26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਰਾਏਕੋਟ ਦੇ ਬਲਾਕ ਝੋਰੜਾਂ ਤੋਂ ਕਾਂਗਰਸੀ ਉਮੀਦਵਾਰ ਸਿਮਰਜੀਤ ਕੌਰ ਨੇ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕੀਤੀ

Ad Position 21
No active advertisement
ਅਜੀਤ ਡੈਸਕ 18-12-2025
ਰਾਏਕੋਟ, 17 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਦੇ ਬਲਾਕ ਸੰਮਤੀ ਜ਼ੋਨ-22 ਝੋਰੜਾਂ (ਜਨਰਲ ਔਰਤ) ਤੋਂ ਕਾਂਗਰਸ ਦੀ ਉਮੀਦਵਾਰ ਸਿਮਰਜੀਤ ਕੌਰ ਨੇ 1581 ਵੋਟਾਂ, ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਪਰਮਜੀਤ ਕੌਰ ਨੂੰ 704 ਵੋਟਾਂ ਅਤੇ ਆਮ ਆਦਮੀ ਪਾਰਟੀ ਦੀ ਉਮੀਦਵਾਰ ਅਮਰਜੀਤ ਕੌਰ ਨੂੰ 547 ਵੋਟਾਂ ਪ੍ਰਾਪਤ ਹੋਈਆਂ, ਜਦਕਿ ਕਾਂਗਰਸੀ ਉਮੀਦਵਾਰ ਸਿਮਰਜੀਤ ਕੌਰ ਗਿੱਲ 877 ਵੋਟਾਂ ਨਾਲ ਜੇਤੂ ਬਣੀ | ਇਸ ਜਿੱਤ 'ਤੇ ਸਾਂਸਦ ਡਾ: ਅਮਰ ਸਿੰਘ, ਕਾਂਗਰਸ ਦੇ ਹਲਕਾ ਇੰਚਾਰਜ ਕਾਮਿਲ ਬੋਪਾਰਾਏ, ਕਾਂਗਰਸ ਦੇ ਦਫ਼ਤਰ ਇੰਚਾਰਜ ਸੁਖਪਾਲ ਸਿੰਘ ਗੋਂਦਵਾਲ, ਸਾਬਕਾ ਸਰਪੰਚ ਦਲਜੀਤ ਸਿੰਘ ਝੋਰੜਾਂ, ਨੰਬਰਦਾਰ ਬਲਜਿੰਦਰ ਸਿੰਘ ਗਿੱਲ, ਚੇਅਰਮੈਨ ਤਰਲੋਚਨ ਸਿੰਘ ਝੋਰੜਾਂ, ਸੁਖਭਿੰਦਰ ਸਿੰਘ ਨਿੱਕਾ ਗਿੱਲ, ਸਰਪੰਚ ਗੁਰਪ੍ਰੀਤ ਸਿੰਘ ਝੋਰੜਾਂ, ਜਸਪ੍ਰੀਤ ਕੌਰ ਬੜੂੰਦੀ, ਪਿ੍ਤਪਾਲ ਕੌਰ ਜਲਾਲਦੀਵਾਲ, ਹਰਜੀਤ ਕੌਰ ਤਲਵੰਡੀ ਵਲੋਂ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਜ਼ੋਨ ਜਲਾਲਦੀਵਾਲ ਤੋਂ ਕਾਂਗਰਸ ਦੀ ਪਿ੍ਤਪਾਲ ਕੌਰ ਨੇ ਬਾਜ਼ੀ ਮਾਰੀ ਅਗਲੀ ਖ਼ਬਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 15 ਰੋਜ਼ਾ ਸਮਾਗਮਾਂ ਦੀ ਆਰੰਭਤਾ
Ad Position 24