆਂ ਤੇ ਵਰਕਰਾਂ ਨੇ ਪਾਰਟੀ ਉਮੀਦਵਾਰਾਂ ਨੂੰ ਜਿਤਾਉਣ ਲਈ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਅਤੇ ਦਿਨ-ਰਾਤ ਮਿਹਨਤ ਕਰਨ ਲਈ ਕਿਹਾ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਗਾਲਿਬ ਕਲਾਂ ਜ਼ੋਨ ਤੋਂ ਦੀਦਾਰ ਸਿੰਘ ਮਲਕ ਸਾਬਕਾ ਚੇਅਰਮੈਨ, ਸਿੱਧਵਾਂ ਕਲਾਂ ਜ਼ੋਨ ਤੋਂ ਹਰਮੀਤ ਕੌਰ, ਮਾਣੂੰਕੇ ਜ਼ੋਨ ਤੋਂ ਮਨਜੀਤ ਕੌਰ ਅਤੇ ਬਲਾਕ ਸੰਮਤੀ ਦੇ ਉਮੀਦਵਾਰ ਕੇਵਲ ਸਿੰਘ, ਭਗਵਾਨ ਸਿੰਘ, ਜੋਗਿੰਦਰ ਸਿੰਘ, ਅਮਰਜੀਤ ਕੌਰ, ਗੁਰਪ੍ਰੀਤ ਸਿੰਘ ਬਿੱਟੂ, ਸੁਖਵਿੰਦਰ ਸਿੰਘ ਸੇਠੀ, ਪਰਮਜੀਤ ਕੌਰ, ਰਸਪਾਲ ਸਿੰਘ, ਸੁਖਦੇਵ ਸਿੰਘ ਸੇਖੋਂ, ਸੁਰਿੰਦਰ ਸਿੰਘ, ਮਨਜੀਤ ਸਿੰਘ ਬਿੱਟੂ, ਪਰਮਜੀਤ ਕੌਰ, ਜਸਕਰਨ ਕੌਰ, ਜਸਵੀਰ ਕੌਰ, ਚਮਕੌਰ ਸਿੰਘ ਸਾਬਕਾ ਸਰਪੰਚ, ਹਰਜੀਤ ਕੌਰ, ਮਨਿੰਦਰ ਕੌਰ, ਕੁਲਵਿੰਦਰ ਸਿੰਘ, ਗੁਰਮੀਤ ਕੌਰ, ਸਤਪਾਲ ਕੌਰ ਗਰੇਵਾਲ, ਕਰਮਜੀਤ ਕੌਰ, ਪਰਮਜੀਤ ਕੌਰ, ਹਰਪ੍ਰੀਤ ਕੌਰ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ | ਇਸ ਮੌਕੇ ਸਰਕਲ ਪ੍ਰਧਾਨ ਪਰਮਿੰਦਰ ਸਿੰਘ ਚੀਮਾ, ਸਰਕਲ ਪ੍ਰਧਾਨ ਕੁਲਦੀਪ ਸਿੰਘ ਗਿੱਦੜਵਿੰਡੀ, ਸਰਕਲ ਪ੍ਰਧਾਨ ਸਰਪ੍ਰੀਤ ਸਿੰਘ ਕਾਉਂਕੇ, ਸਰਕਲ ਪ੍ਰਧਾਨ ਰਣਧੀਰ ਸਿੰਘ ਚਕਰ, ਸਰਕਲ ਪ੍ਰਧਾਨ ਮਨਦੀਪ ਸਿੰਘ ਗਾਲਿਬ, ਸਰਕਲ ਪ੍ਰਧਾਨ ਚਰਨਜੀਤ ਸਿੰਘ ਜਗਰਾਉਂ, ਸਰਕਲ ਪ੍ਰਧਾਨ ਤੇਜਿੰਦਰਪਾਲ ਸਿੰਘ ਕੰਨਿਆ, ਦਵਿੰਦਰਜੀਤ ਸਿੰਘ ਸਿੱਧੂ, ਪ੍ਰਧਾਨ ਸੁਖਦੇਵ ਸਿੰਘ ਜੱਗਾ ਕਾਉਂਕੇ, ਕੋਆਰਡੀਨੇਟਰ ਗੁਰਪ੍ਰੀਤ ਸਿੰਘ ਬੱਸੂਵਾਲ, ਇੰਚਾਰਜ ਰੇਸ਼ਮ ਸਿੰਘ ਮਾਣੂੰਕੇ, ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ, ਸਾਬਕਾ ਸਰਪੰਚ ਬੂਟਾ ਸਿੰਘ ਬੁਰਜ਼ ਕੁਲਾਰਾਂ, ਪਰਮਿੰਦਰ ਸਿੰਘ ਹਠੂਰ, ਬਲਜੀਤ ਸਿੰਘ ਹਠੂਰ, ਸੁਖਵਿੰਦਰ ਸਿੰਘ ਹਠੂਰ, ਸਰਵੇਸ਼ ਕੁਮਾਰ ਮਾਣੂੰਕੇ, ਸਾਬਕਾ ਸਰਪੰਚ ਜਸਦੇਵ ਸਿੰਘ ਲੀਲਾ, ਸਾਬਕਾ ਸਰਪੰਚ ਏਕਮ ਸਿੰਘ ਫਤਿਹਗੜ੍ਹ ਸਿਬੀਆ, ਸਾਬਕਾ ਸਰਪੰਚ ਨਿਰਭੈ ਸਿੰਘ ਅਲੀਗੜ੍ਹ, ਭਾਵਖੰਡਨ ਸਿੰਘ ਗਿੱਦੜਵਿੰਡੀ, ਸਾਬਕਾ ਸਰਪੰਚ ਸੁਰਿੰਦਰਪਾਲ ਸਿੰਘ ਬਾਘੀਆ, ਗੁਰਦੀਪ ਸਿੰਘ ਬੁਜਰਗ, ਗੁਰਵਿੰਦਰ ਤਰਫ ਕੋਟਲੀ, ਜਸਵੰਤ ਸਿੰਘ ਪੱਤੀ ਮੁਲਤਾਨੀ, ਯੂਥ ਪ੍ਰਧਾਨ ਜਤਿੰਦਰ ਸਿੰਘ ਰਿੰਕੂ ਅਮਰਗੜ੍ਹ ਕਲੇਰ, ਬਲਰਾਜ ਸਿੰਘ ਲੀਲਾਂ, ਪਿਆਰਾ ਸਿੰਘ ਕਾਉਂਕੇ ਕਲਾਂ , ਸਰਪੰਚ ਜਸਵੀਰ ਸਿੰਘ ਦੇਹੜਕਾ, ਭਜਨ ਸਿੰਘ ਦੇਹੜਕਾ, ਸੁਖਦੇਵ ਸਿੰਘ ਦੇਹੜਕਾ, ਸਾਬਕਾ ਸਰਪੰਚ ਬਲਦੇਵ ਸਿੰਘ ਬਾਰਦੇਕੇ, ਸਾਬਕਾ ਸਰਪੰਚ ਕਰਮਜੀਤ ਸਿੰਘ ਕੋਠੇ ਸ਼ੇਰਜੰਗ, ਸਰਪੰਚ ਗੁਰਚਰਨ ਸਿੰਘ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਾਉਂਕੇ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਕੀਤਾ ਗਿ੍ਫ਼ਤਾਰ ਅਗਲੀ ਖ਼ਬਰ ਪ੍ਰਧਾਨ ਰਾਜਾ ਵੜਿੰਗ ਨੇ ਹੰਬੜਾਂ 'ਚ ਸੰਮਤੀ ਉਮੀਦਵਾਰਾਂ ਦੇ ਹੱਕ 'ਚ ਭਰਵੇਂ ਚੋਣ ਜਲਸੇ ਨੂੰ ਕੀਤਾ ਸੰਬੋਧਨ <br/>
Ad Position 24