ਹਲਵਾਰਾ, 18 ਦਸੰਬਰ (ਮਨਦੀਪ ਸਿੰਘ ਉੱਭੀ)-ਸਥਾਨਕ ਪਿੰਡ ਹਲਵਾਰਾ ਦੇ ਸਾਬਕਾ ਸਰਪੰਚ ਹਰਜਿੰਦਰ ਸਿੰਘ ਧਾਲੀਵਾਲ ਦੇ ਸੰਖੇਪ ਬਿਮਾਰੀ ਕਾਰਨ ਅਚਾਨਕ ਅਕਾਲ ਚਲਾਣਾ ਕਰ ਜਾਣ 'ਤੇ ਉਨ੍ਹਾਂ ਦੇ ਪਿਤਾ ਬਲਵੰਤ ਸਿੰਘ ਧਾਲੀਵਾਲ, ਭਰਾ ਜਸਵਿੰਦਰ ਸਿੰਘ ਨੰਬਰਦਾਰ ਤੇ ਸਮੂਹ ਪਰਿਵਾਰ, ਪਿੰਡ ਵਾਸੀਆਂ ਅਤੇ ਇਲਾਕੇ ਨੂੰ ਗਹਿਰਾ ਸਦਮਾ ਪੁੱਜਾ ਹੈ | ਸਵ: ਹਰਜਿੰਦਰ ਸਿੰਘ ਧਾਲੀਵਾਲ ਦਾ ਅੰਤਿਮ ਸੰਸਕਾਰ ਅੱਜ ਸੈਂਕੜੇ ਨਮ ਅੱਖਾਂ ਦੀ ਹਾਜ਼ਰੀ ਦੌਰਾਨ ਹਲਵਾਰਾ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ | ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋ, ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ, ਸਹਾਇਕ ਖੁਰਾਕ ਸਪਲਾਈ ਅਫ਼ਸਰ ਚਰਨਜੀਤ ਸਿੰਘ ਧਾਲੀਵਾਲ, 'ਆਪ' ਆਗੂ ਮਨਜੀਤ ਸਿੰਘ ਰਾਏਕੋਟ, ਸੁਖਵਿੰਦਰ ਸਿੰਘ ਸਰਪੰਚ ਹਲਵਾਰਾ, ਸਾਬਕਾ ਸਰਪੰਚ ਲਖਵੀਰ ਸਿੰਘ ਐਤੀਆਣਾ, ਭੈਣ ਨਰਿੰਦਰ ਕੌਰ, ਜਗਦੀਪ ਸਿੰਘ ਕੈਨੇਡਾ ਭਤੀਜਾ, ਇੰਦਰਜੀਤ ਸਿੰਘ ਭਤੀਜਾ, ਜਸਵਿੰਦਰ ਸਿੰਘ ਜੱਸ ਭਾਣਜਾ, ਨਿਰਮਲ ਸਿੰਘ ਹਲਵਾਰਾ ਤੇ ਹੋਰ ਇਲਾਕੇ ਦੇ ਪੰਚ-ਸਰਪੰਚ ਤੇ ਪਤਵੰਤੇ ਸੱਜਣ ਸਾਬਕਾ ਸਰਪੰਚ ਹਰਜਿੰਦਰ ਸਿੰਘ ਧਾਲੀਵਾਲ ਦੀ ਅੰਤਿਮ ਯਾਤਰਾ ਵਿਚ ਹਾਜ਼ਰ ਹੋਏ |