26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਕਾਮਿਲ ਅਮਰ ਸਿੰਘ ਵਲੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬਰਾੜ ਦੇ ਹੱਕ ਵਿਚ ਨੁੱਕੜ ਮੀਟਿੰਗਾਂ

Ad Position 21
No active advertisement
ਅਜੀਤ ਡੈਸਕ 08-12-2025
ਰਾਏਕੋਟ, 7 ਦਸੰਬਰ (ਸੁਸ਼ੀਲ)-ਵਿਧਾਨ ਸਭਾ ਹਲਕਾ ਰਾਏਕੋਟ ਅਧੀਨ ਪੈਂਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਪੱਖੋਵਾਲ ਤੋਂ ਕਾਂਗਰਸੀ ਉਮੀਦਵਾਰ ਰਾਜਵਿੰਦਰ ਕੌਰ ਬਰਾੜ ਦੇ ਹੱਕ ਵਿਚ ਜ਼ੋਨ ਤਹਿਤ ਪੈਂਦੇ ਵੱਖ-ਵੱਖ ਪਿੰਡਾਂ ਆਂਡਲੂ, ਤੁੰਗਾਹੇੜੀ, ਅਕਾਲਗੜ੍ਹ, ਲੀਲਾਂ ਆਦਿ ਪਿੰਡਾਂ ਵਿਚ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਵਲੋਂ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ | ਇਸ ਪਿੰਡ ਆਂਡਲੂ ਵਿਖੇ ਇਕ ਭਰਵੇਂ ਚੋਣ ਜਲਸੇ ਨੂੰ ਸੰਬੋਧਨ ਕਰਦੇ ਹੋਏ ਕਾਮਿਲ ਅਮਰ ਸਿੰਘ ਨੇ ਕਿਹਾ ਕਿ ਜਦੋਂ ਤੋਂ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਵਿਕਾਸ ਦੇ ਕੰਮ ਪੂਰੀ ਤਰ੍ਹਾਂ ਠੱਪ ਹੋ ਚੁੱਕੇ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਆਪਣੇ ਪਿੰਡ ਸ਼ਹਿਰ ਅਤੇ ਸੂਬੇ ਦਾ ਵਿਕਾਸ ਚਾਹੁੰਦੇ ਹਨ ਤਾਂ ਉਹ ਕਾਂਗਰਸੀ ਉਮੀਦਵਾਰ ਰਾਜਵਿੰਦਰ ਕੌਰ ਬਰਾੜ ਸਮੇਤ ਸਮੂਹ ਬਲਾਕ ਸੰਮਤੀ ਉਮੀਦਵਾਰਾਂ ਨੂੰ ਜਿਤਾ ਕੇ ਕਾਂਗਰਸ ਦੇ ਹੱਥ ਮਜ਼ਬੂਤ ਕਰਨ | ਇਸ ਮੌਕੇ ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਹਰਵਿੰਦਰ ਸਿੰਘ ਰਾਜਾ ਬਰਾੜ ਵਲੋਂ ਵੀ ਆਪਣੀ ਪਤਨੀ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ ਗਈ | ਇਸ ਮੌਕੇ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਹਾਜ਼ਰ ਸਨ | ਉਮੀਦਵਾਰ ਰਾਜਵਿੰਦਰ ਕੌਰ ਬਰਾੜ ਦੇ ਹੱਕ ਵਿਚ ਜ਼ੋਨ ਤਹਿਤ ਪੈਂਦੇ ਵੱਖ-ਵੱਖ ਪਿੰਡਾਂ ਆਂਡਲੂ, ਤੁੰਗਾਹੇੜੀ, ਅਕਾਲਗੜ੍ਹ, ਲੀਲ੍ਹ ਆਦਿ ਪਿੰਡਾਂ ਵਿਚ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਵਲੋਂ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਬਿੰਜਲ ਤੋਂ ਕਾਂਗਰਸੀ ਉਮੀਦਵਾਰ ਸੁਖਭਿੰਦਰ ਸਿੰਘ ਨਿੱਕਾ ਝੋਰੜਾਂ ਵਲੋਂ ਵੋਟਰਾਂ ਨੂੰ ਅਪੀਲ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਮਲਕ ਦੀ ਚੋਣ ਮੁਹਿੰਮ ਨੂੰ ਨੌਜਵਾਨਾਂ ਦੇ ਸ਼ਾਮਿਲ ਹੋਣ ਨਾਲ ਮਿਲਿਆ ਬਲ
Ad Position 24