20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ ਦਸਵੀਂ ਰਾਏਕੋਟ ਦੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਸ਼ੁਰੂ

Ad Position 21
No active advertisement
ਅਜੀਤ ਡੈਸਕ 19-12-2025
ਰਾਏਕੋਟ, 18 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਰਾਏਕੋਟ ਪੁੱਜਣ ਦੀ ਖੁਸ਼ੀ 'ਚ ਮਨਾਏ ਜਾਂਦੇ ਸਾਲਾਨਾ ਜੋੜ ਮੇਲੇ ਸਬੰਧੀ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ ਦਸਵੀਂ ਰਾਏਕੋਟ ਵਿਖੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਦੀ ਰਹਿਨੁਮਾਈ ਹੇਠ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਦੇ ਮੈਨੇਜਰ ਤਰਸੇਮ ਸਿੰਘ ਬਲਿਆਲ ਨੇ ਦੱਸਿਆ ਕਿ ਸਾਲਾਨਾ ਜੋੜ ਮੇਲੇ ਸਬੰਧੀ ਮਿਤੀ 2, 3 ਅਤੇ 4 ਜਨਵਰੀ 2026 ਨੂੰ ਮਹਾਨ ਕਥਾ-ਕੀਰਤਨ ਅਤੇ ਢਾਡੀ ਦਰਬਾਰ ਸਜਾਇਆ ਜਾ ਰਿਹਾ ਹੈ | ਜਿਸ ਦੌਰਾਨ ਮਿਤੀ 31 ਦਸੰਬਰ 2025 ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, 1 ਜਨਵਰੀ 2026 ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਸ੍ਰੀ ਨਿਸ਼ਾਨ ਸਾਹਿਬ ਜੀ ਦਾ ਪੁਸ਼ਾਕਾ ਚੜ੍ਹਾਇਆ ਜਾਵੇਗਾ, ਮਿਤੀ 2 ਜਨਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ 8 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣਗੇ, 2 ਜਨਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ 9 ਵਜੇ ਵਿਸ਼ਾਲ ਨਗਰ ਕੀਰਤਨ ਆਰੰਭ ਹੋਵੇਗਾ ਜੋ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਤੋਂ ਹੁੰਦਾ ਹੋਇਆ ਦੇਰ ਸ਼ਾਮ ਸਮੇਂ ਸਮਾਪਤ ਹੋਵੇਗਾ, ਮਿਤੀ 3 ਜਨਵਰੀ ਦਿਨ ਸ਼ਨੀਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 3 ਵਜੇ ਤੱਕ ਢਾਡੀ ਤੇ ਕਵੀਸ਼ਰ ਦਰਬਾਰ ਸਜੇਗਾ, ਮਿਤੀ 4 ਜਨਵਰੀ ਦਿਨ ਐਤਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 3 ਵਜੇ ਤੱਕ ਕਥਾ-ਕੀਰਤਨ ਦਰਬਾਰ ਸਜੇਗਾ | ਇਸ ਮੌਕੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਨੇ ਇਲਾਕਾ ਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਧਾਰਮਿਕ ਸਮਾਗਮ ਵਿਚ ਹਾਜ਼ਰੀਆਂ ਭਰ ਕੇ ਲਾਹਾ ਪ੍ਰਾਪਤ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਸਰ ਜੇਲ੍ਹ 'ਚ 3 ਕੈਦੀਆਂ ਦੀ ਆਪਸ 'ਚ ਹੋਈ ਝੜਪ ਅਗਲੀ ਖ਼ਬਰ ਬਾਬਾ ਈਸ਼ਰ ਸਿੰਘ ਬਾਬਾ ਕੁੰਦਨ ਸਿੰਘ (ਨ) ਪਬਲਿਕ ਸਕੂਲ ਝੋਰੜਾਂ ਵਿਖੇ ਸਾਲਾਨਾ ਖੇਡਾਂ ਦਾ ਹੋਇਆ ਸ਼ਾਨਦਾਰ ਆਗਾਜ਼
Ad Position 24