ਗੁਰੂਸਰ ਸੁਧਾਰ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਵਿਧਾਨ ਸਭਾ ਹਲਕਾ ਰਾਏਕੋਟ ਅਧੀਨ ਪੈਂਦੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਜ਼ੋਨਾਂ ਦੇ ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਉਮੀਦਵਾਰਾਂ ਨਾਲ ਕਸਬਾ ਗੁਰੂਸਰ ਸੁਧਾਰ ਵਿਖੇ ਅਹਿਮ ਮੀਟਿੰਗ ਕੀਤੀ ਗਈ ਤੇ ਇਸ ਦੌਰਾਨ ਹਾਜ਼ਰ ਸਾਬਕਾ ਵਿਧਾਇਕ ਇੰਜੀ: ਬਿਕਰਮਜੀਤ ਸਿੰਘ ਖ਼ਾਲਸਾ, ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਜਗਜੀਤ ਸਿੰਘ ਤਲਵੰਡੀ, ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ, ਯੂਥ ਅਕਾਲੀ ਦਲ ਦੇ ਮੁੱਖ ਬੁਲਾਰੇ ਪ੍ਰਭਜੋਤ ਸਿੰਘ ਧਾਲੀਵਾਲ ਵਲੋਂ ਇੰਨ੍ਹਾਂ ਚੋਣਾਂ ਵਿਚ ਸ਼ਾਨਦਾਰ ਜਿੱਤ ਯਕੀਨੀ ਬਣਾਉਣ ਲਈ ਵਿਆਪਕ ਯੋਜਨਾ ਤਿਆਰ ਕਰਨ ਸਮੇਤ ਗੰਭੀਰ ਵਿਚਾਰ ਵਟਾਂਦਰੇ ਕੀਤੇ ਗਏ | ਜਥੇਦਾਰ ਤਲਵੰਡੀ ਨੇ ਕਿਹਾ ਕਿ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਅਕਾਲੀ ਦਲ ਇਤਿਹਾਸਕ ਜਿੱਤ ਦਰਜ ਕਰੇਗਾ | ਇੰਜੀ: ਬਿਕਰਮਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਸੂਬੇ ਦੇ ਲੋਕ ਇੰਨ੍ਹਾਂ ਚੋਣਾਂ ਵਿਚ 'ਆਪ', ਕਾਂਗਰਸ ਤੇ ਭਾਜਪਾ ਨੂੰ ਕਰਾਰੀ ਹਾਰ ਦੇਣਗੇ | ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਤੇ ਪ੍ਰਧਾਨ ਪ੍ਰਭਜੋਤ ਸਿੰਘ ਧਾਲੀਵਾਲ ਨੇ ਕਿਹਾ ਕਿ ਸਮੁੱਚੇ ਹਲਕੇ ਵਿਚ ਯੋਜਨਾਬੱਧ ਚੋਣ ਪ੍ਰਚਾਰ ਲਈ ਰੂਪ ਰੇਖਾ ਤਿਆਰ ਕਰ ਲਈ ਗਈ ਹੈ | ਇਸ ਮੌਕੇ ਸਰਕਲ ਪ੍ਰਧਾਨ ਸੁਧਾਰ ਤੇ ਸਾਬਕਾ ਸਰਪੰਚ ਗੁਰਚੀਨ ਸਿੰਘ ਚਾਹਲ, ਸਾਬਕਾ ਚੇਅਰਮੈਨ ਮਿਹਰ ਸਿੰਘ ਧਾਲੀਵਾਲ, ਸਾਬਕਾ ਸਰਪੰਚ ਕਮਿੱਕਰ ਸਿੰਘ ਅੱਬੂਵਾਲ, ਸਾਬਕਾ ਸਰਪੰਚ ਜਗਦੀਪ ਸਿੰਘ ਨੱਤ ਰਾਜੋਆਣਾ ਕਲਾਂ, ਇਸਤਰੀ ਅਕਾਲੀ ਦਲ ਹਲਕਾ ਰਾਏਕੋਟ ਪ੍ਰਧਾਨ ਸਿਮਰਨਜੀਤ ਕੌਰ ਰੱਤੋਵਾਲ, ਜਤਿੰਦਰ ਕੌਰ ਸਿੱਧੂ ਸੁਧਾਰ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸੁਧਾਰ ਤੋਂ ਉਮੀਦਵਾਰ ਰਾਮਦੀਪ ਸਿੰਘ ਅਕਾਲਗੜ੍ਹ, ਸੰਮਤੀ ਜ਼ੋਨ ਅੱਬੂਵਾਲ ਤੋਂ ਮਨਦੀਪ ਸਿੰਘ ਕਾਕਾ, ਅਕਾਲਗੜ੍ਹ ਤੋਂ ਮਨਦੀਪ ਸਿੰਘ, ਟੂਸਾ ਤੋਂ ਨੀਲਮ, ਸੁਧਾਰ ਤੋਂ ਜਗਤਾਰ ਸਿੰਘ, ਬੁਰਜ ਹਰੀ ਸਿੰਘ ਤੋਂ ਸ਼ਿੰਦਰਪਾਲ ਸਿੰਘ ਆਦਿ ਉਮੀਦਵਾਰ ਸਮੇਤ ਹੋਰ ਪਤਵੰਤੇ ਤੇ ਅਕਾਲੀ ਦਲ ਦੇ ਆਗੂ, ਵਰਕਰ ਭਾਰੀ ਗਿਣਤੀ ਅੰਦਰ ਹਾਜ਼ਰ ਸਨ | ਜਥੇਦਾਰ ਜਗਜੀਤ ਸਿੰਘ ਤਲਵੰਡੀ, ਇੰਜੀ: ਬਿਕਰਮਜੀਤ ਸਿੰਘ ਖ਼ਾਲਸਾ, ਸ: ਬਲਵਿੰਦਰ ਸਿੰਘ ਸੰਧੂ, ਪ੍ਰਧਾਨ ਪ੍ਰਭਜੋਤ ਸਿੰਘ ਧਾਲੀਵਾਲ ਤੇ ਹੋਰਨਾਂ ਵਲੋਂ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ |