ਰਾਏਕੋਟ, 18 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਬਲਾਕ ਸੰਮਤੀ ਰਾਏਕੋਟ ਦੀ ਸਾਬਕਾ ਚੇਅਰਪਰਸਨ ਪਰਮਿੰਦਰ ਕੌਰ ਗਿੱਲ ਅਤੇ ਵੇਰਕਾ ਮਿਲਕ ਪਲਾਂਟ ਲੁਧਿਆਣਾ ਦੇ ਸਾਬਕਾ ਚੇਅਰਮੈਨ ਅਵਤਾਰ ਸਿੰਘ ਗਿੱਲ ਬੁਰਜ ਹਰੀ ਸਿੰਘ ਦੇ ਜਵਾਈ ਪਰਮਿੰਦਰ ਸਿੰਘ ਨੋਨੀ ਗਰੇਵਾਲ (59) ਦੀ ਅਚਾਨਕ ਇੰਗਲੈਂਡ ਵਿਖੇ ਮੌਤ ਹੋ ਗਈ ਹੈ | ਇਸ ਮੌਕੇ ਜਾਣਕਾਰੀ ਦਿੰਦਿਆਂ ਰਿੱਕੀ ਗਿੱਲ ਕੈਨੇਡਾ ਨੇ ਦੱਸਿਆ ਕਿ ਪਰਮਿੰਦਰ ਸਿੰਘ ਨੋਨੀ ਦਾ ਅੰਤਿਮ ਸੰਸਕਾਰ 5 ਜਨਵਰੀ 2026 ਨੂੰ ਇੰਗਲੈਂਡ ਵਿਖੇ ਕੀਤਾ ਜਾਵੇਗਾ | ਇਸ ਬੇਵਕਤੀ ਮੌਤ 'ਤੇ ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸਾਂਸਦ ਡਾ: ਅਮਰ ਸਿੰਘ, ਡਾ: ਟੀ.ਪੀ. ਸਿੰਘ (ਪ੍ਰਧਾਨ ਗਰੁੱਪ), ਇਕਬਾਲ ਸਿੰਘ ਝੂੰਦਾ ਸਾਬਕਾ ਵਿਧਾਇਕ, ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ, ਮੇਜਰ ਸਿੰਘ ਮੁੱਲਾਂਪੁਰ ਜ਼ਿਲ੍ਹਾ ਪ੍ਰਧਾਨ ਕਾਂਗਰਸ, ਕਾਂਗਰਸ ਦੇ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ, ਕੈਪਟਨ ਸੰਦੀਪ ਸਿੰਘ ਸੰਧੂ ਹਲਕਾ ਇੰਚਾਰਜ ਦਾਖਾ, ਜਗਤਾਰ ਸਿੰਘ ਜੱਗਾ ਹਿੱਸੋਵਾਲ ਹਲਕਾ ਇੰਚਾਰਜ ਕਾਂਗਰਸ ਜਗਰਾਉਂ, ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ, ਸਾਬਕਾ ਸਰਪੰਚ ਜਸਪ੍ਰੀਤ ਸਿੰਘ ਤਲਵੰਡੀ ਰਾਏ ਆਦਿ ਆਗੂਆਂ ਵਲੋਂ ਗਿੱਲ ਤੇ ਗਰੇਵਾਲ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ |