ਰਾਏਕੋਟ, 18 ਦਸੰਬਰ (ਸੁਸ਼ੀਲ)-ਰਾਏਕੋਟ ਤੋਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੇ ਸ਼ਾਨਦਾਰ ਜਿੱਤ ਹਾਸਲ ਕਰਕੇ ਪਾਰਟੀ ਦੀ ਮਜ਼ਬੂਤ ਸਥਿਤੀ ਨੂੰ ਇਕ ਵਾਰ ਫਿਰ ਸਾਬਿਤ ਕੀਤਾ ਹੈ | ਇਹ ਪ੍ਰਗਟਾਵਾ ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾਕਟਰ ਅਮਰ ਸਿੰਘ ਨੇ ਹਲਕੇ ਦੇ ਸਮੂਹ ਪਾਰਟੀ ਵਰਕਰਾਂ ਨੂੰ ਸ਼ਾਨਦਾਰ ਜਿੱਤ ਦੀ ਵਧਾਈ ਦਿੰਦੇ ਹੋਏ ਕੀਤਾ | ਡਾ. ਅਮਰ ਸਿੰਘ ਨੇ ਕਿਹਾ ਕਿ ਇਹ ਜਿੱਤ ਲੋਕਾਂ ਦੇ ਕਾਂਗਰਸ 'ਤੇ ਭਰੋਸੇ ਦੀ ਜਿੱਤ ਹੈ | ਉਨ੍ਹਾਂ ਨੇ ਕਾਂਗਰਸੀ ਵਰਕਰਾਂ ਦੀ ਮਿਹਨਤ ਅਤੇ ਇਕਜੁੱਟਤਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜ਼ਮੀਨੀ ਪੱਧਰ 'ਤੇ ਕੀਤੀ ਗਈ ਮਿਹਨਤ ਕਾਰਨ ਹੀ ਇਹ ਕਾਮਯਾਬੀ ਮਿਲੀ ਹੈ |