ਜਗਰਾਉਂ, 18 ਦਸੰਬਰ (ਗੁਰਦੀਪ ਸਿੰਘ ਮਲਕ)-ਵਿਧਾਨ ਸਭਾ ਹਲਕਾ ਜਗਰਾਉਂ ਅਧੀਨ ਪੈਂਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਗਾਲਿਬ ਕਲਾਂ ਤੋਂ ਕਾਂਗਰਸ ਦੇ ਉਮੀਦਵਾਰ ਹਰਿੰਦਰਜੀਤ ਸਿੰਘ ਚਾਹਲ ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ | ਉਨ੍ਹਾਂ ਆਪਣੇ ਵਿਰੋਧੀ ਅਕਾਲੀ ਦਲ ਦੇ ਉਮੀਦਵਾਰ ਦੀਦਾਰ ਸਿੰਘ ਮਲਕ ਨੂੰ 1715 ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਤਿੰਦਰ ਸਿੰਘ ਗਾਲਿਬ ਨੂੰ 2487 ਤੋਂ ਵੱਧ ਵੋਟਾਂ ਨਾਲ ਹਰਾ ਕੇ ਜ਼ਿਲ੍ਹਾ ਪ੍ਰੀਸ਼ਦ ਦੀ ਸੀਟ ਕਾਂਗਰਸ ਦੀ ਝੋਲੀ ਪਾਈ | ਜ਼ਿਲ੍ਹਾ ਪ੍ਰੀਸ਼ਦ ਦੀ ਵੋਟਾਂ ਦੀ ਗਿਣਤੀ ਦਾ ਬੀਤੀ ਦੇਰ ਰਾਤ ਨਤੀਜਾ ਐਲਾਨਿਆ ਗਿਆ ਸੀ, ਜਿਸ ਕਾਰਨ ਜ਼ਿਲ੍ਹਾ ਪ੍ਰੀਸ਼ਦ ਜੇਤੂ ਉਮੀਦਵਾਰ ਹਰਿੰਦਰਜੀਤ ਸਿੰਘ ਚਾਹਲ ਨੂੰ ਅੱਜ ਜੇਤੂ ਸਰਟੀਫ਼ਿਕੇਟ ਰਿਟਰਨਿੰਗ ਅਫ਼ਸਰ ਗੁਰਪ੍ਰੀਤਮਹਿੰਦਰ ਸਿੰਘ ਸਿੱਧੂ ਨੇ ਸੌਂਪਿਆ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਿੰਦਰਜੀਤ ਸਿੰਘ ਚਾਹਲ ਨੇ ਹਲਕੇ ਦੇ ਸਮੁੱਚੇ ਵੋਟਰਾਂ, ਸਪੋਟਰਾਂ, ਕਾਂਗਰਸੀ ਆਗੂਆਂ, ਵਰਕਰਾਂ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਦਾ ਸਹਿਯੋਗ ਦੇਣ ਲਈ ਧੰਨਵਾਦ ਕਰਦਿਆਂ ਵੋਟਰਾਂ ਦੀ ਉਮੀਦਾਂ 'ਤੇ ਖਰਾ ਉੱਤਰਨ ਦਾ ਵਿਸ਼ਵਾਸ ਦਿਵਾਉਂਦੇ ਕਿਹਾ ਕਿ ਉਹ ਹਲਕੇ ਦੇ ਵਿਕਾਸ ਲਈ ਆਪਣੀ ਪੂਰੀ ਵਾਹ ਲਾ ਦੇਣਗੇ | ਇਸ ਮੌਕੇ ਸਾਬਕਾ ਵਿਧਾਇਕ ਜਗਤਾਰ ਸਿੰਘ ਹਿੱਸੋਵਾਲ, ਕਰਨਜੀਤ ਸਿੰਘ ਸੋਨੀ ਗਾਲਿਬ, ਰਾਜੇਸ਼ਇੰਦਰ ਸਿੰਘ ਸਿੱਧੂ, ਪ੍ਰਧਾਨ ਨਵਦੀਪ ਸਿੰਘ ਗਰੇਵਾਲ, ਸਰਪੰਚ ਸਰਬਜੀਤ ਸਿੰਘ ਖਹਿਰਾ, ਸਰਪੰਚ ਗੁਰਚਰਨ ਸਿੰਘ ਗਾਲਿਬ, ਸਰਪੰਚ ਜਸਵੀਰ ਸਿੰਘ ਜੱਸਾ, ਸਰਪੰਚ ਨਾਹਰ ਸਿੰਘ ਪਰਜੀਆਂ, ਗੁਰਿੰਦਰਜੀਤ ਸਿੰਘ ਰਾਮਗੜ੍ਹ ਭੁੱਲਰ, ਸੁਖਮਿੰਦਰ ਸਿੰਘ ਰਾਮਗੜ੍ਹ ਭੁੱਲਰ, ਗੁਰਮੁੱਖ ਸਿੰਘ ਪੰਚ, ਡਾ: ਰਾਣਾ ਗਾਲਿਬ ਆਦਿ ਹਾਜ਼ਰ ਸਨ |
ਕਾਂਗਰਸੀ ਉਮੀਦਵਾਰ ਹਰਿੰਦਰਜੀਤ ਸਿੰਘ ਚਾਹਲ ਨੂੰ ਜੇਤੂ ਸਰਟੀਫ਼ਿਕੇਟ ਸੌਂਪਿਆ
ਅਜੀਤ ਡੈਸਕ
19-12-2025