ਸਿੱਧਵਾਂ ਬੇਟ, 17 ਦਸੰਬਰ (ਜਸਵੰਤ ਸਿੰਘ ਸਲੇਮਪੁਰੀ)-ਵਿਧਾਨ ਸਭਾ ਹਲਕਾ ਜਗਰਾਉਂ ਵਿਚ ਪੈਂਦੇ ਦਰਿਆ ਸਤਲੁਜ ਦੇ ਦੋਹੀਂ ਪਾਸੀ ਵਸੇ ਪਿੰਡਾਂ ਨਾਲ ਸਬੰਧਿਤ ਜ਼ੋਨ ਅੱਬੂਪੁਰਾ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ਪਤਨੀ ਹਰਜੀਤ ਸਿੰਘ ਖ਼ਾਲਸਾ ਕੰਨੀਆਂ ਹੁਸੈਨੀ ਨੇ ਸ਼੍ਰੋਮਣੀ ਅਕਾਲੀ ਦੀ ਬੀਬੀ ਪਰਮਜੀਤ ਕੌਰ ਪਤਨੀ ਜਸਪਾਲ ਸਿੰਘ ਨੂੰ 61 ਵੋਟਾਂ ਨਾਲ ਹਰਾ ਦਿੱਤਾ | ਜਦਕਿ 'ਆਪ' ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨ ਪਿਆ | ਜਾਣਕਾਰੀ ਅਨੁਸਾਰ ਬੀਬੀ ਪਰਮਜੀਤ ਕੌਰ ਕਾਂਗਰਸ ਨੂੰ 775, ਅਕਾਲੀ ਦਲ ਦੀ ਵੀ ਪਰਮਜੀਤ ਕੌਰ ਪਤਨੀ ਜਸਪਾਲ ਸਿੰਘ ਕੰਨੀਆਂ ਨੂੰ 714 ਅਤੇ 'ਆਪ' ਦੀ ਸਵਰਨਜੀਤ ਕੌਰ ਪਤਨੀ ਜਸਵੀਰ ਸਿੰਘ ਪਰਜੀਆਂ ਬਿਹਾਰੀਪੁਰ ਨੂੰ 595 ਵੋਟਾਂ ਮਿਲੀਆਂ | ਇਸ ਸ਼ਾਨਦਾਰ ਜਿੱਤ 'ਤੇ ਹਲਕਾ ਇੰਚਾਰਜ ਜਗਤਾਰ ਸਿੰਘ ਹਿੱਸੋਵਾਲ, ਸਾਬਕਾ ਸਰਪੰਚ ਜਤਿੰਦਰਪਾਲ ਸਿੰਘ ਸਫੀਪੁਰਾ, ਸਾਬਕਾ ਸਰਪੰਚ ਗੁਰਮੀਤ ਸਿੰਘ, ਸਰਪੰਚ ਜਸਵੀਰ ਸਿੰਘ ਪਰਜੀਆਂ ਬਿਹਾਰੀਪੁਰ ਅਤੇ ਸਰਪੰਚ ਨਾਹਰ ਸਿੰਘ ਕੰਨੀਆਂ ਨੇ ਇਸ ਸ਼ਾਨਦਾਰ ਜਿੱਤ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ |