ਹੰਬੜਾਂ, 17 ਦਸੰਬਰ (ਮੇਜਰ ਹੰਬੜਾਂ, ਹਰਵਿੰਦਰ ਸਿੰਘ ਮੱਕੜ)-ਬਲਾਕ ਸੰਮਤੀ ਜ਼ੋਨ ਹੰਬੜਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਾਵਰ ਕਾਰਜ ਸਿੰਘ ਬਾਠ ਆਪਣੇ ਵਿਰੋਧੀ 'ਆਪ' ਦੇ ਉਮੀਦਵਾਰ ਮੋਹਨ ਸਿੰਘ ਵਿਰਕ, ਕਾਂਗਰਸ ਦੇ ਉਮੀਦਾਵਰ ਹਰਦੀਪ ਸਿੰਘ ਲੱਕੀ ਖਹਿਰਾ, ਭਾਜਪਾ ਦੇ ਉਮੀਦਾਵਰ ਮਨਦੀਪ ਕੁਮਾਰ ਮੱਲਣ ਨੂੰ ਹਰਾਕੇ ਜੇਤੂ ਰਹੇ | ਕਾਰਜ ਸਿੰਘ ਬਾਠ ਦੇ ਚੋਣ ਜਿੱਤਣ ਨਾਲ ਹੰਬੜਾਂ ਜ਼ੋਨ ਦੇ ਪਿੰਡ ਖਹਿਰਾ ਬੇਟ, ਨਵਾਂ ਖਹਿਰਾ, ਬੁਰਜ ਨਗਰ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਤੇ ਉਮੀਦਾਵਰ ਬਾਠ ਜਦੋਂ ਖੁੱਲ੍ਹੀ ਜੀਪ ਵਿਚ ਬੈਠਕੇ ਪਿੰਡ ਹੰਬੜਾਂ ਪੁੱਜੇ ਤਾਂ ਉਨ੍ਹਾਂ ਦਾ ਪਿੰਡ ਵਾਸੀਆਂ ਅਤੇ ਸਮਰਥਕਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਸੀਨੀਅਰ ਅਕਾਲੀ ਆਗੂ ਮਨਜੀਤ ਸਿੰਘ ਭੈਰੋਮੁੰਨਾਂ, ਮੀਤ ਪ੍ਰਧਾਨ ਭੁਪਿੰਦਰ ਸਿੰਘ ਮਠਾੜੂ, ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਤਾਰੀ ਚੀਮਾਂ, ਸਾਬਕਾ ਸਰਪੰਚ ਸੁਖਦੇਵ ਸਿੰਘ ਤੂਰ, ਆੜ੍ਹਤੀ ਜਗਤਾਰ ਸਿੰਘ ਕੈਲੇ, ਪ੍ਰਧਾਨ ਜਸਵੀਰ ਸਿੰਘ ਰਾਣਾ, ਦਵਿੰਦਰ ਕੁਮਾਰ ਲਵਲੀ ਸ਼ਰਮਾ, ਪੰਚ ਖੁਸ਼ਪ੍ਰੀਤ ਸਿੰਘ ਥਿੰਦ, ਪੰਚ ਅਜੀਤ ਸਿੰਘ ਢਿੱਲੋਂ, ਪੰਚ ਸੁਖਜੀਤ ਸਿੰਘ ਬਾਠ, ਉੱਪ ਪ੍ਰਧਾਨ ਕਮਲਦੀਪ ਸਿੰਘ ਬਾਦਲ, ਪੰਚਾਇਤ ਮੈਂਬਰ ਸੀਨੀਅਰ ਅਕਾਲੀ ਆਗੂ ਗੁਰਚਰਨ ਸਿੰਘ ਬਾਠ ਵਲੋਂ ਉਨ੍ਹਾਂ ਦਾ ਸਿਰਪਾਓ ਭੇਟ ਕਰਦਿਆਂ ਸਨਮਾਨ ਕੀਤਾ ਗਿਆ | ਆਗੂਆਂ ਨੇ ਕਾਰਜ ਬਾਠ ਦੀ ਜਿੱਤ 'ਤੇ ਵਧਾਈ ਦਿੱਤੀ ਤੇ ਕਿਹਾ ਕਿ ਇਹ ਜਿੱਤ ਸਮੁੱਚੇ ਵੋਟਰਾਂ ਦੀ ਜਿੱਤ ਹੈ ਜਿੰਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਾਠ ਨੂੰ ਵੱਡੀ ਲੀਡ ਨਾਲ ਜਿਤਾਇਆ ਹੈ | ਇਸ ਮੌਕੇ ਨੰਬਰਦਾਰ ਸਤਿੰਦਰਪਾਲ ਸਿੰਘ ਭੋਲਾ, ਨੰਬਰਦਾਰ ਜਗਦੇਵ ਸਿੰਘ ਸੋਨੀ ਧਾਲੀਵਾਲ, ਹਰਪ੍ਰੀਤ ਸਿੰਘ ਢਿੱਲੋਂ, ਡਾ: ਜਸਵਿੰਦਰ ਸਿੰਘ, ਐੱਮ.ਡੀ. ਹੰਬੜਾਂ, ਗੁਰਬਖਸ਼ ਸਿੰਘ ਬਾਠ, ਪ੍ਰਮੋਦ ਕੁਮਾਰ ਰਾਜੂ ਗੁਪਤਾ, ਪਰਮਿੰਦਰ ਸਿੰਘ ਧਾਲੀਵਾਲ, ਸਾਬਕਾ ਸਰਪੰਚ ਬੂਟਾ ਸਿੰਘ ਤੂਰ, ਕਪੂਰ ਸਿੰਘ ਘੁੰਮਣ, ਸੁਖਵਿੰਦਰ ਸਿੰਘ ਮਠਾੜੂ, ਕਿਸਾਨ ਆਗੂ ਬਲਵਿੰਦਰ ਸਿੰਘ ਭੈਰੋਮੁੰਨਾਂ, ਅਮਨ ਭੈਰੋਮੁੰਨਾਂ ਸਮੇਤ ਹੋਰ ਸਮਰਥਕ ਵੀ ਮੌਜੂਦ ਸਨ | ਜੇਤੂ ਬਲਾਕ ਸੰਮਤੀ ਮੈਂਬਰ ਕਾਰਜ ਸਿੰਘ ਬਾਠ ਨੇ ਗੱਲਬਾਤ ਕਰਦਿਆਂ ਜਿੱਥੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ, ਸਰਕਲ ਪ੍ਰਧਾਨ ਜਥੇ. ਕਰਮਜੀਤ ਸਿੰਘ ਮਲਕਪੁਰ ਸਮੇਤ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿੱਪ ਦਾ ਧੰਨਵਾਦ ਕੀਤਾ ਉੱਥੇ ਉਨ੍ਹਾਂ ਨੇ ਵੋਟਰਾਂ ਤੇ ਸਮਰਥਕਾਂ ਦਾ ਵੀ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ |