21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਜ਼ਿਲ੍ਹਾ ਪ੍ਰੀਸ਼ਦ ਜ਼ੋਨ ਬਿੰਜਲ ਤੋਂ ਕਾਂਗਰਸੀ ਉਮੀਦਵਾਰ ਸੁਖਭਿੰਦਰ ਸਿੰਘ ਨਿੱਕਾ ਝੋਰੜਾਂ 1692 ਵੋਟਾਂ ਦੀ ਲੀਡ ਨਾਲ ਜੇਤੂ

Ad Position 21
No active advertisement
ਅਜੀਤ ਡੈਸਕ 19-12-2025
ਰਾਏਕੋਟ, 18 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਵਿਧਾਨ ਸਭਾ ਹਲਕਾ ਰਾਏਕੋਟ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ-15 ਬਿੰਜਲ (ਜਨਰਲ ਮਰਦ) ਤੋਂ ਕਾਂਗਰਸੀ ਉਮੀਦਵਾਰ ਸੁਖਭਿੰਦਰ ਸਿੰਘ ਨਿੱਕਾ ਝੋਰੜਾਂ ਨੇ 7885 ਵੋਟਾਂ, ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਪ੍ਰੀਤ ਸਿੰਘ ਜੌਹਲਾਂ ਨੇ 6193 ਵੋਟਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਨੱਥੋਵਾਲ ਨੇ 4565 ਵੋਟਾਂ ਪ੍ਰਾਪਤ ਕੀਤੀਆਂ | ਇਸ ਚੋਣ ਵਿਚ ਕਾਂਗਰਸ ਦੇ ਉਮੀਦਵਾਰ ਸੁਖਭਿੰਦਰ ਸਿੰਘ ਨਿੱਕਾ ਝੋਰੜਾਂ ਨੇ 1692 ਵੋਟਾਂ ਨਾਲ ਜਿੱਤ ਪ੍ਰਾਪਤ ਕਰਕੇ ਇਸ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਨੂੰ ਕਾਂਗਰਸ ਪਾਰਟੀ ਦੀ ਝੋਲੀ ਪਾਇਆ ਹੈ | ਇਸ ਜਿੱਤ 'ਤੇ ਸਾਂਸਦ ਡਾ.ਅਮਰ ਸਿੰਘ ਤੇ ਕਾਂਗਰਸ ਦੇ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਵਲੋਂ ਮੁਬਾਰਕਵਾਦ ਦਿੱਤੀ ਗਈ | ਇਸ ਮੌਕੇ ਕਾਂਗਰਸ ਦੇ ਦਫ਼ਤਰ ਇੰਚਾਰਜ ਸੁਖਪਾਲ ਸਿੰਘ ਗੋਂਦਵਾਲ, ਸਾਬਕਾ ਸਰਪੰਚ ਦਲਜੀਤ ਸਿੰਘ ਝੋਰੜਾਂ, ਨੰਬਰਦਾਰ ਬਲਜਿੰਦਰ ਸਿੰਘ ਗਿੱਲ, ਚੇਅਰਮੈਨ ਤਰਲੋਚਨ ਸਿੰਘ ਝੋਰੜਾਂ, ਸਰਪੰਚ ਗੁਰਪ੍ਰੀਤ ਸਿੰਘ ਝੋਰੜਾਂ ਵਲੋਂ ਜੇਤੂ ਉਮੀਦਵਾਰ ਨੂੰ ਵਧਾਈ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਇਯਾਲੀ ਦੀ ਹਮਾਇਤ ਪ੍ਰਾਪਤ ਜ਼ੋਨ ਗੁੜੇ ਤੋਂ ਬੀਬੀ ਹਰਭਜਨ ਕੌਰ ਸ਼ਹਿਰੀਆ ਤਲਵੰਡੀ ਬਲਾਕ ਸੰਮਤੀ ਮੈਂਬਰ ਬਣੇ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਸਹਿਯੋਗ ਦੇਣ 'ਤੇ ਸਮਰਥਕਾਂ ਤੇ ਵੋਟਰਾਂ ਦਾ ਧੰਨਵਾਦ
Ad Position 24