ਹੰਬੜਾਂ, 18 ਦਸੰਬਰ (ਮੇਜਰ ਹੰਬੜਾਂ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਪੁੜੈਣ ਤੋਂ ਕਾਂਗਰਸ ਪਾਰਟੀ ਦੀ ਟਿਕਟ 'ਤੇ ਚੋਣ ਲੜੇ ਸੁਖਵਿੰਦਰ ਸਿੰਘ ਟੋਨੀ ਨੇ ਜ਼ੋਨ ਦੇ ਸਮੁੱਚੇ ਵੋਟਰਾਂ ਦਾ ਧੰਨਵਾਦ ਕੀਤਾ ਜਿੰਨ੍ਹਾਂ ਨੇ ਉਨ੍ਹਾਂ ਨੂੰ ਵੋਟਾਂ ਦੇ ਕੇ ਮਾਣ ਬਖਸ਼ਿਆ ਹੈ | ਉਨ੍ਹਾਂ ਕਿਹਾ ਕਿ ਭਾਵੇਂ ਕਿ ਅਸੀਂ ਸੀਟ ਜਿੱਤ ਦਰਜ ਨਹੀਂ ਕਰ ਸਕੇ ਪਰ ਵੋਟਰਾਂ ਨੇ ਸਾਨੂੰ ਵੱਡੀ ਗਿਣਤੀ 'ਚ ਵੋਟਾਂ ਪਾਈਆਂ ਜਿਸ ਨਾਲ ਅਸੀਂ ਵਿਰੋਧੀ ਉਮੀਦਵਾਰ ਨੂੰ ਟੱਕਰ ਦੇਣ 'ਚ ਕਾਮਯਾਬ ਰਹੇ | ਉਨ੍ਹਾਂ ਕਾਂਗਰਸ ਦੇ ਹਲਕਾ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ, ਮਨਪ੍ਰੀਤ ਸਿੰਘ ਈਸੇਵਾਲ, ਪ੍ਰਧਾਨ ਪ੍ਰੇਮ ਸਿੰਘ ਸੇਖੋਂ ਸਮੇਤ ਕਾਂਗਰਸੀ ਵਰਕਰਾਂ ਦਾ ਧੰਨਵਾਦ ਕੀਤਾ ਜਿੰਨ੍ਹਾਂ ਨੇ ਉਨ੍ਹਾਂ ਦੀ ਚੋਣ ਮੁਹਿੰਮ 'ਚ ਪੂਰੇ ਜੋਸ਼ ਨਾਲ ਭਾਗ ਲਿਆ |