29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਜਗਰਾਉਂ ਵਿਖੇ ਜਨਤਕ ਥਾਵਾਂ 'ਤੇ ਜਾਗਰੂਕਤਾ ਪੈਂਫਲੇਟ ਵੰਡੇ

Ad Position 21
No active advertisement
ਅਜੀਤ ਡੈਸਕ 08-12-2025
ਜਗਰਾਉਂ, 7 ਦਸੰਬਰ (ਸ਼ਮਸ਼ੇਰ ਸਿੰਘ ਗਾਲਿਬ)-'ਨਸ਼ਾ ਮੁਕਤ ਪੰਜਾਬ' ਮੁਹਿੰਮ ਤਹਿਤ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਦੀ ਅਗਵਾਈ ਵਿਚ ਜਗਰਾਉਂ ਵਿਖੇ ਜਨਤਕ ਸਥਾਨਾਂ 'ਤੇ ਨਸ਼ਿਆਂ ਸਬੰਧੀ ਜਾਗਰੂਕ ਕਰਦੇ ਪੈਂਫਲੇਟ ਵੰਡੇ ਗਏ | ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸੁਮਿਤ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਨਸ਼ਿਆਂ ਸਬੰਧੀ ਜਾਗਰੂਕ ਕਰਨ ਲਈ 'ਨਸ਼ਾ ਮੁਕਤ ਪੰਜਾਬ' ਮੁਹਿੰਮ ਦਾ ਰਸਮੀ ਆਗਾਜ਼ ਕੀਤਾ ਗਿਆ ਜੋ ਕਿ 06 ਜਨਵਰੀ 2026 ਤੱਕ ਜਾਰੀ ਰਹੇਗੀ | ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਅੱਜ ਐੱਸ.ਡੀ.ਜੇ.ਐੱਮ., ਪੈਰਾ ਲੀਗਲ ਵਲੰਟੀਅਰਾਂ ਅਤੇ ਪੈਨਲ ਵਕੀਲਾਂ ਵਲੋਂ ਜਗਰਾਉਂ ਵਿਖੇ ਬੱਸ ਅੱਡੇ, ਰੇਲਵੇ ਸਟੇਸ਼ਨ, ਸਿਵਲ ਹਸਪਤਾਲ, ਬਜ਼ਾਰਾਂ ਅਤੇ ਹੋਰ ਜਨਤਕ ਥਾਵਾਂ 'ਤੇ ਪੈਂਫਲੇਟ ਵੰਡਦਿਆਂ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ | ਇਸ ਮੁਹਿੰਮ ਤਹਿਤ ਉਨ੍ਹਾਂ ਜਾਰੀ ਕੀਤੇ ਟੋਲ ਫਰੀ ਨੰਬਰ ਬਾਰੇ ਵੀ ਵੱਧ ਤੋਂ ਵੱਧ ਲੋਕਾਂ ਨੂੰ ਜਾਣੂੰ ਕਰਵਾਇਆ |
Ad Position 22
No active advertisement
ਪਿਛਲੀ ਖ਼ਬਰ ਮੋਹੀ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਤੇ ਬਲਾਕ ਸੰਮਤੀ ਉਮੀਦਵਾਰ ਦੇ ਹੱਕ 'ਚ ਚੋਣ ਪ੍ਰਚਾਰ ਅਗਲੀ ਖ਼ਬਰ ਹੰਬੜਾਂ 'ਚ ਉਮੀਦਵਾਰ ਬੀਬੀ ਕਾਦੀਆਂ ਅਤੇ ਸੰਮਤੀ ਉਮੀਦਵਾਰ ਕਾਰਜ ਬਾਠ ਦੇ ਹੱਕ 'ਚ ਮੀਟਿੰਗ
Ad Position 24