19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਹਰਮਨਦੀਪ ਸਿੰਘ ਮੱਲ੍ਹੀ ਨੇ ਅਕਾਲੀ ਦਲ ਦਾ ਪੱਲਾ ਫੜਿਆ

Ad Position 21
No active advertisement
ਅਜੀਤ ਡੈਸਕ 07-12-2025
ਜਗਰਾਉਂ, 6 ਦਸੰਬਰ (ਸ਼ਮਸ਼ੇਰ ਸਿੰਘ ਗਾਲਿਬ)-ਸ਼੍ਰੋਮਣੀ ਅਕਾਲੀ ਦਲ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਆਮ ਆਦਮੀ ਪਾਰਟੀ ਦੇ ਸਰਗਰਮ ਯੂਥ ਆਗੂ ਹਰਮਨਦੀਪ ਸਿੰਘ ਮੱਲ੍ਹੀ ਸ਼ੇਖਦੌਲਤ ਨੇ ਆਮ ਆਦਮੀ ਪਾਰਟੀ ਦਾ ਸਾਥ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਮੂਲੀਅਤ ਕੀਤੀ ਹੈ | ਇਸ ਦੌਰਾਨ ਹੀ ਹਰਮਨਦੀਪ ਸਿੰਘ ਨੇ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜ ਰਹੇ ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ ਦੀ ਚੋਣ ਮੁਹਿੰਮ ਵਿਚ ਡਟਣ ਦਾ ਐਲਾਨ ਕੀਤਾ ਹੈ | ਇਸ ਮੌਕੇ ਹਰਮਨਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਅੰਦਰ ਇਕ ਨਵੇਂ ਕ੍ਰਾਂਤੀਕਾਰੀ ਤਬਦੀਲੀ ਦਾ ਮੁੱਢ ਬੰਨ੍ਹਣ ਲਈ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ ਸੀ ਪ੍ਰੰਤੂ ਉਨ੍ਹਾਂ ਦੇ ਹਿੱਸੇ ਨਿਰਾਸ਼ਾ ਹੀ ਆਈ ਹੈ | ਹਰਮਨਦੀਪ ਸਿੰਘ ਮੱਲ੍ਹੀ ਤੇ ਸਾਥੀਆਂ ਦਾ ਅਕਾਲੀ ਦਲ 'ਚ ਪਾਰਟੀ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਐੱਸ.ਆਰ. ਕਲੇਰ ਨੇ ਸਿਰੋਪਾਓ ਭੇਟ ਕਰਕੇ ਭਰਵਾਂ ਸਵਾਗਤ ਕੀਤਾ | ਇਸ ਮੌਕੇ ਸਾਬਕਾ ਵਿਧਾਇਕ ਐੱਸ.ਆਰ ਕਲੇਰ ਨੇ ਕਿਹਾ ਕਿ ਹਰਮਨਦੀਪ ਸਿੰਘ ਇਕ ਮਿਹਨਤੀ ਅਤੇ ਇਮਾਨਦਾਰ ਨੌਜਵਾਨ ਆਗੂ ਹਨ, ਉਸਦੀ ਅਕਾਲੀ ਦਲ 'ਚ ਸ਼ਮੂਲੀਅਤ ਨਾਲ ਯੂਥ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ | ਇਸ ਮੌਕੇ ਸਾਬਕਾ ਚੇਅਰਮੈਨ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਦੀਦਾਰ ਸਿੰਘ ਮਲਕ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੇ ਵਰਕਰਾਂ ਤੇ ਅਹੁਦੇਦਾਰਾਂ ਦਾ ਦਿਲੋਂ ਸਤਿਕਾਰ ਕਰਦਾ ਹੈ ਤੇ ਹਰਮਨਦੀਪ ਸਿੰਘ ਨੂੰ ਵੀ ਸ਼੍ਰੋਮਣੀ ਅਕਾਲੀ ਦਲ ਅੰਦਰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ | ਇਸ ਮੌਕੇ ਸ਼ਨਵੀਰ ਸਿੰਘ ਸ਼ਨੀ, ਜਗਰੂਪ ਸਿੰਘ ਪੰਚ, ਦਰਸ਼ਨ ਸਿੰਘ ਗਿੱਲ, ਗੁਰਪ੍ਰੀਤ ਸਿੰਘ ਪੰਚ, ਸੁਖਦੇਵ ਸਿੰਘ ਸੈਕਟਰੀ, ਏਕਮ ਸਿੰਘ, ਜਸਵੰਤ ਸਿੰਘ ਨੰਬਰਦਾਰ, ਹਰਪ੍ਰੀਤ ਸਿੰਘ ਰਾਊਵਾਲ, ਕੁਲਵੰਤ ਸਿੰਘ, ਮਨਦੀਪ ਸਿੰਘ, ਜਥੇਦਾਰ ਗੁਰਦੀਪ ਸਿੰਘ ਗਾਲਿਬ ਖੁਰਦ, ਨਵਦੀਪ ਸਿੰਘ ਗਾਲਿਬ ਖੁਰਦ, ਰੇਸ਼ਮ ਸਿੰਘ ਸਰਕਲ ਪ੍ਰਧਾਨ, ਸਰਪੰਚ ਜਗਵਿੰਦਰ ਸਿੰਘ, ਸਰਪੰਚ ਏਕਮਕਾਰ ਸਿੰਘ, ਹਰਨੇਕ ਸਿੰਘ ਸੰਧੂ, ਜਸਪਾਲ ਸਿੰਘ ਸਿਬੀਆ, ਸਵਰਨ ਸਿਘ ਮਲਕ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੰਬੜਾਂ 'ਚ ਅਕਾਲੀ ਦਲ ਦੇ ਅਬਜ਼ਰਵਰ ਢਿੱਲੋਂ ਵਲੋਂ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਉਮੀਦਵਾਰ ਦੇ ਹੱਕ 'ਚ ਭਰਵੀਂ ਮੀਟਿੰ... ਅਗਲੀ ਖ਼ਬਰ ਸੰਮਤੀ ਜ਼ੋਨ ਚੌਂਕੀਮਾਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਹੈਪੀ ਸੇਖੂਪੁਰਾ ਡੁਬਈ ਦੇ ਹੱਕ 'ਚ ਕੈਪਟਨ ਸੰਧੂ ਨੇ ਕੀਤੀ ਮੀਟ...
Ad Position 24