20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਕਾਂਗਰਸ ਪਾਰਟੀ ਦੀ ਉਮੀਦਵਾਰ ਮਨਜੋਤ ਕੌਰ ਗਰੇਵਾਲ ਵਲੋਂ ਵੋਟਰਾਂ ਦਾ ਧੰਨਵਾਦ

Ad Position 21
No active advertisement
ਅਜੀਤ ਡੈਸਕ 19-12-2025
ਜੋਧਾਂ, 18 ਦਸੰਬਰ (ਗੁਰਵਿੰਦਰ ਸਿੰਘ ਹੈਪੀ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮੋਹੀ ਤੋਂ ਕੈਪਟਨ ਸੰਦੀਪ ਸੰਧੂ ਜਨਰਲ ਸਕੱਤਰ ਪੰਜਾਬ ਕਾਂਗਰਸ ਦੀ ਅਗਵਾਈ ਹੇਠ ਚੋਣ ਲੜੇ ਕਾਂਗਰਸ ਪਾਰਟੀ ਦੇ ਮਹਿਲਾ ਉਮੀਦਵਾਰ ਮਨਜੋਤ ਕੌਰ ਗਰੇਵਾਲ ਬੱਲੋਵਾਲ (ਪਤਨੀ ਅਮਰਦੀਪ ਸਿੰਘ ਰੂਬੀ ਗਰੇਵਾਲ) ਨੇ ਆਪਣੇ ਗ੍ਰਹਿ ਵਿਖੇ ਰੱਖੀ ਮੀਟਿੰਗ ਸਮੇਂ ਗੱਲ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਜ਼ਿਲ੍ਹਾ ਪ੍ਰੀਸ਼ਦ ਬਲਾਕ ਸੰਮਤੀ ਚੋਣਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਜਿਸ ਦੇ ਮੱਦੇਨਜ਼ਰ ਆਉਣ ਵਾਲਾ ਸਮਾਂ ਕਾਂਗਰਸ ਪਾਰਟੀ ਦੇ ਹੱਕ ਵਿਚ ਹੈ | ਚੋਣਾਂ ਵਿਚ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮੋਹੀ ਦੇ ਸਾਰੇ ਹੀ ਵੋਟਰਾਂ ਦਾ ਧੰਨਵਾਦ ਕਰਦਿਆਂ ਮਨਜੋਤ ਕੌਰ ਨੇ ਕਿਹਾ ਕਿ ਕਾਂਗਰਸ ਪਾਰਟੀ ਉਨ੍ਹਾਂ ਦੇ ਨਾਲ ਹਮੇਸ਼ਾਂ ਪਰਿਵਾਰ ਵਾਂਗ ਖੜ੍ਹੀ ਹੈ | ਗਰੇਵਾਲ ਨੇ ਕਿਹਾ ਕਿ ਪੰਜਾਬ ਦਾ ਸਰਬਪੱਖੀ ਵਿਕਾਸ ਸਿਰਫ਼ ਕਾਂਗਰਸ ਪਾਰਟੀ ਹੀ ਕਰ ਸਕਦੀ ਹੈ |
Ad Position 22
No active advertisement
ਪਿਛਲੀ ਖ਼ਬਰ ਟੋਨੀ ਭੱਠਾਧੂਹਾ ਨੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਪੁੜੈਣ ਦੇ ਵੋਟਰਾਂ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਪੁੜੈਣ ਤੋਂ ਇਯਾਲੀ ਸਮਰਥਕ ਗੁਰਮੀਤ ਸਿੰਘ ਹਾਂਸ ਵਲੋਂ ਸ਼ਾਨਦਾਰ ਜਿੱਤ ਦਰਜ
Ad Position 24