16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਬੀਬੀ ਅਮਰਜੀਤ ਕੌਰ ਹਾਂਸ ਕਲਾਂ ਨੇ ਕੀਤੀ ਜਿੱਤ ਪ੍ਰਾਪਤ

Ad Position 21
No active advertisement
ਅਜੀਤ ਡੈਸਕ 20-12-2025
ਚੌਂਕੀਮਾਨ, 19 ਦਸੰਬਰ (ਤੇਜਿੰਦਰ ਸਿੰਘ ਚੱਢਾ)-ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਹਮਾਇਤ ਪ੍ਰਾਪਤ ਜ਼ੋਨ ਸੋਹੀਆਂ ਤੋਂ ਬਲਾਕ ਸੰਮਤੀ ਉਮੀਦਵਾਰ ਬੀਬੀ ਅਮਰਜੀਤ ਕੌਰ ਪਤਨੀ ਕੁਲਵਿੰਦਰ ਸਿੰਘ ਹਾਂਸ ਕਲਾਂ ਨੇ ਵੱਡੀ ਜਿੱਤ ਹਾਸਲ ਕੀਤੀ | ਇਸ ਮੌਕੇ ਯੂਥ ਆਗੂ ਅਜੈਪਾਲ ਸਿੰਘ ਹਾਂਸ ਨੇ ਦੱਸਿਆ ਕਿ ਵਿਧਾਇਕ ਇਯਾਲੀ ਦੀ ਹਮਾਇਤ ਪ੍ਰਾਪਤ ਬਲਾਕ ਸੰਮਤੀ ਉਮੀਦਵਾਰ ਬੀਬੀ ਅਮਰਜੀਤ ਕੌਰ ਹਾਂਸ ਕਲਾਂ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਸੁਮਨਪ੍ਰੀਤ ਕੌਰ ਨੂੰ 365 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ | ਇਸ ਮੌਕੇ ਬੀਬੀ ਅਮਰਜੀਤ ਕੌਰ ਹਾਂਸ ਨੇ ਜ਼ੋਨ ਸੋਹੀਆਂ ਅਧੀਨ ਆਉਂਦੇ ਪਿੰਡਾਂ ਦੇ ਲੋਕਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਲੋਕਾਂ ਦੇ ਭਰੋਸਾ 'ਤੇ ਖਰ੍ਹਾ ਉਤਰਨਗੇ | ਇਸ ਮੌਕੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਲੋਂ ਵੀ ਜ਼ੋਨ ਸੋਹੀਆਂ ਅਧੀਨ ਆਉਂਦੇ ਪਿੰਡਾਂ ਦੇ ਲੋਕਾਂ ਦਾ ਧੰਨਵਾਦ ਕੀਤਾ, ਜਿੰਨ੍ਹਾਂ ਨੇ ਹਮੇਸ਼ਾ ਹੀ ਮੇਰਾ ਸਾਥ ਦਿੱਤਾ ਤੇ ਮੈਂ ਸਦਾ ਰਿਣੀਂ ਰਹਾਂਗਾ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਜੇਤੂ ਕਾਂਗਰਸੀ ਉਮੀਦਵਾਰਾਂ ਨੂੰ ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ ਦੀ ਅਗਵਾਈ ਹੇਠ... ਅਗਲੀ ਖ਼ਬਰ ਸੰਘਣੀ ਧੁੰਦ ਕਾਰਨ ਟਰੱਕ ਸੜਕ ਕਿਨਾਰੇ ਬਣੀ ਝੁੱਗੀ 'ਚ ਜਾ ਵੜਿ੍ਹਆ
Ad Position 24