ਰਾਏਕੋਟ/ਹਲਵਾਰਾ, 17 ਦਸੰਬਰ (ਬਲਵਿੰਦਰ ਸਿੰਘ ਲਿੱਤਰ/ਮਨਦੀਪ ਸਿੰਘ ਉੱਭੀ)-ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਐਜੂਕੇਸ਼ਨ ਹਲਵਾਰਾ ਵਲੋਂ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ, ਜਿਸ ਵਿਚ ਕਾਲਜ ਦੇ ਪਿ੍ੰਸੀਪਲ ਡਾ. ਜੋਤੀ ਗੁਪਤਾ ਵਲੋਂ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਮਾਪੇ-ਅਧਿਆਪਕ ਮਿਲਣੀ ਵਿਚ ਕਾਲਜ ਦੇ ਬੀ.ਐੱਡ ਦੇ ਵਿਦਿਆਰਥੀਆਂ ਦੇ ਮਾਪਿਆਂ ਨੇ ਸ਼ਿਰਕਤ ਕੀਤੀ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਜੋਤੀ ਗੁਪਤਾ ਨੇ ਸੰਸਥਾ ਦੀਆਂ ਪ੍ਰਾਪਤੀਆਂ 'ਤੇ ਚਾਨਣਾ ਪਾਇਆ ਅਤੇ ਮਾਪਿਆਂ ਦੇ ਸਹਿਯੋਗ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਇਸ ਸਮੇਂ ਚੇਅਰਮੈਨ ਰਣਜੀਤ ਸਿੰਘ ਨੇ ਦੱਸਿਆ ਕਿ ਇਹ ਮੀਟਿੰਗਾਂ ਸਿੱਖਿਆ ਪ੍ਰਣਾਲੀ ਵਿਚ ਪਾਰਦਰਸ਼ਤਾ ਲਿਆਉਣ ਅਤੇ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਸਿੱਖਿਆ ਪ੍ਰਕਿਰਿਆ ਦਾ ਹਿੱਸਾ ਬਣਾਉਣ ਵਿੱਚ ਮਦਦਗਾਰ ਹਨ |