26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ ਵਿਚ ਆਗੂਆਂ ਨੇ ਸਰਕਾਰ ਖ਼ਿਲਾਫ਼ ਰੋਸ ਜਤਾਇਆ

Ad Position 21
No active advertisement
ਅਜੀਤ ਡੈਸਕ 18-12-2025
ਜਗਰਾਉਂ, 17 ਦਸੰਬਰ (ਗੁਰਦੀਪ ਸਿੰਘ ਮਲਕ)-ਪੰਜਾਬ ਪੈਨਸ਼ਨਰਜ ਯੂਨੀਅਨ ਦੀ ਮੀਟਿੰਗ ਸ਼ਹੀਦ ਨਛੱਤਰ ਸਿੰਘ ਯਾਦਗਾਰੀ ਹਾਲ ਜਗਰਾਉਂ ਵਿਖੇ ਬਲਜੀਤ ਸਿੰਘ ਬਿੱਲੂ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਭ ਤੋਂ ਪਹਿਲਾਂ ਡਿਪਟੀ ਜਨਰਲ ਸਕੱਤਰ ਜਗਦੀਸ਼ ਸਿੰਘ ਵਲੋਂ ਪਿਛਲੇ ਸਮੇਂ ਦੌਰਾਨ ਵਿਛੜੇ ਸਾਥੀ ਰਜਿੰਦਰ ਸਿੰਘ ਮਹਿਲ ਕਲਾਂ, ਅਵਤਾਰ ਸਿੰਘ ਤਖਤੂਪੁਰਾ ਦੇ ਪਿਤਾ ਵਿਛੜਨ 'ਤੇ ਸ਼ਰਧਾਂਜਲੀ ਭੇਟ ਕੀਤੀ ਗਈ | ਸੂਬਾ ਚੇਅਰਮੈਨ ਗੁਰਦੀਪ ਸਿੰਘ ਮੋਤੀ ਆਗੂ ਵਲੋਂ ਪੰਜਾਬ ਸਰਕਾਰ ਦੀਆਂ ਅਤੇ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਦੀ ਨਿਖੇਧੀ ਕੀਤੀ | ਉਨ੍ਹਾਂ ਦੱਸਿਆ ਕਿ ਜਦੋਂ ਦੀ ਮੋਦੀ ਸਰਕਾਰ ਹੋਂਦ ਵਿਚ ਆਈ ਹੈ, ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਆਮ ਕਿਰਤੀ ਲੋਕਾਂ ਲਈ ਮਾਰੂ ਫ਼ੈਸਲੇ ਲੈ ਰਹੀ ਹੈ | ਬਿਜਲੀ ਐਕਟ 2025 ਸੋਧ ਐਕਟ ਲੋਕਾਂ 'ਤੇ ਮੜਿ੍ਹਆ ਜਾ ਰਿਹਾ ਹੈ | ਇਸ ਮੌਕੇ ਸੂਬਾਈ ਆਗੂ ਵਰਕਿੰਗ ਚੇਅਰਮੈਨ ਅਵਤਾਰ ਸਿੰਘ ਗਗੜਾ, ਪਿ੍ਤਪਾਲ ਸਿੰਘ ਪੰਡੋਰੀ ਵਿੱਤ ਸਕੱਤਰ, ਚਮਕੌਰ ਸਿੰਘ ਦੌਧਰ, ਹੁਕਮ ਰਾਜ, ਨਿਰਮਲ ਸਿੰਘ ਨੂਰਪੁਰੀ, ਜਗਸੀਰ ਸਿੰਘ, ਬਚਿੱਤਰ ਸਿੰਘ ਧੋਥੜ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜੀ.ਐੱਚ.ਜੀ. ਕਾਲਜ ਆਫ਼ ਫਾਰਮੇਸੀ (ਆਯੂਰਵੈਦਿਕ) ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਕਾਲਜ ਹਲਵਾਰਾ ਵਲੋਂ ਮਾਪੇ-ਅਧਿਆਪਕ ਮਿਲਣੀ ਕਰਵਾਈ
Ad Position 24