19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਆਮ ਆਦਮੀ ਪਾਰਟੀ ਦੀ ਮੀਟਿੰਗ ਨੇ ਰੈਲੀ ਦਾ ਰੂਪ ਧਾਰਿਆ

Ad Position 21
No active advertisement
ਅਜੀਤ ਡੈਸਕ 07-12-2025
ਭੂੰਦੜੀ, 6 ਦਸੰਬਰ (ਕੁਲਦੀਪ ਸਿੰਘ ਮਾਨ)-ਆਮ ਆਦਮੀ ਪਾਰਟੀ ਵਲੋਂ ਅੱਜ ਪਿੰਡ ਭੂੰਦੜੀ ਵਿਚ ਪੀਰ ਬਾਬਾ ਮੇਹਰ ਸ਼ਾਹ ਜੀ ਦੀ ਦਰਗਾਹ ਵਿਖੇ ਕੀਤੀ ਗਈ ਮੀਟਿੰਗ ਨੇ ਵੱਡੀ ਰੈਲੀ ਦਾ ਰੂਪ ਧਾਰ ਲਿਆ | ਇਸ ਮੌਕੇ ਵੱਡੀ ਗਿਣਤੀ ਵਿਚ ਪਹੁੰਚੇ ਵਰਕਰਾਂ ਅਤੇ ਹਮਾਇਤੀਆਂ ਦੇ ਜੋਸ਼ ਨੇ ਸਮਾਗਮ ਨੂੰ ਚੋਣ ਮਾਹੌਲ ਨਾਲ ਭਰਪੂਰ ਕਰ ਦਿੱਤਾ | ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਡਾ. ਕੰਵਲ ਨੈਨ ਸਿੰਘ ਕੰਗ ਨੇ ਪਿਛਲੇ 4 ਸਾਲਾਂ ਦੌਰਾਨ ਸਰਕਾਰ ਵਲੋਂ ਕੀਤੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਚੇਅਰਮੈਨ ਗੁਰਜੀਤ ਸਿੰਘ, ਸੰਗਠਨ ਇੰਚਾਰਜ ਪਰਮਿੰਦਰ ਸਿੰਘ ਸਿੱਧੂ, ਜ਼ਿਲ੍ਹਾ ਪ੍ਰੀਸ਼ਦ ਪੁੜੈਣ ਦੇ ਉਮੀਦਵਾਰ ਬਲਕਾਰ ਸਿੰਘ ਸਿੱਧਵਾਂ ਅਤੇ ਸੰਮਤੀ ਮੈਂਬਰ ਦੀ ਉਮੀਦਵਾਰ ਬੀਬੀ ਜਸਵਿੰਦਰ ਕੌਰ ਸਮੇਤ ਹੋਰ ਆਗੂਆਂ ਨੇ ਵੀ ਸੰਬੋਧਨ ਕਰਦੇ ਹੋਏ ਲੋਕਾਂ ਤੋਂ ਆਪਣੇ ਹੱਕ ਵਿਚ ਵੋਟਾਂ ਦੀ ਮੰਗ ਕੀਤੀ | ਆਖ਼ਰ ਵਿਚ ਆਗੂਆਂ ਨੇ ਦਾਅਵਾ ਕੀਤਾ ਕਿ ਸੰਮਤੀ ਮੈਂਬਰ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਲਕੇ ਵਿਚ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਦਰਜ ਕਰੇਗੀ | ਇਸ ਮੌਕੇ ਪ੍ਰਧਾਨ ਬਲਜਿੰਦਰ ਸਿੰਘ ਨੇ ਆਏ ਆਗੂਆਂ ਅਤੇ ਲੀਡਰ ਸਹਿਬਾਨਾਂ ਨੂੰ ਜੀ ਆਇਆਂ ਸ਼ਬਦ ਕਹੇ | ਇਸ ਮੌਕੇ ਬਲਵੀਰ ਸਿੰਘ, ਬਾਬਾ ਸਾਂਈ ਦਾਸ, ਗੁਰਜੀਤ ਸਿੰਘ ਮੰਤਰੀ, ਦਲਜੀਤ ਸਿੰਘ, ਸਿਰਲੇਖ ਸਿੰਘ ਬਿੱਲਾ, ਮਨਜੀਤ ਸਿੰਘ, ਜਗਜੀਤ ਸਿੰਘ ਸੰਮਾਂ, ਛਿੰਦਰਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਬੀਬੀਆਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਆਪ' ਵਲੋਂ ਖੜ੍ਹੇ ਉਮੀਦਵਾਰਾਂ ਦੀ ਹਮਾਇਤ ਲਈ ਸੀਨੀਅਰ 'ਆਪ' ਆਗੂਆਂ ਦੀ ਮੀਟਿੰਗ ਅਗਲੀ ਖ਼ਬਰ ਪਿੰਡ ਬੱਲੋਵਾਲ ਵਿਖੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਮਨਜੋਤ ਕੌਰ ਗਰੇਵਾਲ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ
Ad Position 24