28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਜਤਿੰਦਰਾ ਗਰੀਨਫੀਲਡ ਸਕੂਲ ਦੀ ਵਿਦਿਆਰਥਣ ਬਣੀ ਸਟੇਟ ਚੈਂਪੀਅਨ

Ad Position 21
No active advertisement
ਅਜੀਤ ਡੈਸਕ 08-12-2025
ਗੁਰੂਸਰ ਸੁਧਾਰ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਨਾਮਵਰ ਵਿੱਦਿਅਕ ਸੰਸਥਾ ਜਤਿੰਦਰਾ ਗਰੀਨਫੀਲਡ ਸਕੂਲ ਗੁਰੂਸਰ ਸੁਧਾਰ ਦੀ ਸੱਤਵੀਂ ਜਮਾਤ ਦੀ ਵਿਦਿਆਰਥਣ ਹਰਮਨਜੋਤ ਕੌਰ ਨੇ ਸਧਾਰਨ ਗਿਆਨ (ਜਨਰਲ ਨੌਲੇਜ਼) ਵਿਚੋਂ ਰਾਜ ਪੱਧਰੀ ਇਨਾਮ ਪ੍ਰਾਪਤ ਕਰਕੇ ਸਟੇਟ ਚੈਂਪੀਅਨ ਬਣਨ ਦਾ ਮਾਣ ਪ੍ਰਾਪਤ ਕੀਤਾ ਹੈ | ਆਪਣੀ ਅਧਿਆਪਕਾ ਰਮਨਦੀਪ ਕੌਰ ਕੁਲਾਰ ਦੀ ਯੋਗ ਅਗਵਾਈ ਹੇਠ ਵਿਦਿਆਰਥਣ ਹਰਮਨਜੋਤ ਕੌਰ ਨੂੰ ਇਹ ਇਨਾਮ ਉਸਨੂੰ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ ਐਂਡ ਐਸੋਸੀਏਸ਼ਨ ਆਫ਼ ਪੰਜਾਬ ਵਲੋਂ ਕਰਵਾਏ ਗਏ ਰਾਸ਼ਟਰੀ ਇਨਾਮ ਵੰਡ ਸਮਾਗਮ ਦੌਰਾਨ ਦਿੱਤਾ ਗਿਆ | ਸਕੂਲ ਪ੍ਰਧਾਨ ਡਾ: ਐੱਚ.ਐੱਸ. ਧਾਲੀਵਾਲ, ਮੈਨੇਜਿੰਗ ਡਾਇਰੈਕਟਰ ਡਾ: ਮਨਪ੍ਰੀਤ ਕੌਰ ਧਾਲੀਵਾਲ ਅਤੇ ਪਿ੍ੰਸੀਪਲ ਸ੍ਰੀ ਚੰਦਰ ਸ਼ੇਖਰ ਨੇ ਉਸਦੀਆਂ ਸ਼ਾਨਦਾਰ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਉਸ ਨੂੰ ਵਧਾਈ ਦਿੱਤੀ ਅਤੇ ਸੰਸਥਾ ਨੂੰ ਮਾਣ ਦਿਵਾਉਣ ਲਈ ਉਸ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਨਾਰੰਗਵਾਲ 'ਚ ਭਾਈ ਰਣਧੀਰ ਸਿੰਘ ਯਾਦਗਾਰੀ ਲਾਇਬ੍ਰੇਰੀ ਵਲੋਂ ਸਮਾਗਮ ਅਗਲੀ ਖ਼ਬਰ ਸਰਕਾਰੀ ਕੰਨਿਆ ਸਕੂਲ ਸਵੱਦੀ ਕਲਾਂ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
Ad Position 24