ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਰਾਏਕੋਟ ਵਿਖੇ ਮੁਫ਼ਤ ਕੈਂਸਰ ਕੇਅਰ ਚੈੱਕਅੱਪ ਕੈਂਪ ਕੱਲ੍ਹ
ਅਜੀਤ ਡੈਸਕ
07-12-2025
ਰਾਏਕੋਟ, 6 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਰਾਏਕੋਟ ਦੇ ਪ੍ਰਧਾਨ ਪਵਨਦੀਪ ਸਿੰਘ ਢਿੱਲੋਂ ਵਲੋਂ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਦੇ ਮੱਦੇਨਜ਼ਰ ਸਕੂਲ ਵਿਚ 8 ਦਸੰਬਰ 2025 ਨੂੰ ਮੁਫ਼ਤ ਕੈਂਸਰ ਕੇਅਰ ਚੈੱਕਅੱਪ ਕੈਂਪ ਲਗਾਇਆ ਜਾ ਰਿਹਾ ਹੈ | ਇਹ ਪਹਿਲਕਦਮੀ ਵਿਸ਼ਵ ਕੈਂਸਰ ਕੇਅਰ ਸੰਗਠਨ ਦੇ ਕੁਲਵੰਤ ਸਿੰਘ ਧਾਲੀਵਾਲ ਦੀ ਸਰਪ੍ਰਸਤੀ ਹੇਠ ਅਤੇ ਆਪਣਾ ਪੰਜਾਬ ਫਾਊਾਡੇਸ਼ਨ ਦੇ ਪ੍ਰਧਾਨ ਡਾ. ਜਗਜੀਤ ਸਿੰਘ ਧਾਲੀਵਾਲ ਅਤੇ ਉਨ੍ਹਾਂ ਦੀ ਟੀਮ ਦੇ ਸਹਿਯੋਗ ਨਾਲ ਭਾਈਚਾਰਕ ਸਿਹਤ ਜਾਗਰੂਕਤਾ ਅਭਿਆਨ ਦੇ ਹਿੱਸੇ ਵਜੋਂ ਕੀਤੀ ਜਾ ਰਹੀ ਹੈ | ਇਸ ਮੌਕੇ ਪਵਨਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਕੈਂਪ ਦੌਰਾਨ ਕੈਂਸਰ ਸਬੰਧੀ ਸਾਰੀਆਂ ਸਕੈਨਾਂ, ਟੈਸਟ ਅਤੇ ਸਕ੍ਰੀਨਿੰਗ ਪੂਰੀ ਤਰ੍ਹਾਂ ਮੁਫ਼ਤ ਕੀਤੀ ਜਾਵੇਗੀ, ਜਿਸ ਵਿਚ ਛਾਤੀ ਦਾ ਕੈਂਸਰ, ਗ਼ਦੂਦਾਂ ਦਾ ਕੈਂਸਰ ਦਾ ਖ਼ਾਸ ਤੌਰ 'ਤੇ ਚੈੱਕਅੱਕ ਕੀਤਾ ਜਾਵੇਗਾ ਜਦਕਿ ਬਿਮਾਰੀ ਦਾ ਹੋਰ ਪਤਾ ਲਗਾਉਣ ਲਈ ਉੱਨਤ ਡਾਇਗਨੌਸਟਿਕ ਸੇਵਾਵਾਂ ਸ਼ਾਮਿਲ ਹਨ |
ਸੰਸਥਾ ਦੇ ਪ੍ਰਧਾਨ ਪਵਨਦੀਪ ਸਿੰਘ ਢਿੱਲੋਂ ਅਤੇ ਚੇਅਰਪਰਸਨ ਮੈਡਮ ਮਨਪ੍ਰੀਤ ਕੌਰ ਢਿੱਲੋਂ ਨੇ ਰਾਏਕੋਟ ਅਤੇ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਇਸ ਸਿਹਤ ਪਹਿਲਕਦਮੀ ਵਿਚ ਹਿੱਸਾ ਲੈਣ ਅਤੇ ਆਪਣੀ ਤੇ ਪਰਿਵਾਰਕ ਮੈਂਬਰਾਂ ਦੀ ਸਕ੍ਰੀਨਿੰਗ ਕਰਵਾਉਣ ਦੀ ਅਪੀਲ ਕੀਤੀ ਹੈ |