ਸਿੱਧਵਾਂ ਬੇਟ, 18 ਦਸੰਬਰ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਮੁਖੀ ਡਾ: ਅੰਕੁਰ ਗੁਪਤਾ ਵਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਥਾਣਾ ਸਿੱਧਵਾਂ ਬੇਟ ਤਾਇਨਾਤ ਥਾਣੇਦਾਰ ਗੁਰਸੇਵਕ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਸਥਾਨਕ ਕਸਬੇ ਦੇ ਕਿਸ਼ਨਪੁਰਾ ਚੌਂਕ ਵਿਚ ਸ਼ੱਕੀ ਲੋਕਾਂ ਦੀ ਤਲਾਸ਼ੀ ਲਈ ਕੀਤੀ ਗਈ ਨਾਕਾਬੰਦੀ ਦੌਰਾਨ ਕਿਸੇ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਜਸਪਾਲ ਸਿੰਘ ਉਰਫ਼ ਜੱਸੂ ਪੁੱਤਰ ਅਮਰਜੀਤ ਸਿੰਘ ਵਾਸੀ ਧਰਮੇ ਦੀਆਂ ਛੰਨਾਂ ਥਾਣਾ ਮਹਿਤਪੁਰ (ਜਲੰਧਰ) ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ ਜੋ ਅੱਜ ਵੀ ਹੈਰੋਇਨ ਵੇਚਣ ਲਈ ਸਿੱਧਵਾਂ ਬੇਟ ਨਜ਼ਦੀਕ ਡਰੇਨ 'ਤੇ ਖੜ੍ਹਾ ਆਪਣੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ | ਉਪਰੰਤ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਉਕਤ ਸ਼ਖ਼ਸ ਨੂੰ 30 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ | ਜਿਸ ਖ਼ਿਲਾਫ਼ ਥਾਣਾ ਸਿੱਧਵਾਂ ਬੇਟ ਵਿਖੇ ਨਸ਼ਾ ਵਿਰੋਧੀ ਐਕਟ ਤਹਿਤ ਮੁਕੱਦਮਾਂ ਨੰ.287 ਦਰਜ ਕਰ ਲਿਆ |