20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ 'ਚੋਂ ਜੇਤੂ 'ਆਪ' ਉਮੀਦਵਾਰਾਂ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 19-12-2025
ਜਗਰਾਉਂ, 18 ਦਸੰਬਰ (ਸ਼ਮਸ਼ੇਰ ਸਿੰਘ ਗਾਲਿਬ)-ਵਿਧਾਨ ਸਭਾ ਹਲਕਾ ਜਗਰਾਉਂ 'ਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚੋਂ ਜੇਤੂ ਉਮੀਦਵਾਰਾਂ ਦਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਉਮੀਦਵਾਰਾਂ ਦੀ ਜਿੱਤ ਲਈ ਹਲਕੇ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਆਮ ਆਦਮੀ ਪਾਰਟੀ ਵਲੋਂ ਹਰ ਵਰਗ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਜਿੱਤ ਹੈ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਵਲੋਂ ਜਿੱਥੇ ਲੋਕਾਂ ਨੂੰ ਬਿਜਲੀ 'ਤੇ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ, ਉੱਥੇ ਸਿਹਤ, ਸਿੱਖਿਆ ਨਾਲ ਸਬੰਧਿਤ ਤੇ ਹੋਰ ਵਧੀਆ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵੱਡੀ ਪੱਧਰ 'ਤੇ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਨਾਲ ਮਾਵਾਂ ਦੇ ਪੁੱਤਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਇਆ ਜਾ ਸਕੇ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਸਕੇ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਦੀਆਂ ਇੰਨ੍ਹਾਂ ਨੀਤੀਆਂ ਤੋਂ ਖੁਸ਼ ਹੋ ਕੇ ਲੋਕ ਆਪ ਮੁਹਾਰੇ ਹੀ ਆਮ ਆਦਮੀ ਪਾਰਟੀ ਦਾ ਵੱਡਾ ਸਮਰਥਨ ਕਰ ਰਹੇ ਹਨ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਜੇਤੂ ਉਮੀਦਵਾਰ ਗੁਰਪ੍ਰੀਤ ਕੌਰ ਸਰੋਏ, ਬੀਬੀ ਸਹਿਰੀਨ ਕੌਰ ਖ਼ਾਲਸਾ ਤੇ ਬਲਾਕ ਸੰਮਤੀ ਦੇ ਜੇਤੂ ਉਮੀਦਵਾਰ ਪਰਮਿੰਦਰ ਸਿੰਘ ਹਠੂਰ, ਪਰਵਿੰਦਰ ਸਿੰਘ ਮਾਣੂੰਕੇ, ਕਮਲਜੀਤ ਸਿੰਘ ਕਮਾਲਪੁਰਾ, ਸੁਖਦੇਵ ਸਿੰਘ ਕਾਉਂਕੇ, ਜਸਮੇਲ ਸਿੰਘ, ਦਲਜੀਤ ਸਿੰਘ ਮੱਲ੍ਹਾ, ਚਮਕੌਰ ਸਿੰਘ ਚਕਰ, ਕਿਰਨਪ੍ਰੀਤ ਕੌਰ ਸ਼ੇਖਦੌਲਤ ਆਦਿ ਹਾਜ਼ਰ ਸਨ | ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਜਗਰਾਉਂ 'ਚੋਂ 2 ਜ਼ਿਲ੍ਹਾ ਪ੍ਰੀਸ਼ਦ ਅਤੇ 9 ਬਲਾਕ ਸੰਮਤੀ ਉਮੀਦਵਾਰ ਜਿੱਤੇ ਹਨ |
Ad Position 22
No active advertisement
ਪਿਛਲੀ ਖ਼ਬਰ ਜਗਰਾਉਂ 'ਚ ਕਾਂਗਰਸ ਦੇ ਜੇਤੂ 11 ਬਲਾਕ ਸੰਮਤੀ ਮੈਂਬਰਾਂ ਦਾ ਕਾਂਗਰਸੀ ਆਗੂਆਂ ਵਲੋਂ ਸਨਮਾਨ ਅਗਲੀ ਖ਼ਬਰ ਵਿਧਾਇਕ ਇਯਾਲੀ ਦੀ ਹਮਾਇਤ ਪ੍ਰਾਪਤ ਜ਼ੋਨ ਚੌਂਕੀਮਾਨ ਤੋਂ ਬਲਾਕ ਸੰਮਤੀ ਚੋਣ ਉਮੀਦਵਾਰ ਰਾਜਦੀਪ ਸਿੰਘ ਖ਼ਾਲਸਾ ਚੌਂਕੀਮਾਨ ਨ...
Ad Position 24