27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਦਾ ਸਾਲਾਨਾ ਇਨਾਮ ਵੰਡ ਸਮਾਰੋਹ

Ad Position 21
No active advertisement
ਅਜੀਤ ਡੈਸਕ 08-12-2025
ਸਿੱਧਵਾਂ ਬੇਟ, 7 ਦਸੰਬਰ (ਜਸਵੰਤ ਸਿੰਘ ਸਲੇਮਪੁਰੀ)-ਬੇਟ ਇਲਾਕੇ ਦੀ ਨਾਮਵਾਰ ਵਿੱਦਿਅਕ ਸੰਸਥਾ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਵਿਖੇ ਇਸ ਸਾਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਬੜੇ ਉਤਸ਼ਾਹ ਅਤੇ ਅਨੁਸ਼ਾਸ਼ਨ ਨਾਲ ਮਨਾਇਆ ਗਿਆ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਚੇਅਰਮੈਨ ਸ੍ਰੀ ਭੁਪਿੰਦਰ ਗੁਪਤਾ, ਡਾਇਰੈਕਟਰ ਤੇਜਿੰਦਰ ਗੁਪਤਾ, ਕਮਲੇਸ਼ ਗੁਪਤਾ, ਪਿ੍ੰਸੀਪਲ ਮੈਡਮ ਕੰਚਨ ਰਾਣੀ ਨੇ ਮੁੱਖ ਮਹਿਮਾਨਾਂ ਅਤੇ ਬੱਚਿਆਂ ਦੇ ਮਾਪਿਆਂ ਦਾ ਗਰਮ ਜੋਸ਼ੀ ਨਾਲ ਸਵਾਗਤ ਕੀਤਾ | ਸਮਾਗਮ ਦੀ ਸ਼ੁਰੂਆਤ ਬੱਚਿਆਂ ਨੇ ਸ਼ਬਦ ਗਾਇਨ ਦੁਆਰਾ ਕੀਤੀ | ਸਮਾਰੋਹ ਵਿਚ ਸਕੂਲ ਦੇ ਬੱਚਿਆਂ ਦੁਆਰਾ ਸਮਾਜ ਦੀਆਂ ਕਈ ਕੁਰੀਤੀਆਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਕਈ ਆਈਟਮਾਂ ਪੇਸ਼ ਕੀਤੀਆਂ | ਸਮਾਰੋਹ ਵਿਚ ਵਿੱਦਿਅਕ ਅਤੇ ਹੋਰ ਗਤੀਵਿਧੀਆਂ ਵਿਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਇਨਾਮ ਵੀ ਵੰਡੇ ਗਏ | ਸਕੂਲ ਦੇ ਮੈਨੇਜਰ ਤੇਜਿੰਦਰ ਗੁਪਤਾ ਨੇ ਸਮਾਰੋਹ ਵਿਚ ਆਏ ਮਹਿਮਾਨਾਂ ਦਾ ਸਵਾਗਤ ਕੀਤਾ | ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਸਕੂਲ ਵਿਚ ਸੇਵਾ ਨਿਭਾ ਰਹੇ ਅਧਿਆਪਕਾਂ ਅਤੇ ਕਰਮਚਾਰੀਆਂ ਦਾ ਵੀ ਸਨਮਾਨ ਕੀਤਾ ਗਿਆ | ਇਸ ਮੌਕੇ ਸੰਦੀਪ ਕੌਰ ਸਿੱਧੂ ਸਰਪੰਚ ਸਿੱਧਵਾਂ ਬੇਟ, ਪੰਚ ਰੰਜਨੀ, ਜਰਨੈਲ ਸਿੰਘ ਸਿੱਧੂ, ਰਮਨਦੀਪ ਸਿੰਘ ਤੇ ਪਰਵਿੰਦਰ ਸਿੰਘ (ਐਜੂਕੇਟ ਪੰਜਾਬ ਪ੍ਰੋਜੈਕਟ), ਪ੍ਰਸ਼ੋਤਮ ਦਾਸ, ਰਵਿੰਦਰ ਨਾਥ, ਦਵਿੰਦਰ ਨਾਥ, ਪਿ੍ੰਸੀਪਲ ਅਮਨਦੀਪ ਕੌਰ ਸੀ.ਸੈ. ਸਕੂਲ ਲੜਕੇ ਸਿੱਧਵਾਂ ਬੇਟ, ਸ਼ੀਸ਼ੂ ਕਾਂਤ, ਅਨਿਲ ਕੁਮਾਰ ਗਰਗ, ਅਨਿਲ ਸੇਠੀ, ਅਨੂ ਸਿੰਗਲਾ (ਲੈਕਚਰਾਰ ਜਗਰਾਉਂ), ਨੀਰੂ ਮੈਡਮ (ਪ੍ਰਾਇਮਰੀ ਸਕੂਲ ਗੋਰਸੀਆਂ), ਸੰਜੀਵ ਸਿੰਗਲਾ ਹਾਜ਼ਰ ਸਨ | ਸਮਾਗਮ ਦੀ ਸਮਾਪਤੀ 'ਤੇ ਸਕੂਲ ਪਿ੍ੰਸੀਪਲ ਵਲੋਂ ਸਮਾਰੋਹ ਵਿਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਇਨਾਮ ਵੰਡੇ ਅਤੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਆਪਣੀਆਂ ਸ਼ੁਭਕਾਮਨਾਵਾਂ ਭੇਟ ਕੀਤੀਆਂ |
Ad Position 22
No active advertisement
ਪਿਛਲੀ ਖ਼ਬਰ ਸਨਮਤੀ ਸਕੂਲ ਦੀ ਹਾਕੀ ਟੀਮ ਦਾ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਪਹਿਲਾ ਸਥਾਨ ਅਗਲੀ ਖ਼ਬਰ ਮਾਤਾ ਗੁਜਰ ਕੌਰ ਅਕੈਡਮੀ ਯੂ.ਐੱਸ.ਏ ਨੇ ਗੁਰੂਕੁਲ ਸਕੂਲ ਬਜ਼ੁਰਗ ਵਿਚ ਸ਼ਬਦ ਗਾਇਨ ਤੇ ਧਾਰਮਿਕ ਸਮਾਗਮ ਕਰਵਾਇਆ
Ad Position 24