ਰਾਏਕੋਟ, 18 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਹਲਕਾ ਰਾਏਕੋਟ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਪੱਖੋਵਾਲ (ਜਨਰਲ ਔਰਤ) ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਬਲਵਿੰਦਰ ਕੌਰ ਪੰਧੇਰ ਪਤਨੀ ਰਾਜਦੀਪ ਸਿੰਘ ਆਂਡਲੂ ਵਲੋਂ ਸਮੂਹ ਸਮਰਥਕਾਂ ਤੇ ਵੋਟਰਾਂ ਦਾ ਸਹਿਯੋਗ ਦੇਣ 'ਤੇ ਧੰਨਵਾਦ ਕੀਤਾ | ਇਸ ਸਮੇਂ ਗੱਲਬਾਤ ਕਰਦਿਆਂ ਰਾਜਦੀਪ ਸਿੰਘ ਆਂਡਲੂ ਤੇ ਉਮੀਦਵਾਰ ਬਲਵਿੰਦਰ ਕੌਰ ਪੰਧੇਰ ਨੇ ਆਖਿਆ ਕਿ ਜ਼ੋਨ ਅਧੀਨ ਪੈਂਦੇ ਸਮੂਹ ਪਿੰਡਾਂ ਦੇ ਵੋਟਰਾਂ ਵਲੋਂ ਉਨ੍ਹਾਂ ਨੂੰ ਭਰਪੂਰ ਸਮਰਥਨ ਦਿੱਤਾ ਹੈ | ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਸੇਵਾ ਵਿਚ ਸਦਾ ਹਾਜ਼ਰ ਰਹਿਣਗੇ |