ਸਿੱਧਵਾਂ ਬੇਟ, 17 ਦਸੰਬਰ (ਜਸਵੰਤ ਸਿੰਘ ਸਲੇਮਪੁਰੀ)-ਸੰਮਤੀ ਜ਼ੋਨ ਸਿੱਧਵਾਂ ਬੇਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਹਲਕਾ ਦਾਖਾ ਦੇ ਸੰਗਠਨ ਇੰਚਾਰਜ ਪਰਮਿੰਦਰ ਸਿੰਘ ਸਿੱਧੂ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਨਿਰਮਲ ਸਿੰਘ ਗੱਗ ਕਲਾਂ ਨੂੰ 327 ਵੋਟਾਂ ਦੇ ਫਰਕ ਨਾਲ ਹਰਾ ਦਿੱਤਾ | ਜਾਣਕਾਰੀ ਅਨੁਸਾਰ ਪਰਮਿੰਦਰ ਸਿੰਘ ਸਿੱਧੂ ਨੂੰ ਜ਼ੋਨ ਵਿਚੋਂ 1187 ਵੋਟਾਂ, ਕਾਂਗਰਸ ਦੇ ਨਿਰਮਲ ਸਿੰਘ ਨੂੰ 860 ਵੋਟਾਂ ਅਤੇ ਇਯਾਲੀ ਧੜੇ੍ਹ ਦੇ ਆਜ਼ਾਦ ਉਮੀਦਵਾਰ ਪਰਮਜੀਤ ਸਿੰਘ ਧਾਲੀਵਾਲ ਨੂੰ 749 ਵੋਟਾਂ ਮਿਲੀਆਂ | ਸਿੱਧੂ ਦੀ ਸ਼ਾਨਦਾਰ ਜਿੱਤ 'ਤੇ ਹਲਕਾ ਇੰਚਾਰਜ ਡਾ: ਕੇ.ਐੱਨ.ਐੱਸ. ਕੰਗ ਅਤੇ ਹੋਰ ਆਗੂਆਂ ਨੇ ਵਧਾਈ ਦਿੱਤੀ |