20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਕਾਮਿਲ ਅਮਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਦਾ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 19-12-2025
ਰਾਏਕੋਟ, 18 ਦਸੰਬਰ (ਸੁਸ਼ੀਲ)-ਵਿਧਾਨ ਸਭਾ ਹਲਕੇ ਅਧੀਨ ਪੈਂਦੇ 25 ਬਲਾਕ ਸੰਮਤੀ ਜ਼ੋਨਾਂ ਅਤੇ ਤਿੰਨ ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ ਵਿਚ ਲਗਭਗ ਹੂੰਝਾ ਫੇਰ ਜਿੱਤ ਪ੍ਰਾਪਤ ਕਰਕੇ ਕਾਂਗਰਸ ਪਾਰਟੀ ਨੇ ਹਲਕੇ ਵਿਚ ਜ਼ੋਰਦਾਰ ਵਾਪਸੀ ਕੀਤੀ ਹੈ | ਕਾਂਗਰਸ ਵਲੋਂ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਦੀ ਅਗਵਾਈ ਵਿਚ ਲੜੀਆਂ ਗਈਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੌਰਾਨ ਜਿੱਥੇ ਕਾਂਗਰਸ ਨੇ ਹਲਕੇ ਅਧੀਨ ਪੈਂਦੇ 25 ਬਲਾਕ ਸੰਮਤੀ ਜ਼ੋਨਾਂ ਵਿਚੋਂ 17 ਜ਼ੋਨਾਂ ਵਿਚ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ ਉੱਥੇ ਹਲਕੇ ਦੇ ਤਿੰਨੇ ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ ਵਿਚ ਵੀ ਵੱਡੀ ਜਿੱਤ ਹਾਸਲ ਕੀਤੀ ਹੈ | ਬਲਾਕ ਸੰਮਤੀ ਰਾਏਕੋਟ ਦੇ ਬੀਤੀ ਦੇਰ ਰਾਤ 25 ਜ਼ੋਨਾਂ ਦੇ ਐਲਾਨੇ ਨਤੀਜਿਆਂ ਵਿਚ ਜਿੱਥੇ ਕਾਂਗਰਸ ਨੇ 17 ਸੰਮਤੀ ਜ਼ੋਨਾਂ 'ਤੇ ਜਿੱਤ ਪ੍ਰਾਪਤ ਕੀਤੀ ਹੈ ਉੱਥੇ 6 ਜ਼ੋਨਾਂ 'ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ, ਇਕ ਜ਼ੋਨ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਅਤੇ ਇਕ ਜ਼ੋਨ ਤੋਂ ਆਜ਼ਾਦ ਉਮੀਦਵਾਰ ਜੇਤੂ ਰਿਹਾ ਹੈ | ਜਾਣਕਾਰੀ ਮੁਤਾਬਿਕ ਹਲਕੇ ਦੇ ਸੰਮਤੀ ਜ਼ੋਨ ਅੱਬੂਵਾਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੁਖ ਸਿੰਘ ਆਪਣੇ ਵਿਰੋਧੀ ਕਾਂਗਰਸ ਦੇ ਉਮੀਦਵਾਰ ਵਤਨ ਵੀਰ ਸਿੰਘ ਨੂੰ 186 ਵੋਟਾਂ ਦੇ ਫਰਕ ਨਾਲ ਹਰਾ ਕੇ ਜੇਤੂ ਰਹੇ, ਇਸ ਤੋਂ ਇਲਾਵਾ ਹਲਵਾਰਾ ਜ਼ੋਨ ਤੋਂ ਕਾਂਗਰਸ ਦੀ ਉਮੀਦਵਾਰ ਕਿਰਨਜੀਤ ਕੌਰ 422 ਵੋਟਾਂ ਦੇ ਫਰਕ ਨਾਲ ਜੇਤੂ ਰਹੀ, ਸੰਮਤੀ ਜ਼ੋਨ ਗੋਂਦਵਾਲ ਤੋਂ ਕਾਂਗਰਸ ਦੀ ਉਮੀਦਵਾਰ ਵਰਿੰਦਰ ਪਾਲ ਕੌਰ 299 ਵੋਟਾਂ ਦੇ ਫਰਕ ਨਾਲ ਜੇਤੂ ਰਹੀ, ਸੰਮਤੀ ਜ਼ੋਨ ਡਾਂਗੋਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਲਜੀਤ ਕੌਰ ਸਿਰਡਤ ਦੋ ਵੋਟਾਂ ਦੇ ਫਰਕ ਨਾਲ ਜੇਤੂ ਰਹੇ, ਇਸ ਤੋਂ ਇਲਾਵਾ ਲੋਹਟਬੱਦੀ ਜ਼ੋਨ ਤੋਂ ਕੁਲਦੀਪ ਸਿੰਘ ਕਾਂਗਰਸੀ ਉਮੀਦਵਾਰ 179 ਵੋਟਾਂ ਦੇ ਫਰਕ ਨਾਲ ਜੇਤੂ ਰਹੇ, ਜੌਹਲਾਂ ਜ਼ੋਨ ਤੋਂ ਆਮ ਆਦਮੀ ਪਾਰਟੀ ਦੇ ਗੁਰਦੀਪ ਸਿੰਘ ਸੱਤ ਵੋਟਾਂ ਦੇ ਫਰਕ ਨਾਲ ਜੇਤੂ ਰਹੇ | ਜਲਾਲਦੀਵਾਲ ਜ਼ੋਨ ਤੋਂ ਕਾਂਗਰਸੀ ਉਮੀਦਵਾਰ ਪਿ੍ਤਪਾਲ ਕੌਰ 137 ਵੋਟਾਂ ਨੇ ਫਰਕ ਨਾਲ ਜੇਤੂ ਰਹੇ | ਨੱਥੋਵਾਲ ਜ਼ੋਨ ਤੋਂ ਮੱਘਰ ਸਿੰਘ ਕਾਂਗਰਸ ਦੇ ਉਮੀਦਵਾਰ 121 ਵੋਟਾਂ ਨੇ ਫਰਕ ਨਾਲ ਜੇਤੂ ਰਹੇ | ਝੋਰੜਾਂ ਜੋਨ ਤੋਂ ਕਾਂਗਰਸੀ ਉਮੀਦਵਾਰ ਸਿਮਰਨਜੀਤ ਕੌਰ 877 ਵੋਟਾਂ ਦੇ ਵੱਡੇ ਫਰਕ ਨਾਲ ਜੇਤੂ ਰਹੇ ਅਤੇ ਕਲਸੀਆਂ ਜ਼ੋਨ ਤੋਂ ਆਜ਼ਾਦ ਉਮੀਦਵਾਰ ਹਰਜੀਤ ਸਿੰਘ ਨੇ ਆਪਣੇ ਨੇੜਲੇ ਵਿਰੋਧੀ ਕਾਂਗਰਸ ਦੇ ਉਮੀਦਵਾਰ ਨੂੰ 226 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਹਾਸਲ ਕੀਤੀ ਹੈ | ਸੰਮਤੀ ਜ਼ੋਨ ਐਤੀਆਣਾ ਤੋਂ ਆਪ ਉਮੀਦਵਾਰ ਸੁਖਵਿੰਦਰ ਕੌਰ ਨੇ 97 ਵੋਟਾਂ ਦੀ ਲੀਡ ਨਾਲ ਜਿੱਤ ਹਾਸਿਲ ਕੀਤੀ ਜਦਕਿ ਪੱਖੋਵਾਲ ਤੋਂ 'ਆਪ' ਉਮੀਦਵਾਰ ਚੰਦਰ ਕਾਂਤਾ ਟੱਕਰ 432 ਵੋਟਾਂ ਦੇ ਫਰਕ ਨਾਲ ਜੇਤੂ ਰਹੀ | ਇਸ ਤੋਂ ਇਲਾਵਾ ਸੰਮਤੀ ਜ਼ੋਨ ਰਛੀਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਬੰਸ ਸਿੰਘ 69 ਕੋਈ ਵੋਟਾਂ ਦੇ ਫਰਕ ਨਾਲ ਜੇਤੂ ਰਹੇ | ਜ਼ੋਨ ਤਲਵੰਡੀ ਰਾਏ ਤੋਂ ਕਾਂਗਰਸ ਉਮੀਦਵਾਰ ਹਰਜੀਤ ਕੌਰ ਨੇ 112 ਵੋਟਾਂ ਦੇ ਫਰਕ ਨਾਲ ਜਿੱਤ ਹਾਸਲ ਕੀਤੀ, ਬੁਰਜ ਹਰੀ ਸਿੰਘ ਜ਼ੋਨ ਤੋਂ ਪ੍ਰਦੀਪ ਸਿੰਘ ਗਰੇਵਾਲ ਕਾਂਗਰਸੀ ਉਮੀਦਵਾਰ ਨੇ 265 ਵੋਟਾਂ ਦੇ ਫਰਕ ਨਾਲ ਜਿੱਤ ਹਾਸਲ ਕੀਤੀ, ਸੁਧਾਰ ਚੋਣ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਵਿੰਦਰ ਸਿੰਘ ਨੇ 158 ਵੋਟਾਂ ਨਾਲ ਜਿੱਤ ਹਾਸਲ ਕੀਤੀ, ਅਕਾਲਗੜ੍ਹ ਤੋਂ ਕਾਂਗਰਸੀ ਉਮੀਦਵਾਰ ਜਗਦੇਵ ਸਿੰਘ 251 ਵੋਟਾਂ ਦੇ ਫਰਕ ਨਾਲ ਜੇਤੂ ਰਹੇ, ਟੂਸਾ ਜੋਨ ਤੋਂ ਕੁਲਵਿੰਦਰ ਕੌਰ ਕਾਂਗਰਸੀ ਉਮੀਦਵਾਰ 424 ਵੋਟਾਂ ਨਾਲ ਜਿੱਤ ਹਾਸਲ ਕੀਤੀ | ਆਂਡਲੂ ਜ਼ੋਨ ਤੋਂ ਕਾਂਗਰਸੀ ਉਮੀਦਵਾਰ ਚਰਨਜੀਤ ਕੌਰ 118 ਵੋਟਾਂ ਦੇ ਫਰਕ ਨਾਲ ਜੇਤੂ ਰਹੇ, ਬੜੂੰਦੀ ਜ਼ੋਨ ਤੋਂ ਕਾਂਗਰਸੀ ਉਮੀਦਵਾਰ ਜਸਪ੍ਰੀਤ ਕੌਰ 217 ਵੋਟਾਂ ਦੇ ਫਰਕ ਨਾਲ ਜੇਤੂ ਰਹੇ, ਜ਼ੋਨ ਬੋਪਾਰਾਏ ਖੁਰਦ ਤੋਂ ਮਨਪ੍ਰੀਤ ਕੌਰ ਕਾਂਗਰਸੀ ਉਮੀਦਵਾਰ 331 ਵੋਟਾਂ ਦੇ ਫਰਕ ਨਾਲ ਜੇਤੂ ਰਹੇ | ਬੱਸੀਆਂ ਤੋਂ ਕਾਂਗਰਸੀ ਉਮੀਦਵਾਰ ਜਸਵੀਰ ਸਿੰਘ ਉੱਪਲ 262 ਵੋਟਾਂ ਦੇ ਫਰਕ ਨਾਲ ਜੇਤੂ ਰਹੇ | ਬਿੰਜਲ ਜ਼ੋਨ ਤੋਂ ਕਾਂਗਰਸੀ ਉਮੀਦਵਾਰ ਰਸ਼ਪਾਲ ਸਿੰਘ 349 ਵੋਟਾਂ ਅਤੇ ਤਾਜਪੁਰ ਜ਼ੋਨ ਤੋਂ ਕਾਂਗਰਸੀ ਉਮੀਦਵਾਰ ਗੁਲਵੰਤ ਸਿੰਘ ਨੇ ਆਪਣੇ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ 55 ਵੋਟਾਂ ਦੇ ਫਰਕ ਨਾਲ ਹਰਾਇਆ ਹੈ | ਉੱਧਰ ਦੂਜੇ ਪਾਸੇ ਹਲਕੇ ਅਧੀਨ ਪੈਂਦੇ ਤਿੰਨੇ ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ ਵਿਚ ਵੀ ਕਾਂਗਰਸ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ |
Ad Position 22
No active advertisement
ਪਿਛਲੀ ਖ਼ਬਰ ਹਲਕਾ ਰਾਏਕੋਟ ਦੇ 3 ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ ਤੋਂ ਕਾਂਗਰਸ ਦੀ ਧਮਾਕੇਦਾਰ ਜਿੱਤ ਅਗਲੀ ਖ਼ਬਰ ਬਲਾਕ ਸੰਮਤੀ ਡੱਲਾ ਜ਼ੋਨ ਤੋਂ ਅਕਾਲੀ ਉਮੀਦਵਾਰ ਸੁਰਿੰਦਰ ਸਿੰਘ ਸ਼ਿੰਦਾ 77 ਵੋਟਾਂ ਦੇ ਫ਼ਰਕ ਨਾਲ ਜੇਤੂ
Ad Position 24