27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਸਰਕਾਰ ਦੀ ਧੱਕੇਸ਼ਾਹੀ ਖ਼ਿਲਾਫ਼ ਕਾਂਗਰਸੀਆਂ ਨੇ ਕਾਮਿਲ ਅਮਰ ਸਿੰਘ ਦੀ ਅਗਵਾਈ ਹੇਠ ਗਿਣਤੀ ਕੇਂਦਰ ਸਾਹਮਣੇ ਲਗਾਇਆ ਧਰਨਾ

Ad Position 21
No active advertisement
ਅਜੀਤ ਡੈਸਕ 18-12-2025
ਰਾਏਕੋਟ, 17 ਦਸੰਬਰ (ਸੁਸ਼ੀਲ)-ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਨਤੀਜਿਆਂ 'ਚ ਧਾਂਦਲੀ ਦਾ ਦੋਸ਼ ਲਾਉਂਦੇ ਹੋਏ ਹਲਕਾ ਰਾਏਕੋਟ ਦੇ ਕਾਂਗਰਸੀਆਂ ਵਲੋਂ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਦੀ ਅਗਵਾਈ ਹੇਠ ਰਾਏਕੋਟ ਕਾਊਾਟਿੰਗ ਸੈਂਟਰ ਅੱਗੇ ਧਰਨਾ ਦਿੱਤਾ ਗਿਆ | ਕਾਮਿਲ ਅਮਰ ਸਿੰਘ ਨੇ ਕਿਹਾ ਕਿ 'ਆਪ' ਸਰਕਾਰ ਦੇ ਇਸ਼ਾਰੇ 'ਤੇ ਰਾਏਕੋਟ ਕਾਊਾਟਿੰਗ ਸੈਂਟਰ ਵਿਚ ਬਲਾਕ ਸੰਮਤੀ ਜ਼ੋਨ ਡਾਂਗੋਂ, ਆਂਡਲੂ ਅਤੇ ਜੌਹਲਾਂ ਦੇ ਕਾਂਗਰਸੀ ਉਮੀਦਵਾਰਾਂ ਨੂੰ ਜਾਣ ਬੁੱਝ ਕੇ ਹਰਾਇਆ ਜਾ ਰਿਹਾ ਹੈ | ਉਨ੍ਹਾਂ ਵਲੋਂ ਹਲਕਾ ਰਾਏਕੋਟ ਦੇ ਸਮੁੱਚੇ ਕਾਂਗਰਸੀਆਂ ਨਾਲ ਵੱਡੇ ਇਕੱਠ ਵਿਚ ਹੁਣ ਤੱਕ ਕਾਂਗਰਸ ਦੇ ਜੇਤੂ ਐਲਾਨੇ ਬਲਾਕ ਸੰਮਤੀ ਉਮੀਦਵਾਰ ਨੂੰ ਸਰਟੀਫ਼ਿਕੇਟ ਜਾਰੀ ਕਰਨ ਤੱਕ ਅਤੇ ਸਾਰੇ 25 ਬਲਾਕ ਸੰਮਤੀਆਂ ਦੇ ਨਤੀਜਿਆਂ ਤੱਕ ਕਾਊਾਟਿੰਗ ਸੈਂਟਰ ਅੱਗੇ ਡਟਣ ਦਾ ਐਲਾਨ ਕੀਤਾ | ਇਸ ਮੌਕੇ ਲੁਧਿਆਣਾ-ਰਾਏਕੋਟ ਮੁੱਖ ਮਾਰਗ 'ਤੇ ਹਲਕਾ ਰਾਏਕੋਟ ਦੇ ਕਾਂਗਰਸੀਆਂ ਦਾ ਵੱਡਾ ਜਮਾਵੜਾ ਦਿਖਾਈ ਦਿੱਤਾ | ਇਸ ਮੌਕੇ ਜ਼ਿਲ੍ਹਾ ਪੁਲਿਸ ਲੁਧਿਆਣਾ ਦੇ ਐੱਸ.ਪੀ. (ਡੀ) ਰਾਜਨ ਸ਼ਰਮਾ ਅਤੇ ਡੀ.ਐੱਸ.ਪੀ. ਰਾਏਕੋਟ ਹਰਜਿੰਦਰ ਸਿੰਘ ਵਲੋਂ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਨਾਲ ਗੱਲਬਾਤ ਕਰਦਿਆਂ ਇਸ ਮਸਲੇ ਨੂੰ ਜਲਦੀ ਨਿਬੇੜਨ ਦਾ ਭਰੋਸਾ ਦਿੱਤਾ ਗਿਆ | ਪੁਲਿਸ ਦੇ ਦਿੱਤੇ ਭਰੋਸੇ ਦੇ ਬਾਵਜੂਦ ਕਾਮਿਲ ਅਮਰ ਸਿੰਘ ਵੱਡੀ ਗਿਣਤੀ 'ਚ ਕਾਂਗਰਸੀ ਸਮਰਥਕਾਂ ਨਾਲ ਗਿਣਤੀ ਕੇਂਦਰ ਦੇ ਗੇਟ ਸਾਹਮਣੇ ਧਰਨੇ 'ਤੇ ਬੈਠੇ ਹੋਏ ਸਨ |
Ad Position 22
No active advertisement
ਪਿਛਲੀ ਖ਼ਬਰ ਜਗਰਾਉਂ ਹਲਕੇ ਦੇ ਦੇਰ ਰਾਤ ਤੱਕ 2 ਜ਼ਿਲ੍ਹਾ ਪ੍ਰੀਸ਼ਦ ਅਤੇ 21 ਬਲਾਕ ਸੰਮਤੀ ਜ਼ੋਨਾਂ ਦੇ ਨਤੀਜੇ ਆਏ ਅਗਲੀ ਖ਼ਬਰ ਬਲਾਕ ਮੁੱਲਾਂਪੁਰ ਪੰਚਾਇਤ ਸੰਮਤੀ ਚੋਣਾਂ 'ਚ ਕਾਂਗਰਸ ਪਾਰਟੀ ਦੇ 7 ਉਮੀਦਵਾਰ ਜੇਤੂ
Ad Position 24