ਭੂੰਦੜੀ, 6 ਦਸੰਬਰ (ਕੁਲਦੀਪ ਸਿੰਘ ਮਾਨ)-ਕਾਂਗਰਸ ਦੇ ਪ੍ਰਧਾਨ ਮਨਪ੍ਰੀਤ ਸਿੰਘ ਈਸੇਵਾਲ ਅਤੇ ਬਲਾਕ ਪ੍ਰਧਾਨ ਪ੍ਰੇਮ ਸਿੰਘ ਬਾਸੀਆਂ ਨੇ ਵੀ ਦਾਅਵਾ ਕੀਤਾ ਕਿ ਹਲਕਾ ਦਾਖਾ ਵਿਚ ਕਾਂਗਰਸ ਪਾਰਟੀ ਦੇ ਹੱਕ ਵਿਚ ਲਹਿਰ ਚੱਲ ਰਹੀ ਹੈ ਅਤੇ ਜਿੱਤ ਨਿਸ਼ਚਿਤ ਹੈ | ਕਾਂਗਰਸ ਹਲਕਾ ਦਾਖਾ 'ਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਭਾਰੀ ਬਹੁਮਤੀ ਨਾਲ ਜਿੱਤ ਹਾਸਲ ਕਰੇਗੀ | ਇਸ ਮੌਕੇ ਪੁੜੈਣ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਸੁਖਮਿੰਦਰ ਸਿੰਘ ਟੋਨੀ ਅਤੇ ਭੂੰਦੜੀ ਸੰਮਤੀ ਜ਼ੋਨ ਦੇ ਉਮੀਦਵਾਰ ਪਾਲ ਕੌਰ ਨੇ ਕਿਹਾ ਕਿ ਜੋ ਹਾਈਕਮਾਂਡ ਨੇ ਸਾਡੇ 'ਤੇ ਵਿਸ਼ਵਾਸ ਕੀਤਾ ਹੈ ਅਸੀਂ ਸੀਟਾਂ ਜਿੱਤ ਕੇ ਕਾਂਗਰਸ ਪਾਰਟੀ ਦੀ ਝੋਲੀ ਪਾਵਾਂਗੇ |