ਜਗਰਾਉਂ, 18 ਦਸੰਬਰ (ਗੁਰਦੀਪ ਸਿੰਘ ਮਲਕ)-ਵਿਧਾਨ ਸਭਾ ਹਲਕਾ ਜਗਰਾਉਂ ਦੇ ਬਲਾਕ ਸੰਮਤੀ ਜ਼ੋਨ ਰਾਮਗੜ੍ਹ ਭੁੱਲਰ ਤੋਂ ਕਾਂਗਰਸ ਦੀ ਉਮੀਦਵਾਰ ਪ੍ਰਭਜੋਤ ਕੌਰ ਪਤਨੀ ਪੰਚ ਗੁਰਿੰਦਰਜੀਤ ਸਿੰਘ ਭੁੱਲਰ ਨੇ ਆਪਣੇ ਵਿਰੋਧੀ ਉਮੀਦਵਾਰ ਨੂੰ 288 ਵੋਟਾਂ ਦੇ ਫਰਕ ਨਾਲ ਹਰਾਇਆ | ਕੁੱਲ ਪੋਲਿੰਗ ਹੋਈਆਂ ਵੋਟਾਂ ਵਿਚ ਕਾਂਗਰਸ ਦੀ ਉਮੀਦਵਾਰ ਪ੍ਰਭਜੋਤ ਕੌਰ ਨੂੰ 726, ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਜੀਤ ਕੌਰ ਨੂੰ 438 ਵੋਟਾਂ ਅਤੇ 'ਆਪ' ਦੀ ਉਮੀਦਵਾਰ ਮਨਪ੍ਰੀਤ ਕੌਰ ਨੂੰ 300 ਵੋਟਾਂ ਹਾਸਲ ਹੋਈਆਂ | ਇਸ ਮੌਕੇ ਜੇਤੂ ਰਹੀ ਬੀਬੀ ਪ੍ਰਭਜੋਤ ਕੌਰ ਅਤੇ ਉਨ੍ਹਾਂ ਦੇ ਪਤੀ ਪੰਚ ਗੁਰਿੰਦਰਜੀਤ ਸਿੰਘ ਭੁੱਲਰ ਨੇ ਸੰਮਤੀ ਅਧੀਨ ਆਉਂਦੇ ਪਿੰਡ ਰਾਮਗੜ੍ਹ ਭੁੱਲਰ, ਚੀਮਨਾ ਅਤੇ ਤੱਪੜ ਹਰਨੀਆਂ ਦੇ ਵੋਟਰਾਂ ਦਾ ਧੰਨਵਾਦ ਕੀਤਾ, ਜਿੰਨ੍ਹਾਂ ਨੇ ਉਨ੍ਹਾਂ 'ਤੇ ਭਰੋਸਾ ਕਰਕੇ ਉਨ੍ਹਾਂ ਨੂੰ ਜਿਤਾਇਆ | ਇਸ ਮੌਕੇ ਹਲਕੇ ਵੱਖ-ਵੱਖ ਆਗੂਆਂ ਨੇ ਜੇਤੂ ਉਮੀਦਵਾਰ ਨੂੰ ਵਧਾਈ ਦਿੱਤੀ |