26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਦਲਿਤ ਬਜ਼ੁਰਗਾਂ ਨੂੰ ਇਨਸਾਫ਼ ਦਿਵਾਉਣ ਤੇ ਝੂਠਾ ਕੇਸ ਰੱਦ ਕਰਵਾਉਣ ਲਈ ਹਠੂਰ ਥਾਣੇ ਅੱਗੇ ਧਰਨਾ ਕੱਲ੍ਹ

Ad Position 21
No active advertisement
ਅਜੀਤ ਡੈਸਕ 18-12-2025
ਹਠੂਰ, 17 ਦਸੰਬਰ (ਜਸਵਿੰਦਰ ਸਿੰਘ ਛਿੰਦਾ)-ਲੱਖਾ ਪਿੰਡ ਦੇ ਦਲਿਤ ਗਰੀਬ ਪਰਿਵਾਰ ਨਾਲ ਸਬੰਧਿਤ ਬਜ਼ੁਰਗ ਜੋੜੇ ਦੀ ਕੁੱਟਮਾਰ ਕੀਤੇ ਜਾਣ ਉਪਰੰਤ ਉਨ੍ਹਾਂ ਅਤੇ ਉਨ੍ਹਾਂ ਦੇ ਸਮਰਥਕਾਂ ਉੱਪਰ ਝੂਠਾ ਕੇਸ ਕਰਨ ਦੇ ਰੋਸ ਵਜੋਂ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਪੁਲਿਸ ਥਾਣਾ ਹਠੂਰ ਅੱਗੇ 19 ਦਸੰਬਰ ਨੂੰ ਰੋਸ ਧਰਨਾ ਦੇਣ ਦਾ ਐਲਾਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਆਗੂ ਅਵਤਾਰ ਸਿੰਘ ਰਸੂਲਪੁਰ ਤੇ ਸੁਖਦੇਵ ਸਿੰਘ ਮਾਣੂੰਕੇ ਨੇ ਦੱਸਿਆ ਕਿ ਇਕ ਸਾਜ਼ਿਸ਼ ਤਹਿਤ ਪੀੜ੍ਹਤ ਬਜ਼ੁਰਗ, ਉਸ ਦੇ ਲੜਕੇ ਅਤੇ ਸਾਬਕਾ ਦਲਿਤ ਸਰਪੰਚ ਜੋ ਉਸ ਮੌਕੇ ਉੱਥੇ ਹਾਜ਼ਰ ਵੀ ਨਹੀਂ ਸੀ ਉੱਪਰ ਝੂਠਾ ਪਰਚਾ ਦਰਜ ਕਰਵਾ ਦਿੱਤਾ ਸੀ | ਉਨ੍ਹਾਂ ਹਠੂਰ ਪੁਲਿਸ 'ਤੇ ਇਸ ਮਾਮਲੇ 'ਚ ਪੱਖਪਾਤ ਕਰਨ ਦੇ ਦੋਸ਼ ਲਾਏ | ਉਨ੍ਹਾਂ ਕਿਹਾ ਕਿ ਪੀੜਤਾਂ ਨੂੰ ਇਨਸਾਫ਼ ਦਿਵਾਉਣ ਅਤੇ ਪੁਲਿਸ ਦੇ ਪੱਖਪਾਤੀ ਰਵੱਈਏ ਖਿਲਾਫ਼ ਉਨ੍ਹਾਂ ਦੀ ਜਥੇਬੰਦੀ ਵਲੋਂ ਪੁਲਿਸ ਥਾਣਾ ਹਠੂਰ ਅੱਗੇ ਸੰਘਰਸ਼ ਦੀ ਸ਼ੁਰੂਆਤ ਵਜੋਂ 19 ਦਸੰਬਰ ਨੂੰ ਸੰਕੇਤਕ ਰੋਸ ਧਰਨਾ ਦਿੱਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਰਾਹਗੀਰ ਮਹਿਲਾ ਨਾਲ ਚਾਕੂ ਦੀ ਨੋਕ 'ਤੇ ਲੁੱਟ-ਖੋਹ ਕਰਨ ਵਾਲੇ ਤਿੰਨ ਮੁਲਜ਼ਮ ਗਿ੍ਫ਼ਤਾਰ <br/> ਅਗਲੀ ਖ਼ਬਰ ਜੀ.ਐੱਚ.ਜੀ. ਕਾਲਜ ਆਫ਼ ਫਾਰਮੇਸੀ (ਆਯੂਰਵੈਦਿਕ) ਦਾ ਨਤੀਜਾ ਸ਼ਾਨਦਾਰ ਰਿਹਾ
Ad Position 24