ਪੱਖੋਵਾਲ-ਸਰਾਭਾ, 7 ਦਸੰਬਰ (ਖੁਸ਼ਵਿੰਦਰ ਸਿੰਘ ਸਰਾਭਾ)-ਗੁੱਜਰਵਾਲ ਜ਼ੋਨ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਸੁਖਵਿੰਦਰ ਕੌਰ ਸਰਾਭਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨੁੱਕੜ ਮੀਟਿੰਗਾਂ ਦੌਰਾਨ ਵੱਖ-ਵੱਖ ਪਿੰਡਾਂ ਦੇ ਵੋਟਰਾਂ ਨੂੰ ਬੀਬੀ ਸੁਖਵਿੰਦਰ ਕੌਰ ਦੇ ਹੱਕ 'ਚ ਪ੍ਰੇਰਿਤ ਕੀਤਾ | ਇਸ ਮੌਕੇ ਉਨ੍ਹਾਂ ਵੋਟਰਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਕਾਂਗਰਸ ਪਾਰਟੀ ਹੀ ਸੂਬੇ ਦੀ ਇਕੋ ਇਕ ਪਾਰਟੀ ਹੈ ਜੋ ਆਪਣੇ ਵਰਕਰਾਂ ਨੂੰ ਪੂਰਾ ਮਾਣ ਸਤਿਕਾਰ ਦਿੰਦੀ ਹੈ ਤੇ ਉਨ੍ਹਾਂ ਦੇ ਦੁੱਖ ਸੁੱਖ 'ਚ ਸ਼ਰੀਕ ਹੁੰਦੀ ਹੈ | ਇਸ ਦੌਰਾਨ ਹਲਕਾ ਇੰਚਾਰਜ ਸੰਦੀਪ ਸੰਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਹੱਕ ਹਲਕੇ ਭਰ 'ਚ ਲਹਿਰ ਚੱਲ ਪਈ ਹੈ | ਇਸ ਮੌਕੇ ਬੀਬੀ ਸੁਖਵਿੰਦਰ ਕੌਰ ਨੇ ਰਾਜਾ ਵੜਿੰਗ ਤੇ ਕੈਪਟਨ ਸੰਦੀਪ ਸੰਧੂ ਦਾ ਧੰਨਵਾਦ ਕਰਦਿਆਂ ਉਮੀਦ ਪ੍ਰਗਟ ਕੀਤੀ ਕਿ ਲੋਕ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਉਨ੍ਹਾਂ ਦੇ ਹੱਕ 'ਚ ਫਤਵਾ ਦੇਣਗੇ | ਇਸ ਮੌਕੇ ਸਾਬਕਾ ਸਰਪੰਚ ਗੁਰਸਿਮਰਤ ਸਿੰਘ ਡਿੰਪਲ, ਪੰਚ ਅਜੀਤ ਸਿੰਘ, ਮਨਪ੍ਰੀਤ ਸਿੰਘ ਜੋਨੂੰ, ਪੰਚ ਅਮਰਜੀਤ ਸਿੰਘ, ਪੰਚ ਪ੍ਰਕਾਸ਼ ਸਿੰਘ, ਸੁਰਿੰਦਰ ਸਿੰਘ, ਅਨਮੋਲ ਸਿੰਘ, ਮਹਿਤਾਬ ਸਿੰਘ, ਜਸਵਿੰਦਰ ਸਿੰਘ ਕਾਕਾ, ਮੋਨੂ ਸਰਾਭਾ, ਸੁੱਖਾ ਸਰਾਭਾ, ਸੁਖਜੀਤ ਸਿੰਘ, ਰਾਮ ਸਿੰਘ, ਅਮਰ ਸਿੰਘ, ਟਰਾਂਸਪੋਟਰ, ਅਵਤਾਰ ਸਿੰਘ ਸਮੇਤ ਵੱਡੀ ਗਿਣਤੀ 'ਚ ਕਾਂਗਰਸੀ ਸਮਰਥਕ ਹਾਜ਼ਰ ਸਨ |