ਹਲਵਾਰਾ, 7 ਦਸੰਬਰ (ਮਨਦੀਪ ਸਿੰਘ ਉੱਭੀ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਸਾਰੀਆਂ ਪਾਰਟੀਆਂ ਵਲੋਂ ਆਪਣੇ-ਆਪਣੇ ਉਮੀਦਵਾਰ ਮੈਦਾਨ ਵਿਚ ਉਤਾਰ ਦਿੱਤੇ ਹਨ ਅਤੇ ਚੋਣ ਪ੍ਰਚਾਰ ਵੀ ਜ਼ੋਰ ਸ਼ੋਰ ਨਾਲ ਸ਼ੁਰੂ ਹੋ ਗਿਆ ਹੈ | ਹਲਵਾਰਾ ਵਿਖੇ ਪੁੱਜੇ ਆਮ ਆਦਮੀ ਪਾਰਟੀ ਹਲਕਾ ਰਾਏਕੋਟ ਦੇ ਸੋਸ਼ਲ ਮੀਡੀਆ ਇੰਚਾਰਜ ਅਮਨਦੀਪ ਸਿੰਘ ਮਾਂਗਟ ਨੇ ਗੱਲ ਕਰਦਿਆਂ ਕਿਹਾ ਕਿ 'ਆਪ' ਪਾਰਟੀ ਵਲੋਂ ਸਾਰੇ ਹਲਕੇ ਵਿਚ ਬਲਾਕ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ ਵਿਚ ਵਧੀਆ ਅਕਸ ਵਾਲੇ ਮਜ਼ਬੂਤ ਉਮੀਦਵਾਰ ਦਿੱਤੇ ਹਨ | ਮਾਂਗਟ ਨੇ ਕਿਹਾ ਕਈ ਪਾਰਟੀਆਂ ਦੀ ਹਾਲਤ ਇੰਨੀ ਮਾੜੀ ਹੋਈ ਪਈ ਹੈ ਕਿ ਉਨ੍ਹਾਂ ਨੂੰ ਉਮੀਦਵਾਰ ਹੀ ਨਹੀਂ ਮਿਲੇ | ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਆਮ ਆਦਮੀ ਪਾਰਟੀ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗੀ |