ਹੰਬੜਾਂ, 7 ਦਸੰਬਰ (ਮੇਜਰ ਹੰਬੜਾਂ)-ਹੰਬੜਾਂ ਜ਼ੋਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬੀਬੀ ਹਰਮੀਤ ਕੌਰ ਕਾਦੀਆਂ ਅਤੇ ਬਲਾਕ ਸੰਮਤੀ ਉਮੀਦਵਾਰ ਕਾਰਜ ਸਿੰਘ ਬਾਠ ਦੇ ਹੱਕ 'ਚ ਹੋਈ ਚੋਣ ਮੀਟਿੰਗ ਨੇ ਉਸ ਸਮੇਂ ਰੈਲੀ ਦਾ ਰੂਪ ਧਾਰ ਲਿਆ ਜਦੋਂ ਆਪ ਮੁਹਾਰੇ ਲੋਕ ਵੱਡੀ ਗਿਣਤੀ 'ਚ ਪੁੱਜੇ ਤੇ ਉਨ੍ਹਾਂ ਨੇ ਅਕਾਲੀ ਦਲ ਦੇ ਹਲਕਾ ਅਬਜ਼ਰਵਰ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਉਮੀਦਵਾਰਾਂ ਨੂੰ ਜਿਤਾਉਣ ਦਾ ਭਰੋਸਾ ਦਿੱਤਾ | ਸਾਬਕਾ ਵਿਧਾਇਕ ਢਿੱਲੋਂ ਨੇ ਕਿਹਾ ਕਿ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਸਮੁੱਚੇ ਵੋਟਰਾਂ ਦਾ ਵੱਡਾ ਸਮਰਥਨ ਮਿਲ ਰਿਹਾ ਹੈ ਤੇ ਉਹ 14 ਦਸੰਬਰ ਨੂੰ ਜ਼ੋਨ ਹੰਬੜਾਂ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬੀਬੀ ਕਾਦੀਆਂ ਅਤੇ ਸੰਮਤੀ ਉਮੀਦਵਾਰ ਕਾਰਜ ਬਾਠ ਦੇ ਚੋਣ ਨਿਸ਼ਾਨ ਤੱਕੜੀ ਨੂੰ ਵੋਟ ਦੇ ਕੇ ਕਾਮਯਾਬ ਬਣਾਉਣਗੇ | ਜਥੇਦਾਰ ਕਰਮਜੀਤ ਸਿੰਘ ਮਲਕਪੁਰ, ਅਕਾਲੀ ਆਗੂ ਮਨਜੀਤ ਸਿੰਘ ਭੈਰੋਮੁੰਨਾਂ, ਅਵਤਾਰ ਸਿੰਘ ਤਾਰੀ ਚੀਮਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਾਰੀਆਂ ਸੀਟਾਂ 'ਤੇ ਸ਼ਾਨਦਾਰ ਜਿੱਤ ਦਰਜ ਕਰਕੇ ਨਵਾਂ ਇਤਿਹਾਸ ਸਿਰਜੇਗਾ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸੁਖਮੀਤ ਸਿੰਘ ਕਾਦੀਆਂ, ਮਨਵੇਸ਼ ਪ੍ਰਤਾਪ ਕਾਦੀਆਂ, ਨੰਬਰਦਾਰ ਸਤਿੰਦਰਪਾਲ ਸਿੰਘ ਭੋਲਾ, ਭਾਈ ਕੁਲਦੀਪ ਸਿੰਘ ਖਹਿਰਾ ਬੇਟ, ਸਾਬਕਾ ਸਰਪੰਚ ਸੁਖਦੇਵ ਸਿੰਘ ਤੂਰ, ਪੰਚ ਰੂਪੀ ਸਿੱਧੂ ਖਹਿਰਾ ਬੇਟ, ਕਿਸਾਨ ਆਗੂ ਬਲਵਿੰਦਰ ਸਿੰਘ ਭੈਰੋਮੁੰਨਾਂ, ਪੰਚ ਗੁਰਚਰਨ ਸਿੰਘ ਬਾਠ, ਮੀਤ ਪ੍ਰਧਾਨ ਭੁਪਿੰਦਰ ਸਿੰਘ ਮਠਾੜੂ, ਮੇਜਰ ਸਿੰਘ ਚੀਮਾ, ਕਪੂਰ ਸਿੰਘ ਘੁੰਮਣ, ਜਥੇਦਾਰ ਲਾਭ ਸਿੰਘ ਸੇਖੋਂ, ਆੜ੍ਹਤੀ ਜਗਤਾਰ ਸਿੰਘ ਕੈਲੇ, ਪੰਚ ਸੁਖਜੀਤ ਸਿੰਘ ਬਾਠ, ਪੰਚ ਖੁਸ਼ਪ੍ਰੀਤ ਸਿੰਘ ਥਿੰਦ, ਪੰਚ ਅਜੀਤ ਸਿੰਘ ਢਿੱਲੋਂ, ਸਕੱਤਰ ਬਲਵੀਰ ਸਿੰਘ ਧਾਲੀਵਾਲ, ਪ੍ਰਧਾਨ ਕਮਲਦੀਪ ਸਿੰਘ ਬਾਦਲ, ਸਾਬਕਾ ਸਰਪੰਚ ਬੂਟਾ ਸਿੰਘ ਤੂਰ, ਜਸਵੀਰ ਸਿੰਘ ਰਾਣਾ, ਅਮਨਾ ਤੂਰ, ਪਰਮਿੰਦਰ ਸਿੰਘ ਧਾਲੀਵਾਲ, ਗੁਰਬਖਸ਼ ਸਿੰਘ ਬਾਠ, ਪ੍ਰਮੋਦ ਕੁਮਾਰ ਰਾਜੂ, ਅਮਰ ਸਿੰਘ ਪੱਪੂ, ਹਰਦੀਪ ਸਿੰਘ ਗਿੱਲ ਸਲੇਮਪੁਰ, ਦਰਸ਼ਨ ਸਿੰਘ ਗਰੇਵਾਲ, ਕੁਲਦੀਪ ਸਿੰਘ ਬਾਠ ਸਮੇਤ ਹੋਰ ਵਰਕਰ ਮੌਜੂਦ ਸਨ |