ਰਾਏਕੋਟ, 17 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਵਿਧਾਨ ਸਭਾ ਹਲਕਾ ਰਾਏਕੋਟ ਦੇ ਬਲਾਕ ਸੰਮਤੀ ਜ਼ੋਨ ਗੋਂਦਵਾਲ (ਜਨਰਲ ਔਰਤ) ਤੋਂ ਕਾਂਗਰਸ ਦੀ ਉਮੀਦਵਾਰ ਵਰਿੰਦਰਪਾਲ ਕੌਰ ਤੱਤਲਾ ਨੂੰ 1403, ਆਮ ਆਦਮੀ ਪਾਰਟੀ ਦੀ ਉਮੀਦਵਾਰ ਮਨਦੀਪ ਕੌਰ 1114 ਵੋਟਾਂ ਪ੍ਰਾਪਤ ਹੋਈਆਂ, ਜਦਕਿ ਕਾਂਗਰਸ ਦੀ ਵਰਿੰਦਰਪਾਲ ਕੌਰ ਤੱਤਲਾ 289 ਵੋਟਾਂ ਨਾਲ ਜੇਤੂ ਬਣੀ | ਇਸ ਸ਼ਾਨਦਾਰ ਜਿੱਤ 'ਤੇ ਲੋਕ ਸਭਾ ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਸਾਂਸਦ ਡਾ. ਅਮਰ ਸਿੰਘ ਤੇ ਕਾਂਗਰਸ ਦੇ ਹਲਕਾ ਇੰਚਾਰਜ ਕਾਮਿਲ ਬੋਪਾਰਾਏ ਵਲੋਂ ਜੇਤੂ ਵਰਿੰਦਰਪਾਲ ਕੌਰ ਤੱਤਲਾ ਨੂੰ ਮੁਬਾਰਕਬਾਦ ਦਿੱਤੀ |