ਹੰਬੜਾਂ, 6 ਦਸੰਬਰ (ਮੇਜਰ ਹੰਬੜਾਂ)-ਸ਼੍ਰੋਮਣੀ ਅਕਾਲੀ ਦਲ ਦੇ ਅਬਜ਼ਰਵਰ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਨੇ ਜ਼ੋਨ ਹੰਬੜਾਂ ਤੋਂ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬੀਬੀ ਹਰਮੀਤ ਕੌਰ ਕਾਦੀਆਂ ਪਤਨੀ ਸ਼੍ਰੋਮਣੀ ਕਮੇਟੀ ਮੈਂਬਰ ਸੁਖਮੀਤ ਸਿੰਘ ਕਾਦੀਆਂ ਅਤੇ ਬਲਾਕ ਸੰਮਤੀ ਉਮੀਦਵਾਰ ਕਾਰਜ ਸਿੰਘ ਬਾਠ ਦੇ ਹੱਕ 'ਚ ਭਰਵੀਂ ਚੋਣ ਮੀਟਿੰਗ ਕੀਤੀ ਤੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਇਹ ਚੋਣਾਂ 'ਚ ਪਾਰਟੀ ਉਮੀਦਵਾਰ ਵੱਡੀ ਲੀਡ ਨਾਲ ਜਿੱਤਾਂ ਦਰਜ ਕਰਨਗੇ ਕਿਉਂਕਿ ਅੱਜ ਵੋਟਰਾਂ ਦਾ ਸ਼੍ਰੋਮਣੀ ਅਕਾਲੀ ਦਲ ਪਾਰਟੀ ਵੱਲ ਝੁਕਾ ਬਣ ਚੁੱਕਿਆ ਹੈ | ਅਕਾਲੀ ਦਲ ਦੇ ਸਰਕਲ ਪ੍ਰਧਾਨ ਜਥੇ: ਕਰਮਜੀਤ ਸਿੰਘ ਮਲਕਪੁਰ, ਜ਼ਿਲ੍ਹਾ ਯੂਥ ਪ੍ਰਧਾਨ ਸਰਪੰਚ ਬਲਕਰਨ ਸਿੰਘ ਬਾਜਵਾ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬੀਬੀ ਹਰਮੀਤ ਕੌਰ ਕਾਦੀਆਂ ਅਤੇ ਬਲਾਕ ਸੰਮਤੀ ਉਮੀਦਵਾਰ ਕਾਰਜ ਸਿੰਘ ਬਾਠ ਹੰਬੜਾਂ ਜ਼ੋਨ 'ਚੋਂ ਵੋਟਰਾਂ ਦੇ ਸਹਿਯੋਗ ਸਦਕਾ ਵੱਡੀ ਲੀਡ ਨਾਲ ਚੋਣ ਜਿੱਤਣਗੇ | ਇਸ ਮੌਕੇ 'ਤੇ ਬਲਾਕ ਸੰਮਤੀ ਉਮੀਦਵਾਰ ਕਾਰਜ ਸਿੰਘ ਬਾਠ, ਪੰਚ ਗੁਰਚਰਨ ਸਿੰਘ ਬਾਠ, ਅਕਾਲੀ ਆਗੂ ਮਨਜੀਤ ਸਿੰਘ ਭੈਰੋਮੁੰਨਾਂ, ਮੀਤ ਪ੍ਰਧਾਨ ਭੁਪਿੰਦਰ ਸਿੰਘ ਮਠਾੜੂ, ਆਗੂ ਅਵਤਾਰ ਸਿੰਘ ਤਾਰੀ ਚੀਮਾ, ਮੇਜਰ ਸਿੰਘ ਚੀਮਾ, ਕਪੂਰ ਸਿੰਘ ਘੁੰਮਣ, ਆੜ੍ਹਤੀ ਜਗਤਾਰ ਸਿੰਘ ਕੈਲੇ, ਪੰਚ ਸੁਖਜੀਤ ਸਿੰਘ ਬਾਠ, ਪੰਚ ਖੁਸ਼ਪ੍ਰੀਤ ਸਿੰਘ ਥਿੰਦ, ਪੰਚ ਅਜੀਤ ਸਿੰਘ ਢਿੱਲੋਂ, ਸਾਬਕਾ ਸਰਪੰਚ ਸੁਖਦੇਵ ਸਿੰਘ ਤੂਰ, ਬਲਵੀਰ ਸਿੰਘ ਧਾਲੀਵਾਲ, ਪ੍ਰਧਾਨ ਕਮਲਦੀਪ ਸਿੰਘ ਬਾਦਲ, ਸਾਬਕਾ ਸਰਪੰਚ ਬੂਟਾ ਸਿੰਘ ਤੂਰ, ਜਸਵੀਰ ਸਿੰਘ ਰਾਣਾ, ਨੰਬਰਦਾਰ ਸਤਿੰਦਰਪਾਲ ਸਿੰਘ, ਭੋਲਾ ਸਿੰਘ, ਅਮਨਾ ਤੂਰ, ਪਰਮਿੰਦਰ ਸਿੰਘ ਧਾਲੀਵਾਲ ਸਮੇਤ ਹੋਰ ਅਕਾਲੀ ਵਰਕਰ ਵੱਡੀ ਗਿਣਤੀ 'ਚ ਮੌਜੂਦ ਸਨ |