ਚੌਂਕੀਮਾਨ, 7 ਦਸੰਬਰ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਵੱਦੀ ਕਲਾਂ ਦੀਆਂ ਵਿਦਿਆਰਥਣਾਂ ਨੇ ਪਿਛਲੇ ਦਿਨੀਂ ਜ਼ਿਲ੍ਹਾ ਲੁਧਿਆਣਾ ਦੇ ਸਰਕਾਰੀ ਸਕੂਲਾਂ ਦੇ ਹੋਏ ਕੁਇਜ਼ ਮੁਕਾਬਲਿਆਂ ਵਿਚ ਹਿੱਸਾ ਲਿਆ ਤੇ ਇਹ ਮੁਕਾਬਲੇ ਮੈਡੀਟੋਰੀਅਲ ਸਕੂਲ ਲੁਧਿਆਣਾ ਵਿਖੇ ਹੋਏ ਤੇ ਇ੍ਰਨ੍ਹਾਂ ਮੁਕਾਬਲਿਆਂ ਵਿਚ 19 ਬਲਾਕਾਂ ਦੇ ਤਕਰੀਬਨ 550 ਸਕੂਲਾਂ ਨੇ ਹਿੱਸਾ ਲਿਆ | ਇਸ ਮੌਕੇ ਮਾ: ਮਹਿੰਦਰਪਾਲ ਸਿੰਘ ਬਰਸਾਲ ਨੇ ਦੱਸਿਆ ਕਿ ਕੁਇਜ਼ ਮੁਕਾਬਲੇ ਵਿਚ ਸਕੂਲ ਦੀਆਂ ਵਿਦਿਆਰਥਣਾਂ ਅਕਾਸ਼ਦੀਪ ਕੌਰ, ਪ੍ਰਭਜੋਤ ਕੌਰ ਤੇ ਅਰਸਦੀਪ ਕੌਰ ਨੇ ਜ਼ਿਲ੍ਹੇ ਵਿਚੋਂ ਤੀਸਰਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਉਨ੍ਹਾਂ ਦੱਸਿਆ ਕਿ ਇਹ ਵਿਦਿਆਰਥਣਾਂ ਨੇ ਬਲਾਕ ਵਿਚੋਂ ਪਹਿਲੀ ਪੁਜੀਸ਼ਨ ਹਾਸਲ ਕੀਤੀ ਸੀ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਮੈਡਮ ਜਸਵੀਰ ਕੌਰ ਦੀ ਅਗਵਾਈ ਵਿਚ ਸਕੂਲ ਸਟਾਫ਼ ਨੇ ਜੇਤੂ ਵਿਦਿਆਰਥਣਾਂ ਦਾ ਸਨਮਾਨ ਕੀਤਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਮੈਡਮ ਜਸਵੀਰ ਕੌਰ ਨੇ ਕਿਹਾ ਕਿ ਸਕੂਲ ਦੇ ਅਧਿਆਪਕ ਸਾਹਿਬਾਨ ਲੈਕਚਰਾਰ ਰਾਧੇ ਸ਼ਾਮ, ਬਲਜੀਤ ਸਿੰਘ ਧਨੋਆ, ਗੁਰਬਖਸ ਸਿੰਘ ਗਿੱਲ, ਜਸਵਿੰਦਰ ਸਿੰਘ, ਗੁਰਮੀਤ ਸਿੰਘ, ਸੁਖਵਿੰਦਰ ਸਿੰਘ ਚੌਂਕੀਮਾਨ, ਹਰਜੋਤ ਸਿੰਘ, ਪਰਮਜੀਤ ਸਿੰਘ, ਮਾ: ਮਹਿੰਦਰਪਾਲ ਸਿੰਘ ਬਰਸਾਲ, ਲੈਕਚਰਾਰ ਰਣਜੀਤ ਕੌਰ, ਅੰਮਿ੍ਤਪਾਲ ਕੌਰ, ਮੈਡਮ ਮੋਨਾ, ਆਕੂਸਾ ਸ਼ਰਮਾ, ਰੁਪਿੰਦਰ ਕੌਰ, ਅਮਨਦੀਪ ਕੌਰ, ਗੁਰਦੀਪ ਕੌਰ, ਹਰਪ੍ਰੀਤ ਕੌਰ ਤੇ ਦਲਜੀਤ ਕੌਰ ਵਲੋਂ ਵਿਦਿਆਰਥਣਾਂ ਨੂੰ ਪੜ੍ਹਾਈ ਦੇ ਨਾਲ-ਨਾਲ ਹਰ ਖੇਤਰ ਵਿਚ ਸਖ਼ਤ ਮਿਹਨਤ ਕਰਵਾਈ ਜਾਂਦੀ ਹੈ |