28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਠਾਠ ਕੈਲੇ 'ਚ ਧਾਰਮਿਕ ਸਮਾਗਮ 9 ਨੂੰ <br/>

Ad Position 21
No active advertisement
ਅਜੀਤ ਡੈਸਕ 08-12-2025
ਪੱਖੋਵਾਲ-ਸਰਾਭਾ, 7 ਦਸੰਬਰ (ਖੁਸ਼ਵਿੰਦਰ ਸਿੰਘ ਸਰਾਭਾ)-ਧੰਨ-ਧੰਨ ਬਾਬ ਸਾਧੂ ਸਿੰਘ ਜੀ ਨਾਨਕਸਰ ਠਾਠ ਕੈਲੇ ਵਾਲਿਆਂ ਦੇ ਤਪ ਅਸਥਾਨ ਕੈਲੇ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਅਤੇ ਧੰਨ-ਧੰਨ ਬਾਬਾ ਸਾਧੂ ਸਿੰਘ ਜੀ ਕੈਲੇ ਵਾਲਿਆਂ ਦੀ ਬਰਸੀ ਮੌਕੇ 9 ਦਸੰਬਰ ਨੂੰ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਠਾਠ ਕੈਲੇ ਬਾਬਾ ਗੁਰਦੀਪ ਸਿੰਘ ਕੈਲੇ ਨੇ ਦੱਸਿਆ ਕਿ ਅੱਜ 8 ਦਸੰਬਰ ਨੂੰ ਠਾਠ ਕੈਲੇ ਵਿਖੇ ਅੱਖਾਂ ਦਾ ਮੁਫ਼ਤ ਚੈੱਕਅੱਪ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਦੌਰਾਨ ਅੱਖਾਂ ਦੇ ਮਾਹਿਰ ਡਾਕਟਰ ਆਈ.ਪੀ ਸਿੰਘ ਮਰੀਜ਼ਾਂ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਦੇਣਗੇ ਅਤੇ ਲੋੜਵੰਦ ਮਰੀਜ਼ਾਂ ਦੇ ਲੈਂਨਜ ਵੀ ਪਾਏ ਜਾਣਗੇ ਜਦਕਿ 9 ਦਸੰਬਰ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਤੇ ਉਪਰੰਤ ਸਜਾਏ ਕੀਰਤਨ ਦਰਬਾਰ 'ਚ ਪੰਥ ਪ੍ਰਵਾਨਿਤ ਧਾਰਮਿਕ ਸ਼ਖਸ਼ੀਅਤਾਂ ਤੇ ਸੰਤ ਮਹਾਂਪੁਰਸ਼ ਪੁੱਜ ਕੇ ਕਥਾ ਕੀਰਤਨ ਰਾਹੀ ਸੰਗਤਾਂ ਨੂੰ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਦੀ ਪ੍ਰੇਰਣਾ ਦੇਣਗੇ |

Ad Position 22
No active advertisement
ਪਿਛਲੀ ਖ਼ਬਰ ਮੁੱਲਾਂਪੁਰ ਗੁਰਦੁਆਰਾ ਮੁਸ਼ਕਿਆਣਾ ਸਾਹਿਬ ਵਿਖੇ ਸ਼ਹੀਦ ਸਿੰਘ-ਸਿੰਘਣੀਆਂ ਦੀ ਯਾਦ 'ਚ ਧਾਰਮਿਕ ਸਮਾਗਮ ਸ਼ੁਰੂ ਅਗਲੀ ਖ਼ਬਰ ਗੁਰਦਿਆਲ ਕੌਰ ਦੇ ਅਕਾਲ ਚਲਾਣੇ 'ਤੇ ਜੱਸੀ ਖੰਗੂੜਾ ਨਾਲ ਦੁੱਖ ਪ੍ਰਗਟਾਇਆ
Ad Position 24