20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਬਾਬਾ ਈਸ਼ਰ ਸਿੰਘ ਬਾਬਾ ਕੁੰਦਨ ਸਿੰਘ (ਨ) ਪਬਲਿਕ ਸਕੂਲ ਝੋਰੜਾਂ ਵਿਖੇ ਸਾਲਾਨਾ ਖੇਡਾਂ ਦਾ ਹੋਇਆ ਸ਼ਾਨਦਾਰ ਆਗਾਜ਼

Ad Position 21
No active advertisement
ਅਜੀਤ ਡੈਸਕ 19-12-2025
ਰਾਏਕੋਟ, 18 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਈਸ਼ਰ ਸਿੰਘ ਬਾਬਾ ਕੁੰਦਨ ਸਿੰਘ (ਨ) ਪਬਲਿਕ ਸਕੂਲ ਝੋਰੜਾਂ ਦੀਆਂ ਸਾਲਾਨਾ ਸਕੂਲ ਖੇਡਾਂ ਬੜੀ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋਈਆਂ | ਇੰਨ੍ਹਾਂ ਖੇਡਾਂ ਦੀ ਸ਼ੁਰੂਆਤ ਬਾਬਾ ਈਸ਼ਰ ਸਿੰਘ ਟਰੱਸਟ ਦੇ ਕਰਤਾ ਬਾਬਾ ਗੁਰਜੀਤ ਸਿੰੰਘ ਨਾਨਕਸਰ ਕਲੇਰਾਂ ਵਲੋਂ ਰਿਬਨ ਕੱਟ ਕੇ ਕੀਤੀ ਅਤੇ ਸਮੂਹ ਖਿਡਾਰੀਆਂ ਨੂੰ ਅਸ਼ੀਰਵਾਦ ਦਿੰਦਿਆਂ ਉਨ੍ਹਾਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਸਟੇਜ਼ ਸੰਚਾਲਿਕਾ ਦੀ ਡਿਊਟੀ ਅਧਿਆਪਕ ਪ੍ਰੀਤੀ ਸ਼ਰਮਾ, ਅਮਨਦੀਪ ਕੌਰ, ਜਸਵੀਰ ਕੌਰ ਅਤੇ ਕੋਮਲ ਸ਼ਰਮਾ ਨੇ ਬਾਖੂਬੀ ਨਿਭਾਈ | ਇਸ ਸਾਲਾਨਾ ਖੇਡ ਸਮਾਰੋਹ ਦੌਰਾਨ ਡੀ.ਪੀ.ਈ. ਮਨਦੀਪ ਕੌਰ ਅਤੇ ਨਵਜੋਤ ਸਿੰਘ ਨੇ ਖੇਡ ਮੁਕਾਬਲਿਆਂ ਨੂੰ ਸੁਚਾਰੂ ਰੂਪ ਨਾਲ ਜਾਰੀ ਰੱਖਿਆ | ਖੇਡਾਂ ਦੇ ਪਹਿਲੇ ਦਿਨ ਕਬੱਡੀ, 50 ਮੀਟਰ ਰੇਸ, 100 ਮੀਟਰ ਰੇਸ, ਲੰਬੀ ਛਾਲ ਦੇ ਮੁਕਾਬਲੇ ਹੋਏ, ਜਿਸ ਵਿਚ ਬੱਚਿਆਂ ਨੇ ਬਹੁਤ ਵਧੀਆ ਖੇਡ ਦਾ ਪ੍ਰਦਰਸ਼ਨ ਕੀਤਾ | ਬਾਬਾ ਗੁਰਜੀਤ ਸਿੰਘ ਨਾਨਕਸਰ ਨੇ ਸਕੂਲ ਦੇ ਸਟੇਟ ਤੇ ਜ਼ਿਲ੍ਹਾ ਪੱਧਰ 'ਤੇ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਟਰਾਫ਼ੀਆਂ ਤੇ ਸਰਟੀਫ਼ਿਕੇਟਾਂ ਨਾਲ ਸਨਮਾਨਿਤ ਕੀਤਾ | ਇਸ ਮੌਕੇ ਪਿ੍ੰਸੀਪਲ ਪਲਵਿੰਦਰ ਸਿੰਘ ਚੀਮਾ ਨੇ ਜੇਤੂ ਬੱਚਿਆਂ ਨੂੰ ਮੁਬਾਰਕਬਾਦ ਦਿੰਦਿਆਂ ਮੈਡਲ ਅਤੇ ਸਰਟੀਫ਼ਿਕੇਟ ਨਾਲ ਸਨਮਾਨਿਤ ਕੀਤਾ | ਉਨ੍ਹਾਂ ਆਖਿਆ ਕਿ ਸਾਰੇ ਬੱਚੇ ਵਧਾਈ ਦੇ ਪਾਤਰ ਹਨ, ਜੋ ਕਿ ਵੱਖ-ਵੱਖ ਖੇਡ ਮੁਕਾਬਲਿਆਂ ਰਾਹੀਂ ਇਸ ਖੇਡ ਮੇਲੇ ਦਾ ਹਿੱਸਾ ਬਣੇ | ਉਨ੍ਹਾਂ ਇਲਾਕੇ ਦੇ ਬੱਚਿਆਂ ਦੇ ਮਾਤਾ-ਪਿਤਾ ਨੂੰ ਇਸ ਸੰਸਥਾ ਵਲੋਂ ਮਿਲ ਰਹੇ ਵਧੀਆ ਪਲੇਟਫਾਰਮ ਦਾ ਲਾਹਾ ਲੈਣ ਲਈ ਆਖਿਆ ਤਾਂ ਕਿ ਉਨ੍ਹਾਂ ਦੇ ਬੱਚੇ ਇਸ ਸੰਸਥਾ ਨਾਲ ਜੁੜ੍ਹ ਕੇ ਜੀਵਨ ਵਿਚ ਅੱਗੇ ਵਧ ਸਕਣ | ਇਸ ਮੌਕੇ ਵਾਈਸ ਪਿ੍ੰਸੀਪਲ ਜਸਦੀਪ ਕੌਰ, ਬਹਾਲ ਸਿੰਘ, ਨਵਰੀਤ ਕੌਰ, ਬਲਜੀਤ ਕੌਰ, ਗੁਰਵਿੰਦਰ ਸਿੰਘ, ਅਰਜਿੰਦਰ ਸਿੰਘ, ਬਲਦੀਪ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ ਦਸਵੀਂ ਰਾਏਕੋਟ ਦੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਸ਼ੁਰੂ ਅਗਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੀ ਜੂਨੀਅਰ ਰੱਸਾਕਸ਼ੀ ਟੀਮ ਦਾ ਪੰਜਾਬ ਭਰ 'ਚੋਂ ਦੂਸਰਾ ਸਥਾਨ
Ad Position 24